ਪੰਜਾਬ

punjab

ETV Bharat / hukamnama

੨੮ ਮਾਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - ਅੱਜ ਦਾ ਫੁਰਮਾਨ

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama from Sri harmandir sahib
੨੮ ਮਾਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

By ETV Bharat Punjabi Team

Published : Feb 10, 2024, 6:32 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ:ਸਲੋਕ ਮਃ ੩ ॥ ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥ ਮਃ ੩ ॥ ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥ ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ ॥ ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥ ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ ॥ ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਆਪੇ ਦਾਨਾਂ ਬੀਨਿਆ ਆਪੇ ਪਰਧਾਨਾਂ ॥ ਆਪੇ ਰੂਪ ਦਿਖਾਲਦਾ ਆਪੇ ਲਾਇ ਧਿਆਨਾਂ ॥ ਆਪੇ ਮੋਨੀ ਵਰਤਦਾ ਆਪੇ ਕਥੈ ਗਿਆਨਾਂ ॥ ਕਉੜਾ ਕਿਸੈ ਨ ਲਗਈ ਸਭਨਾ ਹੀ ਭਾਨਾ ॥ ਉਸਤਤਿ ਬਰਨਿ ਨ ਸਕੀਐ ਸਦ ਸਦ ਕੁਰਬਾਨਾ ॥੧੯॥

ਅੱਜ ਦਾ ਹੁਕਮਨਾਮਾ

ਪੰਜਾਬੀ ਵਿਆਖਿਆ : ਸਲੋਕ ਮਃ ੩ ॥ ਸੰਸਾਰ ਹਉਮੈ ਵਿਚ ਮੁਇਆ ਪਿਆ ਹੈ, ਨਿੱਤ (ਹਿਠਾਂ ਹਿਠਾਂ) ਪਿਆ ਗਰਕਦਾ ਹੀ ਹੈ; ਜਦ ਤਾਈਂ ਸਰੀਰ ਵਿਚ ਦਮ ਹੈ, ਪ੍ਰਭੂ ਨੂੰ ਯਾਦ ਨਹੀਂ ਕਰਦਾ; (ਸੰਸਾਰੀ ਜੀਵ ਹਉਮੈ ਵਿਚ ਰਹਿ ਕੇ ਕਦੇ ਨਹੀਂ ਸੋਚਦਾ ਕਿ) ਅਗਾਂਹ ਦਰਗਾਹ ਵਿਚ ਜਾ ਕੇ ਕੀਹ ਹਾਲ ਹੋਵੇਗਾ । ਜੋ ਮਨੁੱਖ ਗਿਆਨਵਾਨ ਹੁੰਦਾ ਹੈ, ਉਹ ਸੁਚੇਤ ਰਹਿੰਦਾ ਹੈ ਤੇ ਅਗਿਆਨੀ ਮਨੁੱਖ ਅਗਿਆਨਤਾ ਦਾ ਕੰਮ ਹੀ ਕਰਦਾ ਹੈ; ਹੇ ਨਾਨਕ! ਮਨੁੱਖਾ ਜਨਮ ਵਿਚ ਜੋ ਕੁਝ ਮਨੁੱਖ ਕਮਾਈ ਕਰਦਾ ਹੈ, ਉਹੋ ਮਿਲਦੀ ਹੈ, ਪਰਲੋਕ ਵਿਚ ਭੀ ਜਾ ਕੇ ਉਹੋ ਮਿਲਦੀ ਹੈ ।੧। ਧੁਰੋਂ ਹੀ ਪ੍ਰਭੂ ਦਾ ਹੁਕਮ ਚਲਿਆ ਆਉਂਦਾ ਹੈ ਕਿ ਸਤਿਗੁਰੂ ਤੋਂ ਬਿਨਾਂ ਪ੍ਰਭੂ ਸਿਮਰਿਆ ਨਹੀਂ ਜਾ ਸਕਦਾ; ਸਤਿਗੁਰੂ ਦੇ ਮਿਲਿਆਂ ਪ੍ਰਭੂ ਮਨੁੱਖ ਦੇ ਹਿਰਦੇ ਵਿਚ ਵੱਸ ਪੈਂਦਾ ਹੈ ਤੇ ਮਨੁੱਖ ਸਦਾ ਉਸ ਵਿਚ ਬਿਰਤੀ ਜੋੜੀ ਰੱਖਦਾ ਹੈ; ਸੁਆਸ ਸੁਆਸ ਉਸ ਨੂੰ ਚੇਤਦਾ ਹੈ, ਇੱਕ ਭੀ ਸੁਆਸ ਖ਼ਾਲੀ ਨਹੀਂ ਜਾਂਦਾ; (ਇਸ ਤਰ੍ਹਾਂ ਉਸ ਦਾ) ਜੰਮਣ ਮਰਨ ਦਾ ਡਰ ਮੁੱਕ ਜਾਂਦਾ ਹੈ ਤੇ ਉਸ ਨੂੰ (ਅਸਲ ਮਨੁੱਖਾ) ਜੀਵਨ ਦਾ ਮਰਤਬਾ ਮਿਲ ਜਾਂਦਾ ਹੈ । ਹੇ ਨਾਨਕ! ਪ੍ਰਭੂ ਇਹ ਦਰਜਾ (ਭਾਵ, ਜੀਵਨ-ਪਦਵੀ) ਉਸ ਮਨੁੱਖ ਨੂੰ ਦੇਂਦਾ ਹੈ ਜਿਸ ਤੇ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ।੨। ਪ੍ਰਭੂ ਆਪ ਹੀ ਸਿਆਣਾ ਹੈ, ਆਪ ਹੀ ਚਤੁਰ ਹੈ ਤੇ ਆਪ ਹੀ ਆਗੂ ਹੈ, ਆਪ ਹੀ (ਆਪਣੇ) ਰੂਪ ਵਿਖਾਲਦਾ ਹੈ ਤੇ ਆਪ ਹੀ ਬਿਰਤੀ ਜੋੜਦਾ ਹੈ, ਆਪ ਹੀ ਮੋਨਧਾਰੀ ਹੈ ਤੇ ਆਪ ਹੀ ਗਿਆਨ ਦੀਆਂ ਗੱਲਾਂ ਕਰਨ ਵਾਲਾ ਹੈ, ਕਿਸੇ ਨੂੰ ਕੌੜਾ ਨਹੀਂ ਲੱਗਦਾ (ਕਿਸੇ ਨੂੰ ਕਿਸੇ ਰੰਗ ਵਿਚ, ਕਿਸੇ ਨੂੰ ਕਿਸੇ ਰੰਗ ਵਿਚ) ਸਭਨਾਂ ਨੂੰ ਪਿਆਰਾ ਲੱਗਦਾ ਹੈ । ਐਸੇ ਪ੍ਰਭੂ ਤੋਂ ਮੈਂ ਸਦਕੇ ਹਾਂ, ਉਸ ਦੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ ।੧੯।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

