ਸਰਦੀ ਦਾ ਮੌਸਮ ਆਪਣੇ ਨਾਲ ਕਈ ਬਿਮਾਰੀਆਂ ਲੈ ਕੇ ਆਉਂਦਾ ਹੈ। ਅਜਿਹੇ 'ਚ ਹਰ ਕਿਸੇ ਨੂੰ ਆਪਣੀ ਸਿਹਤ ਦਾ ਖਾਸ ਧਿਆਨ ਰੱਖਣ ਦੀ ਲੋੜ ਹੁੰਦੀ ਹੈ। ਠੰਢ ਦੇ ਮੌਸਮ ਵਿੱਚ ਰੋਗ ਪ੍ਰਤੀਰੋਧਕ ਸ਼ਕਤੀ ਹੋਰ ਮੌਸਮਾਂ ਦੇ ਮੁਕਾਬਲੇ ਕਮਜ਼ੋਰ ਹੋ ਜਾਂਦੀ ਹੈ, ਜਿਸ ਕਾਰਨ ਛੋਟੀਆਂ-ਮੋਟੀਆਂ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਇਨ੍ਹਾਂ ਬਿਮਾਰੀਆਂ ਨਾਲ ਲੜਨ ਲਈ ਸਰੀਰ ਨੂੰ ਸਖ਼ਤ ਮਿਹਨਤ ਕਰਨੀ ਪੈਂਦੀ ਹੈ, ਜਿਸ ਕਾਰਨ ਸਰੀਰ ਵਿੱਚ ਕਮਜ਼ੋਰੀ ਵਧਣ ਲੱਗਦੀ ਹੈ ਅਤੇ ਸਰੀਰ ਬੈਕਟੀਰੀਆ ਦੇ ਇਨਫੈਕਸ਼ਨ ਨਾਲ ਲੜਨ ਦੀ ਸਮਰੱਥਾ ਵੀ ਗੁਆ ਬੈਠਦਾ ਹੈ।
ਠੰਢ ਦੇ ਮੌਸਮ ਵਿੱਚ ਇਨ੍ਹਾਂ ਬਿਮਾਰੀਆਂ ਦਾ ਜ਼ਿਆਦਾ ਖਤਰਾ
ਦਿਲ ਦੀ ਸਮੱਸਿਆ ਅਤੇ ਬੀਪੀ ਦੀ ਸਮੱਸਿਆ:ਬ੍ਰਿਟਿਸ਼ ਹਾਰਟ ਫਾਊਂਡੇਸ਼ਨ ਦੇ ਅਨੁਸਾਰ, ਠੰਢਾ ਮੌਸਮ ਤੁਹਾਡੇ ਬਲੱਡ ਪ੍ਰੈਸ਼ਰ ਅਤੇ ਕੋਲੈਸਟ੍ਰੋਲ ਦੇ ਪੱਧਰ ਨੂੰ ਵਧਾ ਸਕਦਾ ਹੈ। ਘੱਟ ਤਾਪਮਾਨ ਕਾਰਨ ਖੂਨ ਦੀਆਂ ਨਾੜੀਆਂ ਸੁੰਗੜ ਸਕਦੀਆਂ ਹਨ, ਜਿਸ ਕਾਰਨ ਬਲੱਡ ਪ੍ਰੈਸ਼ਰ ਵਧਦਾ ਹੈ ਅਤੇ ਕੋਲੈਸਟ੍ਰੋਲ ਦਾ ਪੱਧਰ ਵੱਧ ਜਾਂਦਾ ਹੈ ਕਿਉਂਕਿ ਲੋਕ ਠੰਢ ਦੇ ਮੌਸਮ ਵਿੱਚ ਜ਼ਿਆਦਾ ਆਰਾਮਦਾਇਕ ਭੋਜਨ ਖਾਂਦੇ ਹਨ, ਜਿਸ ਕਾਰਨ ਖਰਾਬ ਕੋਲੈਸਟ੍ਰੋਲ ਦਾ ਪੱਧਰ ਵੱਧ ਜਾਂਦਾ ਹੈ। ਇਸ ਕਾਰਨ ਦਿਲ ਦਾ ਦੌਰਾ ਜਾਂ ਦਿਲ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
