ਗਲਤ ਖੁਰਾਕ ਕਾਰਨ ਅੱਜ ਦੇ ਸਮੇਂ 'ਚ ਲੋਕ ਭਾਰ ਵਧਣ ਵਰਗੀਆਂ ਸਮੱਸਿਆਵਾਂ ਦਾ ਸ਼ਿਕਾਰ ਹੋ ਰਹੇ ਹਨ। ਸਾਡੇ ਵਿੱਚੋਂ ਜ਼ਿਆਦਾਤਰ ਲੋਕ ਭਾਰ ਘਟਾਉਣ ਲਈ ਵੱਖੋ-ਵੱਖਰੇ ਤਰੀਕੇ ਅਜ਼ਮਾਉਦੇ ਹਨ। ਕਸਰਤ ਦੇ ਨਾਲ-ਨਾਲ ਵੱਖ-ਵੱਖ ਖੁਰਾਕ ਸੰਬੰਧੀ ਸਾਵਧਾਨੀਆਂ ਵਰਤੀਆਂ ਜਾਂਦੀਆਂ ਹਨ। ਇਸ ਸਬੰਧੀ ਕੁਝ ਲੋਕਾਂ ਦਾ ਮੰਨਣਾ ਹੈ ਕਿ ਜੇਕਰ ਤੁਸੀਂ ਦੁੱਧ ਪੀਓਗੇ ਤਾਂ ਭਾਰ ਘੱਟ ਜਾਵੇਗਾ ਅਤੇ ਕੁਝ ਲੋਕਾਂ ਦਾ ਮੰਨਣਾ ਹੈ ਕਿ ਦੁੱਧ ਵਿੱਚ ਚਰਬੀ ਹੁੰਦੀ ਹੈ ਅਤੇ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ। ਪਰ ਮਾਹਿਰਾਂ ਦਾ ਕਹਿਣਾ ਹੈ ਕਿ ਦੁੱਧ ਅਸਲ ਵਿੱਚ ਭਾਰ ਘਟਾਉਣ ਲਈ ਬਹੁਤ ਫਾਇਦੇਮੰਦ ਹੁੰਦਾ ਹੈ।
ਭਾਰ ਘਟਾਉਣ ਲਈ ਦੁੱਧ
ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਤੁਸੀਂ ਮਾਸਪੇਸ਼ੀਆਂ ਨੂੰ ਗੁਆਏ ਬਿਨ੍ਹਾਂ ਭਾਰ ਘਟਾਉਣਾ ਚਾਹੁੰਦੇ ਹੋ, ਤਾਂ ਤੁਹਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਤੁਹਾਡੀ ਖੁਰਾਕ ਵਿੱਚ ਵਧੇਰੇ ਪ੍ਰੋਟੀਨ ਹੋਵੇ। ਦੁੱਧ ਇਸ ਮਾਮਲੇ ਵਿੱਚ ਚੰਗਾ ਹੈ। ਇਸ ਵਿੱਚ ਪ੍ਰੋਟੀਨ ਦੀ ਮਾਤਰਾ ਵਧੇਰੇ ਹੁੰਦੀ ਹੈ। ਪ੍ਰੋਟੀਨ ਆਰਾਮ ਦੇ ਦੌਰਾਨ ਜ਼ਿਆਦਾ ਕੈਲੋਰੀ ਬਰਨ ਕਰਨ ਵਿੱਚ ਮਦਦ ਕਰਦਾ ਹੈ। ਇਹ ਯਕੀਨੀ ਬਣਾਉਣਾ ਵੀ ਜ਼ਰੂਰੀ ਹੈ ਕਿ ਖੁਰਾਕ ਨਿਯਮਾਂ ਦੀ ਪਾਲਣਾ ਕਰਦੇ ਹੋਏ ਰੋਜ਼ਾਨਾ ਲੋੜੀਂਦੇ ਪੌਸ਼ਟਿਕ ਤੱਤ ਘੱਟ ਨਾ ਹੋਣ। ਦੁੱਧ ਵਿੱਚ ਮੌਜੂਦ ਪੋਸ਼ਕ ਤੱਤ ਇਸਦੇ ਲਈ ਬਹੁਤ ਫਾਇਦੇਮੰਦ ਹੁੰਦੇ ਹਨ।
ਇੱਕ ਗਲਾਸ ਗਰਮ ਦੁੱਧ ਵਿੱਚ ਪ੍ਰੋਟੀਨ