  1. 14 ਮਾਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾਸ਼ਨਿਚਰਵਾਰ, ੨੮ ਮਾਘ (ਸੰਮਤ ੫੫੫ ਨਾਨਕਸ਼ਾਹੀ) ੧੦ ਫਰਵਰੀ, ੨੦੨੪ (ਅੰਗ: ੫੫੫)
  2. ਸੀਐਮ ਮਾਨ ਨੇ ਸਰਕਾਰ ਬਣਨ ਤੋਂ ਬਾਅਦ ਪਾਕਿ ਜੇਲ੍ਹ 'ਚ ਬੰਦ ਸੁਰਜੀਤ ਸਿੰਘ ਦੀ ਰਿਹਾਈ ਦਾ ਨਹੀਂ ਪੁਗਾਇਆ ਵਾਅਦਾ, ਪੁੱਤਰ ਨੇ ਦਿੱਤੀ ਖੁਦਕੁਸ਼ੀ ਕਰਨ ਦੀ ਧਮਕੀ
  3. ਬਰਨਾਲਾ ਦੀਆਂ ਦੋ ਮਹਿਲਾਵਾਂ ਬਣੀਆਂ ਡਰੋਨ ਪਾਇਲਟ, ਖੇਤਾਂ ਵਿੱਚ ਛਿੜਕਾਅ ਕਰਨ ਲਈ ਡਰੋਨ ਦੀ ਕਰਨਗੀਆਂ ਵਰਤੋਂ

ABOUT THE AUTHOR

...view details