ਹੈਦਰਾਬਾਦ:ਅੱਜ ਦੁਨੀਆਂ ਭਰ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਅੰਤਰਰਾਸ਼ਟਰੀ ਪੱਧਰ 'ਤੇ ਯੋਗ ਨੂੰ ਖਾਸ ਪਹਿਚਾਣ ਦਿਵਾਈ ਗਈ ਹੈ। ਯੋਗ ਦੇ ਫਾਇਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਸਾਲ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਦਾਂਦਾ ਹੈ। ਇਸ ਦਿਨ ਦੀ ਸ਼ੁਰੂਆਤ 2015 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਯੁਕਤ ਰਾਸ਼ਟਰ ਮਹਾਸਭਾ 'ਚ ਪ੍ਰਸਤਾਵ ਰੱਖਣ ਦੇ ਨਾਲ ਕੀਤੀ ਸੀ। ਇਸ ਤੋਂ ਬਾਅਦ ਹਰ ਸਾਲ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਣ ਲੱਗਾ।
ਅੰਤਰਰਾਸ਼ਟਰੀ ਯੋਗ ਦਿਵਸ ਲਈ 21 ਜੂਨ ਕਿਉ ਚੁਣਿਆ ਗਿਆ?: 21 ਜੂਨ ਨੂੰ ਸਾਲ ਦਾ ਸਭ ਤੋਂ ਲੰਬਾ ਦਿਨ ਮੰਨਿਆ ਜਾਂਦਾ ਹੈ। ਇਸ ਨੂੰ ਗਰਮੀਆਂ ਦਾ ਸੰਕ੍ਰਮਣ ਵੀ ਕਿਹਾ ਜਾਂਦਾ ਹੈ। ਇਹ ਦਿਨ ਉੱਤਰੀ ਗੋਲਿਸਫਾਇਰ ਵਿੱਚ ਸਭ ਤੋਂ ਲੰਬਾ ਦਿਨ ਹੁੰਦਾ ਹੈ। ਇਸ ਤੋਂ ਬਾਅਦ ਸੂਰਜ ਦਕਸ਼ਨਾਯਨ ਵਿੱਚ ਪ੍ਰਵੇਸ਼ ਕਰਦਾ ਹੈ। ਇਸ ਦਿਨ ਨੂੰ ਯੋਗ ਅਤੇ ਅਧਿਆਤਮਿਕਤਾ ਲਈ ਬਹੁਤ ਖਾਸ ਮੰਨਿਆ ਜਾਂਦਾ ਹੈ। ਇਹੀ ਕਾਰਨ ਹੈ ਕਿ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ।