ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ:ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਬੁੱਧਵਾਰ, ੯ ਜੇਠ (ਸੰਮਤ ੫੫੬ ਨਾਨਕਸ਼ਾਹੀ) ੨੨ ਮਈ, ੨੦੨੪ (ਅੰਗ: ੭੦੯)
9 ਜੇਠ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - Daily Hukamnama - DAILY HUKAMNAMA
Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।
Published : May 22, 2024, 6:27 AM IST
ਪੰਜਾਬੀ ਵਿਆਖਿਆ:ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
- ਬਠਿੰਡਾ ਪਹੁੰਚੇ ਸੀਐਮ ਭਗਵੰਤ ਮਾਨ: ਰੋਡ ਸ਼ੋਅ ਦੌਰਾਨ ਸੁਣਾਈ ਕਿੱਕਲੀ, ਸੁਖਬੀਰ ਬਾਦਲ ਨੂੰ ਲੈ ਕੇ ਸੁਣਾਈਆਂ ਅਜਿਹੀਆਂ ਗੱਲਾਂ, ਮਹੌਲ ਹੋਇਆ ਹਾਸੋਹੀਣ - CM Bhagwant Maan in Bathinda
- ਕਿਸਾਨਾਂ ਤੇ ਕੈਬਨਿਟ ਮੰਤਰੀ ਈਟੀਓ ਦੌਰਾਨ ਗਰਮ ਹੋਇਆ ਮਾਹੌਲ, ਜਵਾਬ ਦੇਣ ਤੋਂ ਭੱਜੇ ਮੰਤਰੀ ਸਾਬ੍ਹ, ਦੇਖੋ ਤਾਂ ਜਰਾ ਵੀਡੀਓ - Lok Sabha Elections 2024
- ਗਰਮੀਆਂ 'ਚ ਦੁਧਾਰੂ ਪਸ਼ੂਆਂ ਦਾ ਰੱਖੋ ਖਾਸ ਧਿਆਨ, ਨਹੀਂ ਤਾਂ ਦੁੱਧ ਦੇਣ ਦੀ ਸਮਰੱਥਾ ਦੇ ਨਾਲ ਪ੍ਰਜਨਨ ਸ਼ਕਤੀ 'ਤੇ ਵੀ ਪਵੇਗਾ ਪ੍ਰਭਾਵ, ਪੜ੍ਹੋ ਖਾਸ ਰਿਪੋਰਟ - Take Care Of Dairy cattles