ਫਿੱਟ ਰਹਿਣ ਲਈ ਜ਼ਿਆਦਾਤਰ ਲੋਕ ਰੋਜ਼ਾਨਾ ਕਸਰਤ ਕਰਨਾ ਪਸੰਦ ਕਰਦੇ ਹਨ। ਕਸਰਤ ਕਰਨਾ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਦਾ ਹਿੱਸਾ ਬਣ ਰਿਹਾ ਹੈ। ਕਸਰਤ ਕਰਨ ਤੋਂ ਬਾਅਦ ਸਾਨੂੰ ਕਾਫੀ ਪਸੀਨਾ ਆਉਂਦਾ ਹੈ। ਇਸ ਤੋਂ ਇਲਾਵਾ, ਗਲਾ ਵੀ ਖੁਸ਼ਕ ਹੋਣ ਲੱਗਦਾ ਹੈ, ਜਿਸ ਬਹੁਤ ਸਾਰੇ ਲੋਕ ਆਪਣੇ ਆਪ ਨੂੰ ਹਾਈਡਰੇਟ ਰੱਖਣ ਲਈ ਕਸਰਤ ਦੇ ਤੁਰੰਤ ਬਾਅਦ ਠੰਢਾ ਜਾਂ ਸਾਦਾ ਪਾਣੀ ਪੀਂਦੇ ਹਨ। ਪਰ ਸਵਾਲ ਇਹ ਉੱਠਦਾ ਹੈ ਕਿ ਕੀ ਵਰਕਆਊਟ ਤੋਂ ਤੁਰੰਤ ਬਾਅਦ ਪਾਣੀ ਪੀਣਾ ਚੰਗਾ ਹੈ? ਕਸਰਤ ਤੋਂ ਬਾਅਦ ਠੰਢਾ ਪਾਣੀ ਪੀਣਾ ਚੰਗਾ ਜਾਂ ਮਾੜਾ?
ਕਸਰਤ ਕਰਨ ਤੋਂ ਬਾਅਦ ਪਾਣੀ ਪੀਣਾ ਚੰਗਾ ਜਾਂ ਮਾੜਾ?
ਯੋਗਾ ਇੰਸਟੀਚਿਊਟ ਦੇ ਡਾਇਰੈਕਟਰ ਡਾ: ਹੰਸਾਜੀ ਯੋਗੇਂਦਰ ਅਨੁਸਾਰ, ਕਸਰਤ ਤੋਂ ਬਾਅਦ ਆਪਣੇ ਆਪ ਨੂੰ ਹਾਈਡਰੇਟ ਰੱਖਣਾ ਬਹੁਤ ਜ਼ਰੂਰੀ ਹੈ, ਕਿਉਂਕਿ ਕਸਰਤ ਕਾਰਨ ਨਿਕਲਣ ਵਾਲੇ ਪਸੀਨੇ ਨਾਲ ਸਾਡੇ ਸਰੀਰ ਵਿੱਚ ਤਰਲ ਪਦਾਰਥ ਅਤੇ ਇਲੈਕਟ੍ਰੋਲਾਈਟਸ ਦੀ ਕਮੀ ਹੋ ਜਾਂਦੀ ਹੈ। ਇਸ ਕਾਰਨ ਪਾਣੀ ਪੀਣਾ ਜ਼ਰੂਰੀ ਹੈ। ਹਾਲਾਂਕਿ, ਕਸਰਤ ਦੇ ਤੁਰੰਤ ਬਾਅਦ ਠੰਢਾ ਪਾਣੀ ਪੀਣਾ ਨੁਕਸਾਨਦੇਹ ਹੋ ਸਕਦਾ ਹੈ, ਕਿਉਂਕਿ ਕਸਰਤ ਕਰਨ ਨਾਲ ਸਰੀਰ ਦਾ ਤਾਪਮਾਨ ਵੱਧ ਜਾਂਦਾ ਹੈ। ਅਜਿਹੇ 'ਚ ਠੰਢਾ ਪਾਣੀ ਪੀਣ ਨਾਲ ਸਿਹਤ 'ਤੇ ਮਾੜਾ ਅਸਰ ਪੈਂਦਾ ਹੈ।-ਯੋਗਾ ਇੰਸਟੀਚਿਊਟ ਦੇ ਡਾਇਰੈਕਟਰ ਡਾ: ਹੰਸਾਜੀ ਯੋਗੇਂਦਰ