ਹੈਦਰਾਬਾਦ: ਦਿਨ ਦੀ ਸ਼ੁਰੂਆਤ ਡਿਟੌਕਸ ਡ੍ਰਿੰਕਸ ਨਾਲ ਕਰਕੇ ਤੁਸੀਂ ਕਈ ਸਿਹਤ ਸਮੱਸਿਆਵਾਂ ਤੋਂ ਰਾਹਤ ਪਾ ਸਕਦੇ ਹੋ। ਇਨ੍ਹਾਂ ਡ੍ਰਿੰਕਸ ਨਾਲ ਸਰੀਰ ਦੇ ਅੰਦਰ ਇਕੱਠੀ ਹੋਈ ਗੰਦਗੀ ਨੂੰ ਆਸਾਨੀ ਨਾਲ ਬਾਹਰ ਕੱਢਿਆ ਜਾ ਸਕਦਾ ਹੈ। ਇਸ ਤੋਂ ਇਲਾਵਾ, ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ 'ਚ ਮਦਦ ਮਿਲਦੀ ਹੈ, ਜਿਸ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਖੁਦ ਨੂੰ ਬਚਾ ਸਕਦੇ ਹੋ। ਇਹ ਡ੍ਰਿੰਕਸ ਐਨਰਜ਼ੀ ਬੂਸਟਰ ਦੀ ਤਰ੍ਹਾਂ ਕੰਮ ਕਰਦੀਆਂ ਹਨ। ਇਸ ਲਈ ਤੁਸੀਂ ਆਪਣੇ ਦਿਨ ਦੀ ਸ਼ੁਰੂਆਤ ਇਨ੍ਹਾਂ ਡਿਟੌਕਸ ਡ੍ਰਿੰਕਸ ਨਾਲ ਕਰ ਸਕਦੇ ਹੋ। ਇਨ੍ਹਾਂ ਨੂੰ ਘਰ 'ਚ ਬਣਾਉਣਾ ਵੀ ਆਸਾਨ ਹੈ।
ਇਨ੍ਹਾਂ ਡ੍ਰਿੰਕਸ ਨਾਲ ਕਰੋ ਦਿਨ ਦੀ ਸ਼ੁਰੂਆਤ:
ਅਦਰਕ, ਨਿੰਬੂ ਅਤੇ ਹਲਦੀ ਵਾਲਾ ਪਾਣੀ:ਤੁਸੀਂ ਆਪਣੇ ਦਿਨ ਦੀ ਸ਼ੁਰੂਆਤ ਅਦਰਕ, ਨਿੰਬੂ ਅਤੇ ਹਲਦੀ ਵਾਲੇ ਪਾਣੀ ਨਾਲ ਕਰ ਸਕਦੇ ਹੋ। ਇਸ ਨਾਲ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ, ਪਾਚਨ ਨੂੰ ਸਿਹਤਮੰਦ ਰੱਖਣ ਅਤੇ ਭਾਰ ਨੂੰ ਕੰਟਰੋਲ ਰੱਖਣ 'ਚ ਮਦਦ ਮਿਲਦੀ ਹੈ।
ਮੇਥੀ ਦਾਣੇ ਦਾ ਪਾਣੀ: ਤੁਸੀਂ ਸਵੇਰੇ ਮੇਥੀ ਦਾਣੇ ਵਾਲਾ ਪਾਣੀ ਪੀ ਸਕਦੇ ਹੋ। ਇਸ ਨਾਲ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ ਅਤੇ ਮੈਟਾਬੋਲੀਜ਼ਮ ਵੀ ਤੇਜ਼ ਹੁੰਦਾ ਹੈ।
ਜੀਰੇ ਦਾ ਪਾਣੀ: ਜ਼ਿਆਦਾਤਰ ਲੋਕ ਆਪਣੇ ਦਿਨ ਦੀ ਸ਼ੁਰੂਆਤ ਚਾਹ ਨਾਲ ਕਰਦੇ ਹਨ, ਜੋ ਕਿ ਸਹੀ ਨਹੀਂ ਹੈ। ਇਸ ਲਈ ਤੁਸੀਂ ਸਵੇਰੇ ਜੀਰੇ ਦੇ ਪਾਣੀ ਨੂੰ ਆਪਣੀ ਜੀਵਨਸ਼ੈਲੀ ਦਾ ਹਿੱਸਾ ਬਣਾ ਸਕਦੇ ਹੋ। ਇਸ ਨਾਲ ਭਾਰ ਨੂੰ ਘੱਟ ਕਰਨ ਅਤੇ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਮਿਲਦੀ ਹੈ।