ਹਰੀਆਂ ਪੱਤੇਦਾਰ ਸਬਜ਼ੀਆਂ ਖਾਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਕਿਹਾ ਜਾਂਦਾ ਹੈ ਕਿ ਹਰ ਵਿਅਕਤੀ ਨੂੰ ਆਪਣੀ ਖੁਰਾਕ ਵਿੱਚ ਹਰ ਰੋਜ਼ ਕੁਝ ਹਰੀਆਂ ਸਬਜ਼ੀਆਂ ਸ਼ਾਮਲ ਕਰਨੀਆਂ ਚਾਹੀਦੀਆਂ ਹਨ। ਇਹ ਇੱਕ ਸਿਹਤਮੰਦ ਜੀਵਨ ਜਿਊਣ ਦੀ ਕੁੰਜੀ ਹੈ। ਹਰੀਆਂ ਸਬਜ਼ੀਆਂ ਵਿੱਚ ਚਰਬੀ ਘੱਟ ਹੁੰਦੀ ਹੈ ਅਤੇ ਪ੍ਰੋਟੀਨ, ਵਿਟਾਮਿਨ, ਖਣਿਜ ਭਰਪੂਰ ਹੁੰਦੇ ਹਨ। ਬਹੁਤ ਸਾਰੇ ਲੋਕ ਪੱਤੇਦਾਰ ਸਬਜ਼ੀਆਂ ਖਾਣਾ ਪਸੰਦ ਨਹੀਂ ਕਰਦੇ ਪਰ ਜੇ ਤੁਹਾਨੂੰ ਇਹ ਪਸੰਦ ਨਹੀਂ ਹੈ, ਤਾਂ ਵੀ ਤੁਹਾਨੂੰ ਆਪਣੀ ਖੁਰਾਕ ਵਿੱਚ ਹਰੀਆਂ ਪੱਤੇਦਾਰ ਸਬਜ਼ੀਆਂ ਸ਼ਾਮਲ ਕਰਨੀਆਂ ਚਾਹੀਦੀਆਂ ਹਨ, ਕਿਉਕਿ ਇਸ ਨਾਲ ਸਿਹਤ ਨੂੰ ਕਈ ਲਾਭ ਮਿਲ ਸਕਦੇ ਹਨ।
ਹਫ਼ਤੇ 'ਚ ਕਿੰਨੀ ਵਾਰ ਹਰੀਆਂ ਸਬਜ਼ੀਆਂ ਖਾਣੀਆਂ ਚਾਹੀਦੀਆਂ?
ਪੋਸ਼ਣ ਮਾਹਿਰ ਡਾ. ਸਵਰੂਪਾ ਰਾਣੀ ਦੇ ਅਨੁਸਾਰ, ਹਰੀਆਂ ਪੱਤੇਦਾਰ ਸਬਜ਼ੀਆਂ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀਆਂ ਹਨ। ਇਸ ਵਿੱਚ ਫਾਈਬਰ, ਆਇਰਨ, ਜ਼ਿੰਕ ਅਤੇ ਫੋਲਿਕ ਐਸਿਡ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਪੱਤੇਦਾਰ ਸਬਜ਼ੀਆਂ ਖਾਣ ਨਾਲ ਕਬਜ਼ ਨੂੰ ਰੋਕਿਆ ਜਾ ਸਕਦਾ ਹੈ, ਕਿਉਂਕਿ ਇਨ੍ਹਾਂ ਵਿੱਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਹਰੀਆਂ ਸਬਜ਼ੀਆਂ ਵਿਟਾਮਿਨ ਏ ਅਤੇ ਸੀ ਦੇ ਨਾਲ-ਨਾਲ ਕੈਲਸ਼ੀਅਮ ਨਾਲ ਭਰਪੂਰ ਹੁੰਦੀਆਂ ਹਨ। ਇਸ ਕਰਕੇ ਤੁਹਾਨੂੰ ਹਫ਼ਤੇ ਵਿੱਚ ਘੱਟੋ-ਘੱਟ ਤਿੰਨ ਵਾਰ ਆਪਣੀ ਖੁਰਾਕ ਵਿੱਚ ਹਰੀਆਂ ਸਬਜ਼ੀਆਂ ਸ਼ਾਮਲ ਕਰਨੀਆਂ ਚਾਹੀਦੀਆਂ ਹਨ। ਅਜਿਹਾ ਕਰਨ ਨਾਲ ਤੁਸੀਂ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਤੋਂ ਬਚ ਸਕਦੇ ਹੋ।-ਪੋਸ਼ਣ ਮਾਹਿਰ ਡਾ. ਸਵਰੂਪਾ ਰਾਣੀ
ਪਾਲਕ:ਪਾਲਕ ਵਿੱਚ ਭਰਪੂਰ ਮਾਤਰਾ 'ਚ ਖੂਨ ਸ਼ੁੱਧ ਕਰਨ ਦੇ ਗੁਣ ਹੁੰਦੇ ਹਨ। ਪਾਲਕ ਵਿੱਚ ਵਿਟਾਮਿਨ ਏ, ਬੀ, ਸੀ, ਕੇ, ਮੈਗਨੀਸ਼ੀਅਮ ਅਤੇ ਫੋਲਿਕ ਐਸਿਡ ਵਰਗੇ ਖਣਿਜ ਵੀ ਹੁੰਦੇ ਹਨ, ਜੋ ਕੈਂਸਰ ਵਰਗੀਆਂ ਬਿਮਾਰੀਆਂ ਤੋਂ ਬਚਾਉਂਦੇ ਹਨ। ਇਹ ਫੇਫੜਿਆਂ ਅਤੇ ਦਿਲ ਦੀਆਂ ਬਿਮਾਰੀਆਂ ਤੋਂ ਵੀ ਬਚਾਉਂਦੇ ਹਨ।