ਬਰਲਿਨ:ਜਰਮਨੀ ਵਿੱਚ ਇੱਕ ਕਾਰ ਅਚਾਨਕ ਲੋਕਾਂ ਦੀ ਭੀੜ ਵਿੱਚ ਵੜ ਗਈ ਅਤੇ ਕਈ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਰੀਬ 15 ਲੋਕ ਜ਼ਖਮੀ ਹੋਏ ਹਨ। ਤੁਹਾਨੂੰ ਦੱਸ ਦੇਈਏ ਕਿ ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਨਸ ਅਤੇ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੇਨਸਕੀ ਮਿਊਨਿਖ ਵਿੱਚ ਸੁਰੱਖਿਆ ਸੰਮੇਲਨ ਵਿੱਚ ਹਿੱਸਾ ਲੈਣ ਲਈ ਇੱਥੇ ਪਹੁੰਚਣਗੇ।
ਮੀਡੀਆ ਰਿਪੋਰਟਾਂ ਮੁਤਾਬਿਕ ਇਹ ਘਟਨਾ ਜਰਮਨੀ ਦੇ ਮਿਊਨਿਖ ਵਿੱਚ ਵਾਪਰੀ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਹਾਦਸਾ ਵਾਪਰਿਆ ਹੈ ਜਾਂ ਲੋਕਾਂ ਨੂੰ ਜਾਣ ਬੁੱਝ ਕੇ ਟੱਕਰ ਮਾਰੀ ਗਈ ਹੈ। ਇਸ ਸਬੰਧੀ ਪੁਲਿਸ ਨੇ ਸੋਸ਼ਲ ਪਲੇਟਫਾਰਮ ਐਕਸ 'ਤੇ ਦੱਸਿਆ ਹੈ ਕਿ ਡਰਾਈਵਰ ਨੂੰ ਮੌਕੇ 'ਤੇ ਹੀ ਹਿਰਾਸਤ 'ਚ ਲੈ ਲਿਆ ਗਿਆ ਹੈ। ਦੱਸਿਆ ਜਾਂਦਾ ਹੈ ਕਿ ਘਟਨਾ ਦੇ ਸਮੇਂ ਸੇਵਾ ਕਰਮਚਾਰੀ ਯੂਨੀਅਨ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਹ ਤੁਰੰਤ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਕੀ ਪ੍ਰਦਰਸ਼ਨਕਾਰੀ ਜ਼ਖਮੀਆਂ ਵਿਚ ਸ਼ਾਮਿਲ ਸਨ। ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਤੁਰੰਤ ਇਲਾਕੇ ਨੂੰ ਘੇਰ ਲਿਆ ਅਤੇ ਜ਼ਖਮੀਆਂ ਨੂੰ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਗਈ।