ਅਜੋਕੇ ਸਮੇਂ ਵਿੱਚ ਸ਼ੂਗਰ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਕਾਫੀ ਵਾਧਾ ਹੋਇਆ ਹੈ। ਅਜਿਹੀ ਸਥਿਤੀ ਵਿੱਚ ਸਿਹਤ ਪ੍ਰਤੀ ਜਾਗਰੂਕ ਲੋਕ ਆਪਣੇ ਆਪ ਨੂੰ ਸਿਹਤਮੰਦ ਰੱਖਣ ਲਈ ਹਰ ਸੰਭਵ ਸਿਹਤ ਸਾਵਧਾਨੀਆਂ ਦੀ ਪਾਲਣਾ ਕਰਦੇ ਹਨ। ਸ਼ੂਗਰ ਤੋਂ ਪੀੜਿਤ ਲੋਕਾਂ ਨੂੰ ਆਪਣੇ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਵੀ ਧਿਆਨ ਰੱਖਣਾ ਚਾਹੀਦਾ ਹੈ। ਅਜਿਹੇ 'ਚ ਖਾਣ-ਪੀਣ ਦੀਆਂ ਆਦਤਾਂ 'ਤੇ ਧਿਆਨ ਰੱਖਣਾ ਜ਼ਰੂਰੀ ਹੈ। ਕਈ ਲੋਕਾਂ ਦੇ ਮਨ ਵਿੱਚ ਇਹ ਸਵਾਲ ਆਉਦਾ ਹੈ ਕਿ ਕੀ ਕਰੇਲਾ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ? ਇਸ ਸਬੰਧ ਵਿੱਚ ਸਿਹਤ ਮਾਹਿਰਾਂ ਦੀ ਕੁਝ ਖੋਜ ਤੋਂ ਪਤਾ ਲੱਗਾਹੈ ਕਿ ਕਰੇਲਾ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਨੂੰ ਖਾਣ ਨਾਲ ਬਲੱਡ ਗਲੂਕੋਜ਼ ਦਾ ਪੱਧਰ ਕੰਟਰੋਲ 'ਚ ਰਹਿੰਦਾ ਹੈ। ਹਾਲਾਂਕਿ, ਕਰੇਲੇ ਨੂੰ ਕੌੜਾ ਸਮਝ ਕੇ ਲੋਕ ਇਸ ਤੋਂ ਦੂਰ ਭੱਜਦੇ ਹਨ ਪਰ ਇਸਨੂੰ ਖੁਰਾਕ 'ਚ ਸ਼ਾਮਲ ਕਰਕੇ ਤੁਸੀਂ ਆਪਣੇ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰ ਸਕਦੇ ਹੋ।
ਕਰੇਲੇ ਨੂੰ ਪਕਾਉਣ ਦੀ ਜਗ੍ਹਾਂ ਜੂਸ ਪੀਣਾ ਫਾਇਦੇਮੰਦ
NCBI ਵਿੱਚ ਪ੍ਰਕਾਸ਼ਿਤ ਇੱਕ ਰਿਪੋਰਟ ਮੁਤਾਬਕ, ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ਲਈ ਸੰਤੁਲਿਤ ਖੁਰਾਕ ਲੈਣ ਦੀ ਲੋੜ ਹੁੰਦੀ ਹੈ। ਜੇਕਰ ਕਰੇਲੇ ਦਾ ਸਹੀ ਮਾਤਰਾ 'ਚ ਸੇਵਨ ਕੀਤਾ ਜਾਵੇ ਤਾਂ ਕਰੇਲਾ ਵੀ ਫਾਇਦੇਮੰਦ ਹੁੰਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਸ਼ੂਗਰ ਦੇ ਮਰੀਜ਼ ਤਾਜ਼ੇ ਕਰੇਲੇ ਦਾ ਰਸ ਪੀ ਸਕਦੇ ਹਨ। ਕਰੇਲੇ ਨੂੰ ਭੁੰਨ ਕੇ ਖਾਣ ਦਾ ਕੋਈ ਫਾਇਦਾ ਨਹੀਂ ਹੁੰਦਾ ਅਤੇ ਕਰੇਲੇ ਤੋਂ ਸਾਰੇ ਪੋਸ਼ਕ ਤੱਤ ਦੂਰ ਹੋ ਜਾਂਦੇ ਹਨ। ਇਸ ਲਈ ਜਿੰਨਾ ਹੋ ਸਕੇ ਕਰੇਲੇ ਨੂੰ ਪਕਾਉਣ ਤੋਂ ਬਾਅਦ ਖਾਣ ਤੋਂ ਪਰਹੇਜ਼ ਕਰੋ।
ਕਰੇਲੇ ਦਾ ਰੋਜ਼ਾਨਾ ਇਸਤੇਮਾਲ ਕਰੋ