ਹੈਦਰਾਬਾਦ: ਅੱਜ ਦੇ ਸਮੇਂ 'ਚ ਲੋਕ ਚਮੜੀ ਨਾਲ ਜੁੜੀਆ ਕਈ ਸਮੱਸਿਆਵਾਂ ਤੋਂ ਪਰੇਸ਼ਾਨ ਰਹਿੰਦੇ ਹਨ। ਇਨ੍ਹਾਂ ਸਮੱਸਿਆਵਾਂ 'ਚ ਫਿਣਸੀਆਂ ਵੀ ਸ਼ਾਮਲ ਹਨ। ਫਿਣਸੀਆਂ ਕਾਰਨ ਲੋਕਾਂ ਨੂੰ ਬਾਹਰ ਜਾਣ ਤੋਂ ਵੀ ਸ਼ਰਮ ਮਹਿਸੂਸ ਹੋਣ ਲੱਗਦੀ ਹੈ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਕੁਝ ਘਰੇਲੂ ਫੇਸ ਮਾਸਕ ਦੀ ਵਰਤੋ ਕਰ ਸਕਦੇ ਹੋ। ਇਸ ਨਾਲ ਸਿਰਫ਼ ਫਿਣਸੀਆਂ ਦੀ ਸਮੱਸਿਆ ਹੀ ਨਹੀ, ਸਗੋ ਚਿਹਰੇ ਦੀ ਚਮਕ ਵੀ ਵਧੇਗੀ।
ਫਿਣਸੀਆਂ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਘਰੇਲੂ ਫੇਸ ਮਾਸਕ
ਨਿੰਮ ਦਾ ਫੇਸ ਮਾਸਕ: ਨਿੰਮ ਤੋਂ ਬਣੇ ਫੇਸ ਮਾਸਕ ਦਾ ਇਸਤੇਮਾਲ ਕਰਕੇ ਤੁਸੀਂ ਚਮੜੀ ਨਾਲ ਜੁੜੀਆ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਨਿੰਮ 'ਚ ਐਂਟੀਬੈਕਟੀਰੀਅਲ ਅਤੇ ਐਂਟੀ ਫੰਗਲ ਗੁਣ ਪਾਏ ਜਾਂਦੇ ਹਨ, ਜੋ ਫਿਣਸੀਆਂ ਪੈਂਦਾ ਕਰਨ ਵਾਲੇ ਬੈਕਟੀਰੀਆ ਨੂੰ ਖਤਮ ਕਰਦੇ ਹਨ।
ਨਿੰਮ ਦੇ ਫੇਸ ਮਾਸਕ ਦਾ ਇਸਤੇਮਾਲ: ਇਸ ਫੇਸ ਮਾਸਕ ਦਾ ਇਸਤੇਮਾਲ ਕਰਨ ਲਈ ਨਿੰਮ ਦੇ ਪੱਤਿਆ ਨੂੰ ਪੀਸ ਕੇ ਪੇਸਟ ਬਣਾ ਲਓ। ਫਿਰ ਇਸ 'ਚ ਗੁਲਾਬ ਜੈੱਲ ਦੀਆਂ ਬੂੰਦਾਂ ਨੂੰ ਮਿਲਾ ਲਓ। ਇਸਨੂੰ ਆਪਣੇ ਚਿਹਰੇ 'ਤੇ ਲਗਾ ਕੇ ਰੱਖੋ ਅਤੇ ਕਰੀਬ 15-20 ਮਿੰਟ ਬਾਅਦ ਚਿਹਰੇ ਨੂੰ ਧੋ ਲਓ। ਹਫ਼ਤੇ 'ਚ ਦੋ ਤੋਂ ਤਿੰਨ ਵਾਰ ਇਸਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਇਸ ਨਾਲ ਚਿਹਰੇ ਦੀ ਚਮਕ ਵਧੇਗੀ।