ਹੈਦਰਾਬਾਦ: ਕਈ ਵਾਰ ਬੱਚੇ ਨਾਸਮਝੀ 'ਚ ਕੁਝ ਅਜਿਹੀਆਂ ਚੀਜ਼ਾਂ ਨਿਗਲ ਲੈਂਦੇ ਹਨ, ਜਿਸ ਕਾਰਨ ਉਨ੍ਹਾਂ ਦੀ ਜਾਨ 'ਤੇ ਖਤਰਾ ਬਣ ਜਾਂਦਾ ਹੈ ਅਤੇ ਘਰਵਾਲਿਆਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ। ਛੋਟੇ ਬੱਚਿਆਂ ਨੂੰ ਮੂੰਹ ਵਿੱਚ ਚੀਜ਼ਾਂ ਪਾਉਣ ਦੀ ਆਦਤ ਹੁੰਦੀ ਹੈ ਅਤੇ ਉਨ੍ਹਾਂ ਦੇ ਕੋਈ ਵੀ ਚੀਜ਼ ਨਿਗਲਣ ਦੀ ਜ਼ਿਆਦਾ ਸੰਭਾਵਨਾ ਰਹਿੰਦੀ ਹੈ, ਕਿਉਂਕਿ ਮਾਪੇ ਆਪਣੇ ਬੱਚਿਆਂ ਦੀ ਹਰ ਹਰਕਤ ਨੂੰ ਦੇਖਣ ਵਿੱਚ ਅਸਮਰੱਥ ਹੁੰਦੇ ਹਨ। ਮਾਪੇ ਆਪਣੇ ਬੱਚੇ ਵੱਲ ਜ਼ਿਆਦਾ ਧਿਆਨ ਨਹੀਂ ਦੇ ਪਾਉਦੇ ਕਿ ਉਨ੍ਹਾਂ ਦਾ ਬੱਚਾ ਖੇਡਦੇ ਹੋਏ ਕੀ ਕਰ ਰਿਹਾ ਹੈ।
ਇਸ ਲਈ ਮਸ਼ਹੂਰ ਬਾਲ ਚਿਕਿਤਸਕ ਸਰਜਨ ਸਤੱਪਨ ਨੇ ਚੇਤਾਵਨੀ ਦਿੱਤੀ ਹੈ ਕਿ ਕਈ ਵਾਰ ਬੱਚੇ ਆਪਣੇ ਮੂੰਹ ਵਿੱਚ ਅਜਿਹੀਆਂ ਚੀਜ਼ਾਂ ਨਿਗਲ ਲੈਂਦੇ ਹਨ, ਜੋ ਜਾਨਲੇਵਾ ਹੁੰਦੀਆਂ ਹਨ। ਬੱਚਿਆਂ ਦੇ ਮੂੰਹ ਵਿੱਚ ਚੀਜ਼ਾਂ ਪਾਉਣ ਦੇ ਖ਼ਤਰਿਆਂ ਬਾਰੇ ਗੱਲ ਕਰਦੇ ਹੋਏ ਡਾਕਟਰ ਨੇ ਕਿਹਾ ਕਿ, “ਕੁਝ ਬੱਚੇ ਖੇਡਦੇ ਹੋਏ ਚਾਬੀਆਂ, ਖਿਡੌਣੇ, ਸੀਟੀ, ਸਿੱਕੇ, ਛੋਟੀਆਂ ਇਲੈਕਟ੍ਰਾਨਿਕ ਬੈਟਰੀਆਂ ਅਤੇ ਹੋ ਅਜਿਹੀਆਂ ਚੀਜ਼ਾਂ ਨੂੰ ਨਿਗਲ ਲੈਂਦੇ ਹਨ।