ਹੈਦਰਾਬਾਦ: ਸ਼ੂਗਰ ਇੱਕ ਅਜਿਹੀ ਗੰਭੀਰ ਬਿਮਾਰੀ ਹੈ, ਜੋ ਦੁਨੀਆਂ ਭਰ ਦੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਰਹੀ ਹੈ। ਇਸ ਬਿਮਾਰੀ ਦਾ ਕੋਈ ਇਲਾਜ ਨਹੀਂ ਹੁੰਦਾ। ਹਾਲਾਂਕਿ, ਤੁਸੀਂ ਸਹੀ ਖਾਣ-ਪੀਣ ਅਤੇ ਜੀਵਨਸ਼ੈਲੀ 'ਚ ਕੁਝ ਬਦਲਾਅ ਕਰਕੇ ਸ਼ੂਗਰ ਨੂੰ ਕੰਟਰੋਲ ਕਰ ਸਕਦੇ ਹੋ। ਸ਼ੂਗਰ ਦੇ ਮਰੀਜ਼ਾਂ ਨੂੰ ਆਪਣੀ ਖੁਰਾਕ ਦਾ ਖਾਸ ਧਿਆਨ ਰੱਖਣ ਦੀ ਲੋੜ ਹੁੰਦੀ ਹੈ, ਕਿਉਕਿ ਛੋਟੀ ਜਿਹੀ ਲਾਪਰਵਾਹੀ ਇਸ ਸਮੱਸਿਆ ਨੂੰ ਵਧਾ ਸਕਦੀ ਹੈ। ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਫਲਾਂ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ। ਕੁਝ ਫਲਾਂ ਨੂੰ ਖਾਣਾ ਸ਼ੂਗਰ ਦੇ ਮਰੀਜ਼ਾਂ ਲਈ ਖਤਰਨਾਕ ਹੋ ਸਕਦਾ ਹੈ।
ਸ਼ੂਗਰ ਦੇ ਮਰੀਜ਼ਾਂ ਲਈ ਖਤਰਨਾਕ ਫਲ:
ਕੇਲੇ: ਕੇਲੇ ਪੋਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਇਸਨੂੰ ਖਾਣ ਨਾਲ ਸਿਹਤ ਨੂੰ ਕਈ ਲਾਭ ਮਿਲ ਸਕਦੇ ਹਨ। ਪਰ ਸ਼ੂਗਰ ਦੇ ਮਰੀਜ਼ਾਂ ਲਈ ਕੇਲਾ ਖਾਣਾ ਨੁਕਸਾਨਦੇਹ ਹੋ ਸਕਦਾ ਹੈ। ਕੇਲੇ 'ਚ ਗਲਾਈਸੈਮਿਕ ਇੰਡੈਕਸ ਜ਼ਿਆਦਾ ਹੁੰਦਾ ਹੈ, ਜਿਸ ਕਾਰਨ ਸ਼ੂਗਰ ਦੇ ਮਰੀਜ਼ਾਂ ਨੂੰ ਕੇਲਾ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।