ਹੈਦਰਾਬਾਦ: ਅੱਜ ਦੇ ਸਮੇਂ 'ਚ ਵਾਲ ਝੜਨਾ ਇੱਕ ਆਮ ਸਮੱਸਿਆ ਬਣ ਗਈ ਹੈ। ਘੱਟ ਉਮਰ ਦੇ ਲੋਕ ਵੀ ਵਾਲ ਝੜਨ ਤੋਂ ਪਰੇਸ਼ਾਨ ਰਹਿੰਦੇ ਹਨ। ਵਾਲ ਝੜਨ ਦੀ ਸਮੱਸਿਆ ਪਿੱਛੇ ਪੋਸ਼ਣ ਦੀ ਕਮੀ, ਖਰਾਬ ਜੀਵਨਸ਼ੈਲੀ, ਸਿਗਰਟ, ਸ਼ਰਾਬ ਅਤੇ ਪ੍ਰਦੂਸ਼ਣ ਵਰਗੇ ਕਾਰਨ ਜ਼ਿੰਮੇਵਾਰ ਹੋ ਸਕਦੇ ਹਨ। ਇਸ ਲਈ ਤੁਸੀਂ ਆਪਣੀ ਖੁਰਾਕ 'ਚ ਅਜਿਹੀਆਂ ਚੀਜ਼ਾਂ ਨੂੰ ਸ਼ਾਮਲ ਕਰ ਸਕਦੇ ਹੋ, ਜੋ ਵਾਲਾਂ ਨੂੰ ਸਿਹਤਮੰਦ ਬਣਾਉਣ 'ਚ ਮਦਦ ਕਰਦੀਆਂ ਹਨ। ਇਸ ਲਈ ਤੁਸੀਂ ਅਲੱਗ-ਅਲੱਗ ਤਰ੍ਹਾਂ ਦੇ ਬੀਜਾਂ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਹ ਬੀਜ ਵਾਲਾਂ ਲਈ ਹੀ ਨਹੀਂ, ਸਗੋਂ ਦਿਲ ਨਾਲ ਜੁੜੀਆਂ ਬਿਮਾਰੀਆਂ, ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੇ ਮਰੀਜ਼ਾਂ ਲਈ ਵੀ ਫਾਇਦੇਮੰਦ ਹੋ ਸਕਦੇ ਹਨ।
ਵਾਲ ਝੜਨ ਨੂੰ ਰੋਕਣ ਲਈ ਬੀਜ:
ਚੀਆ ਬੀਜ: ਚੀਆ ਬੀਜ ਅੱਜ ਦੇ ਸਮੇਂ 'ਚ ਕਾਫ਼ੀ ਮਸ਼ਹੂਰ ਹਨ। ਇਨ੍ਹਾਂ ਬੀਜਾਂ 'ਚ ਕੈਲਸ਼ੀਅਮ, ਆਈਰਨ, ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਪਾਇਆ ਜਾਂਦਾ ਹੈ। ਇਸ ਲਈ ਚੀਆ ਬੀਜ ਨੂੰ ਸੂਪਰਫੂਡ ਵੀ ਕਿਹਾ ਜਾਂਦਾ ਹੈ। ਇਸ ਨਾਲ ਵਾਲਾਂ ਨੂੰ ਮਜ਼ਬੂਤ ਬਣਾਈ ਰੱਖਣ 'ਚ ਮਦਦ ਮਿਲਦੀ ਹੈ। ਇਸਦੇ ਨਾਲ ਹੀ, ਭਾਰ ਨੂੰ ਵੀ ਘਟਾਇਆ ਜਾ ਸਕਦਾ ਹੈ। ਚੀਆ ਬੀਜ 'ਚ ਓਮੇਗਾ-3 ਫੈਟੀ ਐਸਿਡ ਪਾਇਆ ਜਾਂਦਾ ਹੈ, ਜੋ ਦਿਲ ਨੂੰ ਸਿਹਤਮੰਦ ਬਣਾਈ ਰੱਖਣ 'ਚ ਮਦਦ ਕਰਦਾ ਹੈ।