ਢਾਕਾ: ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ ਦੇਰ ਰਾਤ ਇੱਕ ਸੱਤ ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਮੁਤਾਬਕ ਅੱਗ ਲੱਗਣ ਕਾਰਨ ਕਰੀਬ 44 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 22 ਤੋਂ ਵੱਧ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਜ਼ਖਮੀਆਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੱਤ ਮੰਜ਼ਿਲਾ ਇਮਾਰਤ ਵਿੱਚ ਵੀਰਵਾਰ ਰਾਤ ਕਰੀਬ 9.50 ਵਜੇ ਅੱਗ ਲੱਗ ਗਈ ਅਤੇ ਕੁਝ ਹੀ ਸਮੇਂ ਵਿੱਚ ਅੱਗ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਬੰਗਲਾਦੇਸ਼: ਢਾਕਾ ਦੀ ਇਮਾਰਤ ਵਿੱਚ ਲੱਗੀ ਭਿਆਨਕ ਅੱਗ, ਹੁਣ ਤੱਕ 44 ਲੋਕਾਂ ਦੀ ਮੌਤਾਂ
ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੇਰ ਰਾਤ ਇੱਕ ਸੱਤ ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਪੂਰੀ ਇਮਾਰਤ ਵਿੱਚ ਫੈਲ ਗਈ। ਜਾਣਨ ਲਈ ਪੜ੍ਹੋ ਪੂਰੀ ਖਬਰ...
Published : Mar 1, 2024, 9:36 AM IST
ਫਾਇਰ ਬ੍ਰਿਗੇਡ ਦੀਆਂ 13 ਗੱਡੀਆਂ ਮੌਕੇ 'ਤੇ ਪਹੁੰਚੀਆਂ: ਇਕ ਅਧਿਕਾਰੀ ਨੇ ਦੱਸਿਆ ਕਿ ਇਮਾਰਤ 'ਚ ਲੱਗੀ ਅੱਗ 'ਚ ਕਰੀਬ 75 ਲੋਕ ਫਸ ਗਏ ਸਨ, ਜਿਨ੍ਹਾਂ 'ਚੋਂ 42 ਲੋਕ ਬੇਹੋਸ਼ ਵੀ ਹੋ ਗਏ ਸਨ। ਬੜੀ ਮਿਹਨਤ ਨਾਲ ਇਨ੍ਹਾਂ ਲੋਕਾਂ ਨੂੰ ਬਾਹਰ ਕੱਢਿਆ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 13 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ।
44 ਲੋਕਾਂ ਦੀ ਮੌਤ ਪਰ ਗਿਣਤੀ ਵੱਧਣ ਦਾ ਖਦਸਾ: ਬੰਗਲਾਦੇਸ਼ ਦੇ ਸਿਹਤ ਮੰਤਰੀ ਡਾਕਟਰ ਸਾਮੰਤ ਲਾਲ ਸੇਨ ਮੁਤਾਬਕ 33 ਗੰਭੀਰ ਰੂਪ ਨਾਲ ਜ਼ਖਮੀ ਲੋਕਾਂ ਦੀ ਢਾਕਾ ਮੈਡੀਕਲ ਕਾਲਜ 'ਚ ਮੌਤ ਹੋ ਗਈ। ਜਦਕਿ ਸ਼ੇਖ ਹਸੀਨਾ ਨੈਸ਼ਨਲ ਇੰਸਟੀਚਿਊਟ ਸਰਜਰੀ ਹਸਪਤਾਲ 'ਚ ਕਰੀਬ 11 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਸਾਰੇ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਡਾਕਟਰਾਂ ਨੇ ਕਿਹਾ ਕਿ ਜਿਹੜੀਆਂ ਲਾਸ਼ਾਂ ਆਈਆਂ ਹਨ, ਉਨ੍ਹਾਂ ਦੀ ਪਛਾਣ ਕਰਨਾ ਬਹੁਤ ਮੁਸ਼ਕਲ ਹੈ ਕਿਉਂਕਿ ਉਹ ਬੁਰੀ ਤਰ੍ਹਾਂ ਸੜ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।