ਹੈਦਰਾਬਾਦ:ਅੱਜ ਦੇ ਸਮੇਂ 'ਚ ਲੋਕ ਨੀਂਦ ਨਾ ਆਉਣ ਵਰਗੀਆਂ ਸਮੱਸਿਆਵਾਂ ਤੋਂ ਪਰੇਸ਼ਾਨ ਹਨ। ਇਸ ਪਿੱਛੇ ਕਈ ਕਾਰਨ ਜ਼ਿੰਮੇਵਾਰ ਹੋ ਸਕਦੇ ਹਨ। ਖੁਦ ਨੂੰ ਸਿਹਤਮੰਦ ਰੱਖਣ ਲਈ ਭਰਪੂਰ ਨੀਂਦ ਲੈੈਣਾ ਬਹੁਤ ਜ਼ਰੂਰੀ ਹੈ, ਕਿਉਕਿ ਨੀਂਦ ਦੀ ਕਮੀ ਕਰਕੇ ਤੁਸੀਂ ਕਈ ਸਮੱਸਿਆਵਾਂ ਦਾ ਸ਼ਿਕਾਰ ਹੋ ਸਕਦੇ ਹੋ। ਡਾਕਟਰਾਂ ਦਾ ਕਹਿਣਾ ਹੈ ਕਿ 5 ਘੰਟੇ ਤੋਂ ਘੱਟ ਸੌਣਾ ਸਿਹਤ ਲਈ ਖਤਰਨਾਕ ਹੋ ਸਕਦਾ ਹੈ। ਇਸ ਲਈ ਡਾਕਟਰ ਹਮੇਸ਼ਾ 7 ਤੋਂ 8 ਘੰਟੇ ਦੀ ਨੀਂਦ ਲੈਣ ਦੀ ਸਲਾਹ ਦਿੰਦੇ ਹਨ। ਦੱਸ ਦਈਏ ਕਿ ਜਿਸ ਤਰ੍ਹਾਂ ਘੱਟ ਨੀਂਦ ਲੈਣਾ ਸਿਹਤ ਲਈ ਖਤਰਨਾਕ ਹੁੰਦਾ ਹੈ, ਉਸੇ ਤਰ੍ਹਾਂ ਜ਼ਿਆਦਾ ਨੀਂਦ ਲੈਣਾ ਵੀ ਨੁਕਸਾਨਦੇਹ ਹੈ। ਇਸ ਲਈ 7-8 ਘੰਟਿਆਂ ਤੋਂ ਘੱਟ ਅਤੇ ਵੱਧ ਨੀਂਦ ਲੈਣ ਤੋਂ ਬਚੋ।
ਨੀਂਦ ਦੀ ਕਮੀ ਕਾਰਨ ਹੋਣ ਵਾਲੀਆਂ ਸਮੱਸਿਆਵਾਂ: ਨੀਂਦ ਦੀ ਕਮੀ ਕਾਰਨ ਤੁਹਾਨੂੰ ਕਈ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਨੀਂਦ ਦੀ ਕਮੀ ਕਾਰਨ ਹੋਣ ਵਾਲੀਆਂ ਸਮੱਸਿਆਵਾਂ ਹੇਠ ਲਿਖੇ ਅਨੁਸਾਰ ਹਨ।
ਸ਼ੂਗਰ:ਨੀਂਦ ਦੀ ਕਮੀ ਕਾਰਨ ਸ਼ੂਗਰ ਦਾ ਖਤਰਾ ਵੱਧ ਸਕਦਾ ਹੈ। ਜਿਹੜੇ ਲੋਕਾਂ ਦੀ ਨੀਂਦ ਪੂਰੀ ਨਹੀਂ ਹੁੰਦੀ, ਉਨ੍ਹਾਂ ਦੀ ਸ਼ੂਗਰ ਵਧਣ ਦਾ ਖਤਰਾ ਰਹਿੰਦਾ ਹੈ। ਇਸ ਲਈ ਜੇਕਰ ਤੁਸੀਂ 7-8 ਘੰਟੇ ਦੀ ਨੀਂਦ ਲੈਂਦੇ ਹੋ, ਤਾਂ ਸ਼ੂਗਰ ਦੇ ਖਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ।