ਲਾਹੌਰ:ਮੁੰਬਈ ਹਮਲਿਆਂ ਦੇ ਕਥਿਤ ਮਾਸਟਰਮਾਈਂਡ ਹਾਫ਼ਿਜ਼ ਸਈਦ ਦੇ ਜੀਜਾ ਅਤੇ ਪਾਬੰਦੀਸ਼ੁਦਾ ਜਮਾਤ-ਉਦ-ਦਾਵਾ ਦੇ ਉਪ ਮੁਖੀ ਹਾਫ਼ਿਜ਼ ਅਬਦੁਲ ਰਹਿਮਾਨ ਮੱਕੀ ਦੀ ਸ਼ੁੱਕਰਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਮਾਤ-ਉਦ-ਦਾਵਾ (JUD) ਦੇ ਅਨੁਸਾਰ, ਅਬਦੁਲ ਰਹਿਮਾਨ ਮੱਕੀ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਲਾਹੌਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਹਾਈ ਡਾਇਬੀਟੀਜ਼ ਦਾ ਇਲਾਜ ਕਰਵਾ ਰਹੇ ਸਨ।
ਜੇਯੂਡੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮੱਕੀ ਨੂੰ ਅੱਜ ਸਵੇਰੇ ਦਿਲ ਦਾ ਦੌਰਾ ਪਿਆ ਅਤੇ ਉਸ ਨੇ ਹਸਪਤਾਲ ਵਿੱਚ ਆਖਰੀ ਸਾਹ ਲਿਆ। 26/11 ਦੇ ਮੁੰਬਈ ਹਮਲਿਆਂ ਦੇ ਦੋਸ਼ੀ ਅਬਦੁਲ ਰਹਿਮਾਨ ਮੱਕੀ ਨੂੰ ਅੰਤਰਰਾਸ਼ਟਰੀ ਅੱਤਵਾਦੀ ਘੋਸ਼ਿਤ ਕੀਤਾ ਗਿਆ ਹੈ। ਉਹ ਭਾਰਤ ਵਿੱਚ ਵੀ ਮੋਸਟ ਵਾਂਟੇਡ ਸੀ। ਉਹ ਟੈਰਰ ਫੰਡਿੰਗ ਦਾ ਕੰਮ ਕਰਦਾ ਸੀ।