ਪੰਜਾਬ

punjab

ETV Bharat / hukamnama

16 ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - Daily Hukamnama - DAILY HUKAMNAMA

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama Golden Temple 28 April 2024
Daily Hukamnama Golden Temple 28 April 2024

By ETV Bharat Punjabi Team

Published : Apr 28, 2024, 6:21 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ:ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂੳ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਗਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ ਐਤਵਾਰ, ੧੬ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੨੮ ਅਪ੍ਰੈਲ, ੨੦੨੪ (ਅੰਗ: ੬੩੩)

ਅੱਜ ਦਾ ਹੁਕਮਨਾਮਾ


ਪੰਜਾਬੀ ਵਿਆਖਿਆ:ਸੋਰਠਿ ਮਹਲਾ ੯ ॥ ਹੇ ਭਾਈ! ਇਸ ਜਗਤ ਵਿਚ ਕੋਈ ਤੋੜ ਸਾਥ ਨਿਭਾਉਣ ਵਾਲਾ ਮਿੱਤਰ ਮੈਂ ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ, ਦੁੱਖ ਵਿਚ ਕੋਈ ਕਿਸੇ ਦੇ ਨਾਲ ਸਾਥੀ ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ- ਇਹ ਸਾਰੇ ਧਨ ਨਾਲ ਹੀ ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, ਤਦੋਂ ਸਾਥ ਛੱਡ ਕੇ ਸਾਰੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? ਇਸ ਨੇ ਇਹਨਾਂ ਕੱਚੇ ਸਾਥੀਆਂ ਨਾਲ ਪਿਆਰ ਪਾਇਆ ਹੋਇਆ ਹੈ। ਜੇਹੜਾ ਪਰਮਾਤਮਾ ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ ਸਾਲਾਹ ਇਸ ਨੇ ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ, ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ, ਮੈਂ ਬਹੁਤ ਯਤਨ ਕੀਤਾ ਹੈ। ਹੇ ਨਾਨਕ! ਆਖ- ਹੇ ਪ੍ਰਭੂ! ਆਪਣੇ ਮੁੱਢ-ਕਦੀਮਾਂ ਦੇ ਪਿਆਰ ਵਾਲੇ ਸੁਭਾਵ ਦੀ ਲਾਜ ਰੱਖ, ਮੇਰੀ ਮਦਦ ਕਰ ਤਾਂ ਹੀ ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ABOUT THE AUTHOR

...view details