ਹੈਦਰਾਬਾਦ:ਅੱਜ ਦੇ ਸਮੇਂ 'ਚ ਪਲਾਸਟਿਕ ਦੀ ਵਰਤੋ ਲਗਾਤਾਰ ਵਧਦੀ ਜਾ ਰਹੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਪਲਾਸਟਿਕ ਸਿਹਤ ਲਈ ਨੁਕਸਾਨਦੇਹ ਹੁੰਦੀ ਹੈ। ਇਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਸਾਲ 3 ਜੁਲਾਈ ਨੂੰ ਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ ਮਨਾਇਆ ਜਾਂਦਾ ਹੈ। ਇਹ ਦਿਨ ਬਹੁਤ ਖਾਸ ਹੈ। ਹਰ ਕਿਸੇ ਨੂੰ ਪਲਾਸਟਿਕ ਪ੍ਰਦੂਸ਼ਣ ਦੇ ਗੰਭੀਰ ਖਤਰਿਆਂ ਬਾਰੇ ਪਤਾ ਹੋਣਾ ਚਾਹੀਦਾ ਹੈ। ਪਲਾਸਟਿਕ ਸਾਡੇ ਵਾਤਾਵਰਣ ਨੂੰ ਖਰਾਬ ਕਰ ਰਹੀ ਹੈ ਅਤੇ ਆਉਣ ਵਾਲੀ ਪੀੜ੍ਹੀ ਨੂੰ ਵੀ ਪ੍ਰਭਾਵਿਤ ਕਰ ਰਹੀ ਹੈ।
ਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ ਦੀ ਸ਼ੁਰੂਆਤ?: ਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ ਦੀ ਸ਼ੁਰੂਆਤ ਸਾਲ 2009 'ਚ ਜ਼ੀਰੋ ਵੇਸਟ ਯੂਰਪ ਦੁਆਰਾ ਕੀਤੀ ਗਈ ਸੀ। ਪਲਾਸਟਿਕ ਬੈਗ ਦੇ ਇਸਤੇਮਾਲ 'ਤੇ ਪਾਬੰਧੀ ਲਗਾਉਣ ਦੇ ਉਦੇਸ਼ ਨਾਲ ਇਸਦੀ ਪਹਿਲ ਕੀਤੀ ਗਈ ਸੀ। ਪਲਾਸਟਿਕ ਵਾਤਾਵਰਣ ਦੇ ਨਾਲ-ਨਾਲ ਲੋਕਾਂ ਅਤੇ ਜਾਨਵਰਾਂ ਨੂੰ ਵੀ ਨੁਕਸਾਨ ਪਹੁੰਚਾਉਦੀ ਹੈ। ਪਲਾਸਟਿਕ ਕਾਰਨ ਹੋਣ ਵਾਲੇ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਕਰਨ ਪਲਾਸਟਿਕ ਬੈਗ ਹੈ।