ਲਾਹੌਰ:ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀਐਮਐਲ-ਐਨ) ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ਼ ਨੂੰ ਉਨ੍ਹਾਂ ਦੀ ਪਾਰਟੀ ਨੇ ਮੰਗਲਵਾਰ ਰਾਤ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਹੁਦੇ ਲਈ ਨਾਮਜ਼ਦ ਕੀਤਾ ਹੈ। ਪੀਐਮਐਲ-ਐਨ ਦੀ ਬੁਲਾਰਾ ਮਰੀਅਮ ਔਰੰਗਜ਼ੇਬ ਨੇ 'ਐਕਸ' 'ਤੇ ਕਿਹਾ ਕਿ ਪਾਰਟੀ ਸੁਪਰੀਮੋ ਨਵਾਜ਼ ਸ਼ਰੀਫ਼ (74) ਨੇ ਆਪਣੇ ਛੋਟੇ ਭਰਾ ਸ਼ਹਿਬਾਜ਼ ਸ਼ਰੀਫ਼ (72) ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਅਤੇ ਧੀ ਮਰੀਅਮ ਨਵਾਜ਼ (50) ਨੂੰ ਪੰਜਾਬ ਸੂਬੇ ਦੇ ਮੁੱਖ ਮੰਤਰੀ ਅਹੁਦੇ ਲਈ ਨਾਮਜ਼ਦ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਨਵਾਜ਼ ਸ਼ਰੀਫ਼ ਨੇ ਪੀ.ਐੱਮ.ਐੱਲ.-ਐੱਨ (ਅਗਲੀ ਸਰਕਾਰ ਬਣਾਉਣ 'ਚ) ਦਾ ਸਮਰਥਨ ਕਰਨ ਵਾਲੀਆਂ ਸਿਆਸੀ ਪਾਰਟੀਆਂ ਦਾ ਧੰਨਵਾਦ ਕੀਤਾ ਹੈ ਅਤੇ ਉਮੀਦ ਪ੍ਰਗਟਾਈ ਹੈ ਕਿ ਅਜਿਹੇ ਫੈਸਲੇ ਪਾਕਿਸਤਾਨ ਨੂੰ ਸੰਕਟ 'ਚੋਂ ਬਾਹਰ ਕੱਢਣਗੇ। ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਨੂੰ ਛੱਡ ਕੇ ਵੱਡੀਆਂ ਪਾਰਟੀਆਂ ਨੇ ਐਲਾਨ ਕੀਤਾ ਹੈ ਕਿ ਉਹ ਪੀਐਮਐਲ-ਐਨ ਦੀ ਅਗਵਾਈ ਵਿੱਚ ਗੱਠਜੋੜ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰਨਗੇ।
ਚਾਹੁੰਦਾ ਹਾਂ ਕਿ ਮੇਰੇ ਪਿਤਾ ਜ਼ਰਦਾਰੀ ਨੂੰ ਪਾਕਿਸਤਾਨ ਦਾ ਅਗਲਾ ਰਾਸ਼ਟਰਪਤੀ ਬਣਾਇਆ ਜਾਵੇ: ਬਿਲਾਵਲ