ਹੈਦਰਾਬਾਦ: ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਲੋਕ ਹੋਰ ਵੀ ਕਈ ਸਿਹਤ ਸਮੱਸਿਆਵਾਂ ਨਾਲ ਘਿਰੇ ਰਹਿੰਦੇ ਹਨ। ਇਨ੍ਹਾਂ ਸਮੱਸਿਆਵਾਂ 'ਚ ਦਿਲ ਦੇ ਰੋਗ, ਗੁਰਦੇ ਦੀਆਂ ਸਮੱਸਿਆਵਾਂ, ਬ੍ਰੇਨ ਸਟ੍ਰੋਕ ਵਰਗੇ ਖ਼ਤਰੇ ਸ਼ਾਮਲ ਹਨ। ਇਸ ਲਈ ਮਾਹਿਰਾਂ ਦਾ ਸੁਝਾਅ ਹੈ ਕਿ ਹਾਈ ਬੀਪੀ ਵਾਲੇ ਮਰੀਜ਼ਾਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ। ਇੱਥੇ ਕੁਝ ਖਾਣ ਵਾਲੀਆਂ ਚੀਜ਼ਾਂ ਦਾ ਸੁਝਾਅ ਦਿੱਤਾ ਗਿਆ ਹੈ, ਜੋ ਹਾਈ ਬੀਪੀ ਦੇ ਮਰੀਜ਼ਾਂ ਨੂੰ ਨਹੀਂ ਖਾਣੀਆਂ ਚਾਹੀਦੀਆਂ।
ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ ਇਨ੍ਹਾਂ ਚੀਜ਼ਾਂ ਤੋਂ ਬਣਾ ਲੈਣ ਦੂਰੀ:
ਰੈਡੀਮੈਂਡ ਸੂਪ: ਅੱਜ-ਕੱਲ੍ਹ ਬਹੁਤ ਸਾਰੇ ਲੋਕ ਬਾਜ਼ਾਰ ਵਿੱਚ ਮਿਲਣ ਵਾਲੇ ਰੈਡੀਮੈਂਡ ਸੂਪ ਖਰੀਦਦੇ ਹਨ ਅਤੇ ਉਨ੍ਹਾਂ ਨੂੰ ਘਰ ਵਿੱਚ ਗਰਮ ਕਰਦੇ ਹਨ। ਹਾਲਾਂਕਿ, ਹਾਈ ਬਲੱਡ ਪ੍ਰੈਸ਼ਰ ਵਾਲੇ ਲੋਕਾਂ ਨੂੰ ਇਹ ਬਿਲਕੁਲ ਨਾ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਕਿਉਂਕਿ ਇਸ ਵਿਚ ਨਮਕ ਦੀ ਮਾਤਰਾ ਜ਼ਿਆਦਾ ਹੁੰਦੀ ਹੈ।
ਪਨੀਰ: ਹਾਈ ਬੀਪੀ ਦੇ ਮਰੀਜ਼ਾਂ ਨੂੰ ਆਪਣੀ ਖੁਰਾਕ ਵਿੱਚ ਪਨੀਰ ਨੂੰ ਸ਼ਾਮਲ ਨਹੀਂ ਕਰਨਾ ਚਾਹੀਦਾ। ਪਨੀਰ ਵਿੱਚ ਨਮਕ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਕਰਕੇ ਬੀਪੀ ਵਧ ਸਕਦਾ ਹੈ।
ਕੋਲਡ ਡਰਿੰਕ: ਹਾਈ ਬਲੱਡ ਪ੍ਰੈਸ਼ਰ ਵਾਲੇ ਲੋਕਾਂ ਨੂੰ ਅਜਿਹੇ ਕੋਲਡ ਡਰਿੰਕ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਜਿਨ੍ਹਾਂ ਵਿੱਚ ਸ਼ੂਗਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਕਿਉਂਕਿ ਇਹ ਡਰਿੰਕਸ ਭਾਰ ਵਧਾਉਣ ਦੇ ਨਾਲ-ਨਾਲ ਬਲੱਡ ਪ੍ਰੈਸ਼ਰ ਵੀ ਵਧਾਉਂਦੇ ਹਨ।
ਵਾਈਨ: ਜੇਕਰ ਤੁਸੀਂ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਹੋ, ਤਾਂ ਰੋਜ਼ਾਨਾ ਸਿਰਫ਼ ਇੱਕ ਜਾਂ ਦੋ ਗਲਾਸ ਹੀ ਰੈੱਡ ਵਾਈਨ ਪੀਓ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਤੋਂ ਵੱਧ ਪੀਣ ਨਾਲ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਵੱਧ ਸਕਦਾ ਹੈ।