ਪੰਜਾਬ

punjab

ETV Bharat / hukamnama

16 ਕੱਤਕ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ ਆਦਿ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ।

ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ (ETV BHARAT)

By ETV Bharat Punjabi Team

Published : Nov 1, 2024, 6:47 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥ ਉਬਰੇ ਸਤਿਗੁਰ ਕੀ ਸਰਣਾਈ॥ ਜਾ ਕੀ ਸੇਵ ਨ ਬਿਰਥੀ ਜਾਈ॥ ਰਹਾਉ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ॥ ੨॥੧੨॥੪੦॥ ਸ਼ੁੱਕਰਵਾਰ, ੧੬ ਕੱਤਕ (ਸੰਮਤ ੫੫੬ ਨਾਨਕਸ਼ਾਹੀ) ੧ ਨਵੰਬਰ, ੨੦੨੪ (ਅੰਗ: ੬੧੯)

ਅੱਜ ਦਾ ਹੁਕਮਨਾਮਾ (ETV BHARAT)

ਪੰਜਾਬੀ ਵਿਆਖਿਆ:ਸੋਰਠਿ ਮਹਲਾ ੫ ॥ (ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) । (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ ।੧। ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ ।ਰਹਾਉ।(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ । ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ ।੨।੧੨।੪੦। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

English Translation : SORAT’H, FIFTH MEHL: I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 || I have been saved, in the True Guru’s Sanctuary; service to Him does not go in vain. || 1 || Pause || There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 || Friday, 16th Katak (Samvat 556 Nanakshahi) 1st November, 2024 (Page: 619)

ABOUT THE AUTHOR

...view details