ਮਾਸਕੋ:ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਵਿਰੋਧੀ ਅਲੈਕਸੀ ਨਾਵਲਨੀ ਦੀ ਜੇਲ੍ਹ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਉਹ ਜੇਲ 'ਚ ਸੈਰ ਕਰ ਰਿਹਾ ਸੀ ਤਾਂ ਉਸ ਦੀ ਸਿਹਤ ਵਿਗੜ ਗਈ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਹਾਲਾਂਕਿ ਉਸ ਦੀ ਮੌਤ ਦਾ ਅਸਲ ਕਾਰਨ ਕੀ ਸੀ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।
ਮੌਤ ਦੇ ਕਾਰਨਾਂ ਦੀ ਜਾਂਚ ਜਾਰੀ:ਰੂਸੀ ਸਮਾਚਾਰ ਏਜੰਸੀ TAAS ਮੁਤਾਬਕ ਉਸ ਦੀ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਨਾਵਲਨੀ ਆਰਕਟਿਕ ਕਲੋਨੀ ਸਥਿਤ ਜੇਲ੍ਹ ਵਿੱਚ ਬੰਦ ਸੀ। ਇਸ ਜੇਲ੍ਹ ਨੂੰ ਰੂਸ ਦੀ ਸਭ ਤੋਂ ਖ਼ਤਰਨਾਕ ਜੇਲ੍ਹ ਮੰਨਿਆ ਜਾਂਦਾ ਹੈ। ਇੱਥੇ ਬਹੁਤ ਠੰਢ ਹੈ।
ਇਸ ਤੋਂ ਪਹਿਲਾਂ ਵੀ ਕਈ ਮੌਕਿਆਂ 'ਤੇ ਨੇਵਲਨੀ ਨੂੰ ਲੈ ਕੇ ਨੈਗੇਟਿਵ ਖਬਰਾਂ ਆ ਚੁੱਕੀਆਂ ਹਨ। ਇੱਕ ਵਾਰ ਖ਼ਬਰ ਆਈ ਕਿ ਜੇਲ੍ਹ ਵਿੱਚ ਉਸ ਨੂੰ ਜ਼ਹਿਰ ਦਿੱਤਾ ਜਾ ਰਿਹਾ ਹੈ। ਹਾਲਾਂਕਿ ਇਸ ਖਬਰ ਦੀ ਕਿਸੇ ਨੇ ਪੁਸ਼ਟੀ ਨਹੀਂ ਕੀਤੀ ਹੈ। ਖੁਦ ਰੂਸੀ ਸਰਕਾਰ ਨੇ ਅਜਿਹੀਆਂ ਖਬਰਾਂ ਨੂੰ ਮਨਘੜਤ ਦੱਸਿਆ ਸੀ। ਸਰਕਾਰ ਨੇ ਉਨ੍ਹਾਂ ਰਿਪੋਰਟਾਂ ਦਾ ਵੀ ਖੰਡਨ ਕੀਤਾ ਸੀ ਕਿ ਨਵਲਨੀ ਜੇਲ੍ਹ ਤੋਂ ਗਾਇਬ ਹੋ ਗਏ ਸਨ।