ਕੈਨੇਡਾ : ਮਿੰਨੀ ਪੰਜਾਬ ਕਹੇ ਜਾਂਦੇ ਦੇਸ਼ ਕੈਨੇਡਾ ਦੇ ਕਿਊਬਿਕ ਸ਼ਹਿਰ ਵਿੱਚ ਸਰਕਾਰ ਵੱਲੋਂ ਸਿੱਖਾਂ ਉੱਤੇ ਧਾਰਮਿਕ ਚਿੰਨ੍ਹ ਸਜਾਉਣ ਅਤੇ ਪੱਗ ਬਣਨ ਉੱਤੇ ਪਾਬੰਧੀ ਲਗਾਉਣ ਵਾਲੇ ਕਾਨੂੰਨ ਨੂੰ ਪਾਸ ਕੀਤਾ ਗਿਆ ਹੈ, ਜਿਸ ਕਾਰਨ ਹੁਣ ਕੰਮ ਸਮੇਂ ਸਿੱਖਾਂ ਵੱਲੋਂ ਕਿਰਪਾਨ ਧਾਰਨ ਕਰਨਾ, ਦਸਤਾਰ ਸਜਾਉਣਾ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਧਾਰਮਕਿ ਚਿਨ੍ਹ ਸਜਾਉਣ ਉੱਤੇ ਮਨਾਹੀ ਹੋਵੇਗੀ। ਇੰਨਾ ਹੀ ਨਹੀਂ ਵੱਖ ਵੱਖ ਧਰਮਾਂ ਦੇ ਲੋਕਾਂ ਨੂੰ ਆਪੋ ਆਪਣੇ ਧਰਮ ਨਾਲ ਜੁੜੀਆਂ ਵਸਤਾਂ, ਕੱਪੜੇ ਆਦਿ ਪਹਿਨਣ ਦੀ ਮਨਾਹੀ ਹੋਵੇਗੀ। ਜਿਵੇਂ ਕਿ ਮੁਸਲਿਮ ਔਰਤਾਂ ਦੇ ਹਿਜਾਬ ਉੱਤੇ ਵੀ ਪਾਬੰਧੀ ਲਾਗੂ ਕੀਤੀ ਗਈ ਹੈ। ਜਿਹੇ ਧਾਰਮਿਕ ਚਿੰਨ੍ਹ ਧਾਰਨ ਕਰਨ ’ਤੇ ਪਾਬੰਦੀ ਲਾਈ ਗਈ ਹੈ।
ਐਸਜੀਪੀਸੀ ਵੱਲੋਂ ਇਤਰਾਜ਼
ਉਥੇ ਹੀ ਕੈਨੇਡਾ ਸਰਕਾਰ ਵੱਲੋਂ ਸੁਣਾਏ ਗਏ ਇਸ ਫੁਰਮਾਨ ਤੋਂ ਬਾਅਦ ਭਾਰਤ ਵਿੱਚ ਵੀ ਇਸ ਦਾ ਵਿਰੋਧ ਜਤਾਇਆ ਜਾ ਰਿਹਾ ਹੈ। ਇਸ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਊਬਿਕ ਸਰਕਾਰ ਵੱਲੋਂ ਲਿਆਂਦੇ ਕਾਨੂੰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਂਸਦ ਜਸਮੀਤ ਸਿੰਘ ਅਤੇ ਹੋਰ ਸਿੱਖ ਸੰਸਥਾਵਾਂ ਨੂੰ ਅਪੀਲ ਕਰਦੇ ਹਾਂ ਉਥੇ ਦੀ ਸਥਾਨਕ ਸਰਕਾਰ ਨੂੰ ਆਪਣੇ ਇਤਿਹਾਸ ਤੋਂ ਜਾਣੂ ਕਰਵਾਓ ਅਤੇ ਪਾਬੰਧੀ ਹਟਾਉਣ। ਉਨ੍ਹਾਂ ਕਿਹਾ ਹੈ ਕਿ ਹਰ ਧਰਮ ਦੀ ਆਪਣੀ ਮਹੱਤਤਾ ਹੈ। ਉਹ ਹਰ ਧਰਮ ਦਾ ਸਤਿਕਾਰ ਕਰਦੇ ਹਨ ਪਰ ਜੇਕਰ ਗੱਲ ਕੀਤੀ ਜਾਵੇ ਸਿੱਖੀ ਦੀ ਤਾਂ ਸਿੱਖ ਧਰਮ ਵਿੱਚ ਦਸਤਾਰ ਦੀ ਆਪਣੀ ਮਹੱਤਤਾ ਹੈ ਅਤੇ ਦਸਤਾਰ ਉੱਤੇ ਪਾਬੰਧੀ ਲਾਗਉਣਾ ਬੇਹੱਦ ਮੰਦਭਾਗਾ ਹੈ।