ਪੰਜਾਬ

punjab

ETV Bharat / lifestyle

ਗਰਮ ਜਾਂ ਠੰਢਾ, ਸਰਦੀਆਂ 'ਚ ਕਿਹੜੇ ਪਾਣੀ ਨਾਲ ਨਹਾਉਣਾ ਫਾਇਦੇਮੰਦ, ਲਾਭ ਹੀ ਨਹੀਂ ਸਗੋਂ ਨੁਕਸਾਨ ਵੀ ਜਾਣ ਲਓ - WINTER BATHING TIPS

ਸਰਦੀਆਂ ਦਾ ਮੌਸਮ ਚੱਲ ਰਿਹਾ ਹੈ। ਇਸ ਮੌਸਮ 'ਚ ਲੋਕ ਗਰਮ ਪਾਣੀ ਨਾਲ ਨਹਾਉਣਾ ਪਸੰਦ ਕਰਦੇ ਹਨ। ਪਰ ਕੀ ਅਜਿਹਾ ਕਰਨਾ ਫਾਇਦੇਮੰਦ ਹੈ?

WINTER BATHING TIPS
WINTER BATHING TIPS (Getty Images)

By ETV Bharat Health Team

Published : Jan 16, 2025, 9:47 AM IST

ਸਰਦੀਆਂ ਦੇ ਮੌਸਮ ਚੱਲ ਰਹੇ ਹਨ। ਇਸ ਮੌਸਮ 'ਚ ਠੰਢ ਕਾਫ਼ੀ ਵੱਧ ਜਾਂਦੀ ਹੈ, ਜਿਸ ਕਰਕੇ ਲੋਕ ਕਾਫ਼ੀ ਸੁਸਤ ਮਹਿਸੂਸ ਕਰਨ ਲੱਗਦੇ ਹਨ। ਇਸ ਮੌਸਮ 'ਚ ਕਈ ਲੋਕ ਇੱਕ-ਦੋ ਦਿਨ ਛੱਡ ਕੇ ਨਹਾਉਦੇ ਹਨ ਅਤੇ ਕੁਝ ਲੋਕ ਗਰਮ ਪਾਣੀ ਨਾਲ ਨਹਾਉਣਾ ਪਸੰਦ ਕਰਦੇ ਹਨ। ਪਰ ਮਾਹਿਰਾਂ ਦਾ ਕਹਿਣਾ ਹੈ ਕਿ ਸਰਦੀਆਂ 'ਚ ਠੰਢੇ ਪਾਣੀ ਨਾਲ ਨਹਾਉਣ ਦੇ ਕਈ ਲਾਭ ਹੋ ਸਕਦੇ ਹਨ। ਸ਼ੁਰੂਆਤ 'ਚ ਠੰਢੇ ਪਾਣੀ ਨਾਲ ਨਹਾਉਣਾ ਮੁਸ਼ਕਿਲ ਲੱਗ ਸਕਦਾ ਹੈ ਪਰ ਰੋਜ਼ ਅਜਿਹਾ ਕਰਨ ਨਾਲ ਹੌਲੀ-ਹੌਲੀ ਆਦਤ ਬਣ ਜਾਂਦੀ ਹੈ।

ਠੰਡੇ ਪਾਣੀ ਨਾਲ ਨਹਾਉਣ ਦੇ ਫਾਇਦੇ

ਦਰਦ ਤੋਂ ਰਾਹਤ: ਬਹੁਤ ਸਾਰੇ ਅਧਿਐਨਾਂ ਨੇ ਦਿਖਾਇਆ ਹੈ ਕਿ ਠੰਢਾ ਪਾਣੀ ਸਰੀਰ ਵਿੱਚ ਦਰਦ ਅਤੇ ਸੋਜਸ਼ ਨੂੰ ਘਟਾਉਣ ਵਿੱਚ ਮਦਦ ਕਰ ਸਕਦਾ ਹੈ ਅਤੇ ਮਾਸਪੇਸ਼ੀਆਂ ਦੀ ਰਿਕਵਰੀ ਨੂੰ ਤੇਜ਼ ਕਰਦਾ ਹੈ। ਇਸ ਲਈ ਤੁਸੀਂ ਦਰਦ ਤੋਂ ਰਾਹਤ ਪਾਉਣ ਲਈ ਠੰਢੇ ਪਾਣੀ ਨਾਲ ਨਹਾ ਸਕਦੇ ਹੋ।

