ਹੈਦਰਾਬਾਦ:ਗਰਮੀਆਂ ਦੇ ਮੌਸਮ ਸ਼ੁਰੂ ਹੋਣ ਵਾਲੇ ਹਨ। ਇਸ ਮੌਸਮ 'ਚ ਲੋਕ ਕਈ ਸਮੱਸਿਆਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਗਰਮੀ ਤੋਂ ਰਾਹਤ ਪਾਉਣ ਲਈ ਲੋਕ ਜ਼ਿਆਦਾ ਏਸੀ ਦਾ ਇਸਤੇਮਾਲ ਕਰਦੇ ਹਨ, ਪਰ ਕੀ ਤੁਸੀਂ ਜਾਣਦੇ ਹੋ ਕਿ ਜ਼ਿਆਦਾ ਏਸੀ ਦਾ ਇਸਤੇਮਾਲ ਕਰਨਾ ਨੁਕਸਾਨਦੇਹ ਹੋ ਸਕਦਾ ਹੈ। ਏਸੀ ਦੀ ਜ਼ਿਆਦਾ ਵਰਤੋ ਕਰਨ ਨਾਲ ਸਿਰਫ਼ ਪ੍ਰਦੂਸ਼ਣ ਹੀ ਨਹੀਂ, ਸਗੋ ਸਿਹਤ 'ਤੇ ਵੀ ਗਲਤ ਅਸਰ ਪੈਂਦਾ ਹੈ।
ਏਸੀ ਦੀ ਜ਼ਿਆਦਾ ਵਰਤੋ ਦੇ ਨੁਕਸਾਨ:
ਖੁਸ਼ਕ ਅੱਖਾਂ:ਏਸੀ ਦੀ ਜ਼ਿਆਦਾ ਵਰਤੋ ਕਰਨ ਨਾਲ ਤੁਸੀਂ ਖੁਸ਼ਕ ਅੱਖਾਂ ਦੀ ਸਮੱਸਿਆ ਦਾ ਸ਼ਿਕਾਰ ਹੋ ਸਕਦੇ ਹੋ। ਏਸੀ ਹਵਾਂ 'ਚ ਮੌਜ਼ੂਦ ਨਮੀ ਨੂੰ ਖਤਮ ਕਰ ਦਿੰਦਾ ਹੈ, ਜਿਸ ਕਰਕੇ ਆਲੇ-ਦੁਆਲੇ ਦੀ ਹਵਾ ਖੁਸ਼ਕ ਹੋ ਜਾਂਦੀ ਹੈ। ਇਸ ਤਰ੍ਹਾਂ ਖੁਸ਼ਕ ਅੱਖਾਂ ਦੀ ਸਮੱਸਿਆ ਸ਼ੁਰੂ ਹੋ ਜਾਂਦੀ ਹੈ ਅਤੇ ਜਲਨ ਵੀ ਹੋ ਸਕਦੀ ਹੈ।
ਸੁਸਤੀ: ਏਸੀ ਦਾ ਇਸਤੇਮਾਲ ਕਰਦੇ ਸਮੇਂ ਦਰਵਾਜ਼ੇ ਬੰਦ ਕਰ ਦਿੱਤੇ ਜਾਂਦੇ ਹਨ, ਜਿਸ ਕਰਕੇ ਸਰੀਰ ਨੂੰ ਤਾਜ਼ੀ ਹਵਾ ਨਹੀਂ ਮਿਲ ਪਾਉਦੀ ਅਤੇ ਲੰਬੇ ਸਮੇਂ ਤੱਕ ਹਵਾ ਨਾ ਮਿਲਣ ਕਰਕੇ ਸੁਸਤੀ ਅਤੇ ਥਕਾਵਟ ਮਹਿਸੂਸ ਹੋਣ ਲੱਗਦੀ ਹੈ। ਇਸ ਲਈ ਏਸੀ ਦਾ ਜ਼ਿਆਦਾ ਇਸਤੇਮਾਲ ਨਾ ਕਰੋ।