ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਐਤਵਾਰ, ੨੪ ਭਾਦੋਂ (ਸੰਮਤ ੫੫੬ ਨਾਨਕਸ਼ਾਹੀ) ੮ ਸਤੰਬਰ, ੨੦੨੪ (ਅੰਗ: ੬੮੨)
24 ਭਾਦੋਂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - AMRIT WELE DA HUKAMNAMA
Today Hukamnama : 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ 'ਚ ਹੁਕਮਨਾਮਾ ਉਹ ਲਿਖ਼ਤੀ ਸੰਦੇਸ਼ ਜਾਂ ਹੁਕਮ ਹੈ ਜਿਸ ਨੂੰ ਮੰਨਣਾ ਲਾਜ਼ਮੀ ਹੈ। ਇਸ ਦੇ ਲਿਖ਼ਤ ਸਰੂਪ ਨੂੰ ਨਜ਼ਰਅੰਦਾਜ਼ ਵੀ ਨਹੀਂ ਕੀਤਾ ਜਾ ਸਕਦਾ ਹੈ।
Published : Sep 8, 2024, 6:27 AM IST
ਪੰਜਾਬੀ ਵਿਆਖਿਆ:ਧਨਾਸਰੀ ਮਹਲਾ ੫ ॥ ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧।ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ।ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ।੨।੧੬।੪੭। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)
English Translation: DHANAASAREE, FIFTH MEHL: One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 || Sunday, 24th Bhaadon (Samvat 556 Nanakshahi) 8th September 2024 (Page: 682)
- ਪੰਜਾਬ ਸਰਕਾਰ ਦਾ ਇੱਕ ਹੋਰ ਝਟਕਾ, ਪੈਟਰੋਲ-ਡੀਜ਼ਲ ਅਤੇ ਬਿਜਲੀ ਤੋਂ ਬਾਅਦ ਹੁਣ ਬੱਸਾਂ ਦਾ ਵਧਿਆ ਕਿਰਾਇਆ - BUS FARE INCREASED IN PUNJAB
- ਮੇਸ਼ ਰਾਸ਼ੀਵਾਲੇ ਆਪਣੇ ਪਿਆਰਿਆਂ ਨੂੰ ਕਰਨਗੇ ਖੁਸ਼, ਧਨੁ ਰਾਸ਼ੀ ਵਾਲਿਆਂ ਨੂੰ ਮਿਲੇਗੀ ਤਰੱਕੀ ਤੁਸੀਂ ਵੀ ਪੜ੍ਹੋ ਆਪਣੇ ਦਿਨ ਦਾ ਹਾਲ - horoscope
- ਪੰਜਾਬ ਦੇ ਸਿਰ ਕਰਜ਼ੇ ਦੀ ਪੰਡ ਹੋਈ ਹੋਰ ਭਾਰੀ, ਮੁਲਾਜ਼ਮਾਂ ਨੂੰ ਤਨਖ਼ਾਹ ਦੇਣ ਲਈ ਵੀ ਸਰਕਾਰ ਕੋਲ ਫੰਡ ਨਹੀਂ, ਹੁਣ ਕੀ ਬਣੇਗਾ ਪੰਜਾਬ ਦਾ, ਦੇਖੋ ਖਾਸ ਰਿਪੋਟਰ - Chief Minister Bhagwant Maan