ਟੋਕੀਓ:ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਕਵਾਡ ਵਿਦੇਸ਼ ਮੰਤਰੀਆਂ ਦੀ ਬੈਠਕ ਲਈ ਐਤਵਾਰ ਨੂੰ ਦੋ ਦਿਨਾਂ ਦੌਰੇ 'ਤੇ ਜਾਪਾਨ ਪਹੁੰਚੇ। ਜਾਪਾਨ ਅਤੇ ਮਾਰਸ਼ਲ ਟਾਪੂ ਗਣਰਾਜ ਵਿੱਚ ਭਾਰਤ ਦੇ ਰਾਜਦੂਤ ਸਿਬੀ ਜਾਰਜ ਨੇ ਉਨ੍ਹਾਂ ਦਾ ਸਵਾਗਤ ਕੀਤਾ। ਜਾਪਾਨ ਸਥਿਤ ਭਾਰਤੀ ਦੂਤਾਵਾਸ ਨੇ ਟਵਿੱਟਰ 'ਤੇ ਇੱਕ ਪੋਸਟ 'ਚ ਕਿਹਾ, 'ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਦੋ ਦਿਨਾਂ ਦੌਰੇ 'ਤੇ ਜਾਪਾਨ ਪਹੁੰਚੇ ਹਨ।'
ਹੁਣ ਤੱਕ ਦੀਆਂ ਪ੍ਰਾਪਤੀਆਂ ਦਾ ਜਾਇਜ਼ਾ: ਵੀਰਵਾਰ ਨੂੰ ਹਫਤਾਵਾਰੀ ਮੀਡੀਆ ਬ੍ਰੀਫਿੰਗ ਨੂੰ ਸੰਬੋਧਿਤ ਕਰਦੇ ਹੋਏ, ਵਿਦੇਸ਼ ਮੰਤਰਾਲੇ ਦੇ ਅਧਿਕਾਰਤ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਚਾਰ ਦੇਸ਼ਾਂ ਦੇ ਵਿਦੇਸ਼ ਮੰਤਰੀ ਕੁਆਡ ਏਜੰਡੇ ਨੂੰ ਅੱਗੇ ਵਧਾਉਣਗੇ ਅਤੇ ਹੁਣ ਤੱਕ ਦੀਆਂ ਪ੍ਰਾਪਤੀਆਂ ਦਾ ਜਾਇਜ਼ਾ ਲੈਣਗੇ। ਜੈਸਵਾਲ ਨੇ ਕਿਹਾ, 'ਵਿਦੇਸ਼ ਮੰਤਰੀ ਕਵਾਡ ਵਿਦੇਸ਼ ਮੰਤਰੀਆਂ ਦੀ ਬੈਠਕ ਲਈ ਜਾਪਾਨ ਜਾਣਗੇ। ਕਵਾਡ ਵਿਦੇਸ਼ ਮੰਤਰੀਆਂ ਦੀ ਬੈਠਕ 29 ਜੁਲਾਈ ਨੂੰ ਹੈ।