ਹੈਦਰਾਬਾਦ: ਅੱਜਕੱਲ੍ਹ ਬਹੁਤ ਸਾਰੇ ਲੋਕ ਛੋਟੀ ਉਮਰ ਵਿੱਚ ਹੀ ਸ਼ੂਗਰ ਤੋਂ ਪੀੜਤ ਹੋ ਰਹੇ ਹਨ। ਮਾਹਿਰਾਂ ਅਨੁਸਾਰ, ਛੋਟੀ ਉਮਰ ਵਿੱਚ ਸ਼ੂਗਰ ਹੋਣ ਦੇ ਕਈ ਕਾਰਨ ਹੁੰਦੇ ਹਨ, ਜਿਵੇਂ ਖਾਣ-ਪੀਣ ਦੀਆਂ ਆਦਤਾਂ, ਕਸਰਤ ਦੀ ਕਮੀ, ਜੈਨੇਟਿਕਸ ਅਤੇ ਬਦਲਦੀ ਜੀਵਨ ਸ਼ੈਲੀ। ਹਾਲਾਂਕਿ, ਇਹ ਕਿਹਾ ਜਾਂਦਾ ਹੈ ਕਿ ਸ਼ੂਗਰ ਤੋਂ ਪੀੜਤ ਲੋਕ ਬਿਨ੍ਹਾਂ ਕਿਸੇ ਦਵਾਈ ਜਾਂ ਟੀਕੇ ਦੇ ਕੁਝ ਗਤੀਵਿਧੀਆਂ ਕਰਕੇ ਆਪਣੇ ਸ਼ੂਗਰ ਲੈਵਲ ਨੂੰ ਕੰਟਰੋਲ ਵਿੱਚ ਰੱਖ ਸਕਦੇ ਹਨ।
ਸ਼ੂਗਰ ਨੂੰ ਕੰਟਰੋਲ ਕਰਨ ਦੇ ਤਰੀਕੇ:
ਸਿਹਤਮੰਦ ਜੀਵਨਸ਼ੈਲੀ ਅਪਣਾਓ: ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਵਿਚ ਰੱਖਣ ਲਈ ਸਿਹਤਮੰਦ ਭੋਜਨ ਖਾਣਾ ਬਹੁਤ ਜ਼ਰੂਰੀ ਹੈ। ਇਸ ਲਈ ਰੋਜ਼ਾਨਾ ਦੀ ਖੁਰਾਕ ਵਿੱਚ ਸਬਜ਼ੀਆਂ ਅਤੇ ਤਾਜ਼ੇ ਫਲਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਖਾਸ ਤੌਰ 'ਤੇ ਬੇਰੀਆਂ ਅਤੇ ਸੰਤਰੇ ਖਾਓ, ਜੋ ਵਿਟਾਮਿਨ, ਖਣਿਜ ਫਾਈਬਰ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੇ ਹਨ। ਇਸਦੇ ਨਾਲ ਹੀ, ਪ੍ਰੋਸੈਸਡ ਫੂਡ, ਕੋਲਡ ਡਰਿੰਕਸ ਅਤੇ ਸਾਫਟ ਡਰਿੰਕਸ ਵਿੱਚ ਜ਼ਿਆਦਾ ਮਾਤਰਾ 'ਚ ਚੀਨੀ ਹੁੰਦੀ ਹੈ। ਇਸ ਲਈ ਅਜਿਹੀਆਂ ਚੀਜ਼ਾਂ ਦਾ ਸੇਵਨ ਬਿਲਕੁਲ ਨਹੀਂ ਕਰਨਾ ਚਾਹੀਦਾ। ਮਾਹਿਰ ਡਾਈਟ 'ਚ ਜ਼ਿਆਦਾ ਅਨਾਜ ਸ਼ਾਮਲ ਕਰਨ ਦੀ ਸਲਾਹ ਦਿੰਦੇ ਹਨ।
ਹਾਈਡ੍ਰੇਟਿਡ ਰਹੋ: ਸ਼ੂਗਰ ਤੋਂ ਪੀੜਤ ਲੋਕ ਆਪਣੇ ਸਰੀਰ ਨੂੰ ਹਾਈਡਰੇਟ ਰੱਖਦੇ ਹਨ, ਤਾਂ ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਵਿੱਚ ਰੱਖਿਆ ਜਾ ਸਕੇ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਨਾਲ ਕਿਡਨੀ ਦੇ ਕੰਮ ਵਿੱਚ ਵੀ ਸੁਧਾਰ ਹੁੰਦਾ ਹੈ। ਇਸ ਲਈ ਦਿਨ ਵਿੱਚ ਘੱਟੋ-ਘੱਟ 8 ਗਲਾਸ ਪਾਣੀ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸਦੇ ਨਾਲ ਹੀ, ਸਮੇਂ-ਸਮੇਂ 'ਤੇ ਸ਼ੂਗਰ ਲੈਵਲ ਦੀ ਜਾਂਚ ਕਰਨ ਲਈ ਵੀ ਕਿਹਾ ਜਾਂਦਾ ਹੈ।