ਅੱਜ-ਕੱਲ੍ਹ ਬਦਲਦੀ ਹੋਈ ਜੀਵਨ ਸ਼ੈਲੀ ਕਾਰਨ ਬਹੁਤ ਸਾਰੇ ਲੋਕ ਨੀਂਦ ਨਾ ਆਉਣ ਵਰਗੀਆਂ ਸਮੱਸਿਆਵਾਂ ਤੋਂ ਪੀੜਤ ਹੋ ਜਾਂਦੇ ਹਨ। ਰਾਤ ਨੂੰ ਚੰਗੀ ਨੀਂਦ ਨਾ ਲੈਣ ਨਾਲ ਅਗਲੇ ਦਿਨ ਥਕਾਵਟ, ਚਿੜਚਿੜਾਪਨ, ਬਦਹਜ਼ਮੀ ਅਤੇ ਸਿਰ ਦਰਦ ਵਰਗੀਆਂ ਕਈ ਹੋਰ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਹਾਲਾਂਕਿ, ਸੌਣ ਤੋਂ ਪਹਿਲਾਂ ਕੁਝ ਖਾਣ-ਪੀਣ ਵਾਲੀਆਂ ਚੀਜ਼ਾਂ ਦਾ ਸੇਵਨ ਕਰਕੇ ਤੁਸੀਂ ਚੰਗੀ ਨੀਂਦ ਲੈ ਸਕਦੇ ਹੋ।
ਰਾਤ ਨੂੰ ਸੌਂਣ ਤੋਂ ਪਹਿਲਾ ਖਾਓ ਇਹ ਚੀਜ਼ਾਂ
ਬਦਾਮ: ਬਦਾਮ ਸਭ ਤੋਂ ਪ੍ਰਸਿੱਧ ਸੁੱਕੇ ਮੇਵਿਆਂ ਵਿੱਚੋਂ ਇੱਕ ਹੈ। ਇਨ੍ਹਾਂ ਨੂੰ ਰੋਜ਼ਾਨਾ ਖਾਣ ਨਾਲ ਟਾਈਪ 2 ਡਾਇਬਟੀਜ਼ ਅਤੇ ਦਿਲ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਬਦਾਮ ਵਿਟਾਮਿਨ ਬੀ ਅਤੇ ਮੈਗਨੀਸ਼ੀਅਮ ਨਾਲ ਭਰਪੂਰ ਹੁੰਦੇ ਹਨ। ਇਹ ਤੁਹਾਨੂੰ ਰਾਤ ਨੂੰ ਆਰਾਮ ਨਾਲ ਸੌਣ ਵਿੱਚ ਮਦਦ ਕਰ ਸਕਦੇ ਹਨ। ਇਸ ਲਈ ਇਨਸੌਮਨੀਆ ਤੋਂ ਪੀੜਤ ਲੋਕਾਂ ਨੂੰ ਸੌਣ ਤੋਂ ਪਹਿਲਾਂ ਬਦਾਮ ਦਾ ਸੇਵਨ ਕਰਨਾ ਚਾਹੀਦਾ ਹੈ।
ਮੀਟ:ਮੀਟ ਪ੍ਰੋਟੀਨ ਅਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਹ ਮਾਸਪੇਸ਼ੀਆਂ ਨੂੰ ਮਜ਼ਬੂਤ ਰੱਖਣ ਵਿੱਚ ਮਦਦ ਕਰਦਾ ਹੈ। ਇਸ ਵਿੱਚ ਟ੍ਰਿਪਟੋਫੈਨ ਅਮੀਨੋ ਐਸਿਡ ਵੀ ਹੁੰਦਾ ਹੈ। ਇਹ ਨੀਂਦ ਲਿਆਉਣ ਵਾਲੇ ਹਾਰਮੋਨ ਮੇਲੇਟੋਨਿਨ ਦੇ ਉਤਪਾਦਨ ਨੂੰ ਵਧਾਉਂਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਨਾਲ ਤੁਸੀਂ ਰਾਤ ਨੂੰ ਆਰਾਮ ਨਾਲ ਸੌਂ ਸਕਦੇ ਹੋ।
ਕੈਮੋਮਾਈਲ ਟੀ: ਅੱਜਕੱਲ੍ਹ ਬਜ਼ਾਰ ਵਿੱਚ ਕਈ ਤਰ੍ਹਾਂ ਦੀਆਂ ਹਰਬਲ ਟੀ ਉਪਲਬਧ ਹਨ। ਹਾਲਾਂਕਿ, ਨੀਂਦ ਨਾ ਆਉਣ ਵਾਲੇ ਵਿਅਕਤੀ ਰੋਜ਼ਾਨਾ ਸੌਣ ਤੋਂ ਪਹਿਲਾਂ ਕੈਮੋਮਾਈਲ ਟੀ ਪੀ ਕੇ ਆਰਾਮ ਨਾਲ ਸੌਂ ਸਕਦੇ ਹਨ। ਕੈਮੋਮਾਈਲ ਟੀ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੀ ਹੈ। ਇਹ ਤਣਾਅ ਨੂੰ ਘਟਾਉਂਦੀ ਹੈ ਅਤੇ ਬਿਹਤਰ ਨੀਂਦ ਲਿਆਉਂਦੀ ਹੈ। ਐਨਆਈਐਚ ਦੀ ਟੀਮ ਨੇ ਅਜਿਹਾ ਖੁਲਾਸਾ ਕੀਤਾ ਹੈ।
ਕੀਵੀ ਫਲ: ਕੀਵੀ ਸਿਹਤ ਨੂੰ ਉਤਸ਼ਾਹਿਤ ਕਰਨ ਵਾਲੇ ਪੌਸ਼ਟਿਕ ਤੱਤ, ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ, ਜੋ ਲੋਕ ਇਨਸੌਮਨੀਆ ਤੋਂ ਪੀੜਤ ਹਨ, ਉਹ ਹਰ ਰਾਤ ਇਨ੍ਹਾਂ ਨੂੰ ਖਾ ਕੇ ਆਰਾਮ ਨਾਲ ਸੌਂ ਸਕਦੇ ਹਨ।