ਪੰਜਾਬ

punjab

ETV Bharat / hukamnama

14 ਹਾੜ੍ਹ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - Hukamnama 27 June - HUKAMNAMA 27 JUNE

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Hukamnama 27 June  from Sachkhand Sri Harmandir Sahib
14 ਹਾੜ੍ਹ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (ਈਟੀਵੀ ਭਾਰਤ ਪੰਜਾਬ ਡੈਸਕ)

By ETV Bharat Punjabi Team

Published : Jun 27, 2024, 6:05 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ:ਬੈਰਾੜੀ ਮਹਲਾ ੪ ॥ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ ਵੀਰਵਾਰ, ੧੪ ਹਾੜ (ਸੰਮਤ ੫੫੬ ਨਾਨਕਸ਼ਾਹੀ) ੨੭ ਜੂਨ, ੨੦੨੪ (ਅੰਗ: ੭੧੯)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (ਈਟੀਵੀ ਭਾਰਤ ਪੰਜਾਬ ਡੈਸਕ)

ਪੰਜਾਬੀ ਵਿਆਖਿਆ :ਬੈਰਾੜੀ ਮਹਲਾ ੪ ॥ ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ ਭੀ ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ ਜੀਵਾਂ ਵਿਚ ਬੈਠ ਕੇ ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ ਹਰੇਕ ਜੀਵ ਨੂੰ ਮਤਿ ਦੇਂਦਾ ਹੈ, ਆਪ ਹੀ ਹਰੇਕ ਜੀਵ ਵਿਚ ਬੈਠਾ ਬੋਲ ਰਿਹਾ ਹੈ, ਆਪ ਹੀ ਹਰੇਕ ਜੀਵ ਨੂੰ ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ ਪਰਮਾਤਮਾ ਨੇ ਆਪ ਹੀ ਆਪਣੇ ਆਪ ਤੋਂ ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਸੇਵਕਾਂ ਨੂੰ ਮਿਲਾਉਂਦਾ ਹੈ, ਤੇ, ਆਪ ਹੀ ਉਸ ਦੇ ਅੰਦਰੋਂ ਹਰੇਕ ਕਿਸਮ ਦੀ ਖਿੱਚੋਤਾਣ ਮੁਕਾਉਂਦਾ ਹੈ।੨।੩।

English Translation: BAIRAAREE, FOURTH MEHL: The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 || Thursday, 14th Assaar (Samvat 556 Nanakshahi) 27th June, 2024

ABOUT THE AUTHOR

...view details