ਇਸ ਦੇ ਨਾਲ ਹੀ ਵਿਗਿਆਨੀਆਂ ਦੇ ਅਨੁਸਾਰ ਠੰਢੇ ਮੌਸਮ ਵਿੱਚ ਆਪਣੇ ਆਪ ਨੂੰ ਨਿੱਘਾ ਰੱਖਣ ਲਈ ਤੁਹਾਡੇ ਦਿਲ ਨੂੰ ਪੂਰੇ ਸਰੀਰ ਵਿੱਚ ਆਕਸੀਜਨ ਪੰਪ ਕਰਨ ਲਈ ਦੁੱਗਣੀ ਮਿਹਨਤ ਕਰਨੀ ਪੈਂਦੀ ਹੈ। ਅਜਿਹੀ ਸਥਿਤੀ ਵਿੱਚ ਤੁਹਾਡੀਆਂ ਖੂਨ ਦੀਆਂ ਨਾੜੀਆਂ ਅਤੇ ਕੋਰੋਨਰੀ ਧਮਨੀਆਂ ਠੰਢ ਕਾਰਨ ਸੁੰਗੜ ਸਕਦੀਆਂ ਹਨ। ਨਤੀਜੇ ਵਜੋਂ ਬਲੱਡ ਪ੍ਰੈਸ਼ਰ ਵੱਧ ਸਕਦਾ ਹੈ ਅਤੇ ਖੂਨ ਦਾ ਵਹਾਅ ਬੰਦ ਹੋ ਸਕਦਾ ਹੈ। ਇਸ ਕਾਰਨ ਦਿਲ ਨੂੰ ਆਕਸੀਜਨ ਦੀ ਸਪਲਾਈ ਘੱਟ ਜਾਂਦੀ ਹੈ, ਜੋ ਹਾਰਟ ਅਟੈਕ ਦਾ ਕਾਰਨ ਬਣ ਸਕਦੀ ਹੈ।
ਡਾਇਬਟੀਜ਼: ਇੱਕ ਖੋਜ ਮੁਤਾਬਕ ਠੰਢੇ ਮੌਸਮ 'ਚ ਸ਼ੂਗਰ ਦੇ ਮਰੀਜ਼ਾਂ ਦਾ ਬਲੱਡ ਸ਼ੂਗਰ ਲੈਵਲ ਵੱਧ ਜਾਂਦਾ ਹੈ, ਕਿਉਂਕਿ ਸਰਦੀਆਂ ਵਿੱਚ ਲੋਕ ਆਰਾਮਦਾਇਕ ਭੋਜਨ ਖਾਂਦੇ ਹਨ। ਇਸ ਕਾਰਨ ਬਲੱਡ ਸ਼ੂਗਰ ਦਾ ਪੱਧਰ ਵੱਧ ਜਾਂਦਾ ਹੈ। ਇਸ ਤੋਂ ਇਲਾਵਾ ਠੰਢ ਦੇ ਮੌਸਮ 'ਚ ਕਸਰਤ ਕਰਨ 'ਚ ਵੀ ਲੋਕ ਆਲਸੀ ਹੋ ਜਾਂਦੇ ਹਨ। ਜ਼ਿਆਦਾ ਸਰੀਰਕ ਗਤੀਵਿਧੀਆਂ ਲੋਕ ਨਹੀਂ ਕਰਦੇ, ਜਿਸ ਕਾਰਨ ਸ਼ੂਗਰ ਦਾ ਪੱਧਰ ਵੱਧ ਜਾਂਦਾ ਹੈ।