ਮੂਡ 'ਚ ਬਦਲਾਅ: ਠੰਢੇ ਪਾਣੀ ਨਾਲ ਨਹਾਉਣ ਨਾਲ ਸਰੀਰ ਵਿੱਚ ਐਂਡੋਰਫਿਨ ਨਿਕਲਦਾ ਹੈ, ਜਿਸ ਨੂੰ ਖੁਸ਼ੀ ਦਾ ਹਾਰਮੋਨ ਕਿਹਾ ਜਾਂਦਾ ਹੈ। ਇਸ ਲਈ ਠੰਢੇ ਪਾਣੀ ਨਾਲ ਨਹਾਉਣ ਨਾਲ ਮੂਡ ਵਿੱਚ ਸੁਧਾਰ ਹੁੰਦਾ ਹੈ। ਇੰਨਾ ਹੀ ਨਹੀਂ ਇਹ ਤਣਾਅ ਅਤੇ ਚਿੰਤਾ ਨੂੰ ਘਟਾਉਂਦਾ ਹੈ ਅਤੇ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਨ ਵਿੱਚ ਮਦਦ ਕਰ ਸਕਦਾ ਹੈ।

ਠੰਢੇ ਪਾਣੀ ਨਾਲ ਨਹਾਉਣ ਦੇ ਨੁਕਸਾਨ

ਠੰਢੇ ਪਾਣੀ ਨਾਲ ਨਹਾਉਣਾ ਫਾਇਦੇਮੰਦ ਹੀ ਨਹੀਂ ਹੁੰਦਾ ਸਗੋਂ ਸਰਦੀਆਂ 'ਚ ਠੰਡੇ ਪਾਣੀ ਨਾਲ ਨਹਾਉਣਾ ਨੁਕਸਾਨਦਾਇਕ ਵੀ ਹੋ ਸਕਦਾ ਹੈ ਕਿਉਂਕਿ ਹਰ ਕਿਸੇ ਦਾ ਸਰੀਰ ਵੱਖ-ਵੱਖ ਹੁੰਦਾ ਹੈ। ਇਸ ਲਈ ਇਸ ਬਾਰੇ ਜਾਣ ਕੇ ਅਤੇ ਆਪਣੀ ਸਿਹਤ ਦੀ ਸਥਿਤੀ ਦੇ ਅਨੁਸਾਰ ਤੁਹਾਨੂੰ ਸਰਦੀਆਂ ਵਿੱਚ ਠੰਢੇ ਪਾਣੀ ਨਾਲ ਨਹਾਉਣਾ ਚਾਹੀਦਾ ਹੈ।

ਦਿਲ ਨਾਲ ਸਬੰਧਤ ਸਮੱਸਿਆਵਾਂ: ਠੰਢੇ ਪਾਣੀ ਦੇ ਅਚਾਨਕ ਸੰਪਰਕ ਨਾਲ ਤੁਹਾਡੇ ਬਲੱਡ ਪ੍ਰੈਸ਼ਰ ਅਤੇ ਦਿਲ ਦੀ ਧੜਕਣ ਵੱਧ ਸਕਦੀ ਹੈ। ਇਸ ਲਈ ਜਿਨ੍ਹਾਂ ਲੋਕਾਂ ਨੂੰ ਪਹਿਲਾਂ ਹੀ ਦਿਲ ਦੀ ਸਮੱਸਿਆ ਹੈ, ਉਨ੍ਹਾਂ ਨੂੰ ਠੰਢੇ ਪਾਣੀ ਨਾਲ ਨਹਾਉਣ ਨਾਲ ਨੁਕਸਾਨ ਹੋ ਸਕਦਾ ਹੈ। ਜੇਕਰ ਤੁਹਾਨੂੰ ਦਿਲ ਦੀ ਬਿਮਾਰੀ ਹੈ, ਤਾਂ ਠੰਢੇ ਪਾਣੀ ਨਾਲ ਨਹਾਉਣ ਤੋਂ ਪਹਿਲਾਂ ਆਪਣੇ ਡਾਕਟਰ ਨਾਲ ਗੱਲ ਕਰੋ।

ਜ਼ੁਕਾਮ ਅਤੇ ਬੁਖਾਰ: ਜੇਕਰ ਤੁਹਾਨੂੰ ਕੋਈ ਸਿਹਤ ਸਮੱਸਿਆ ਹੈ ਜਾਂ ਤੁਹਾਨੂੰ ਜ਼ੁਕਾਮ, ਖੰਘ ਜਾਂ ਬੁਖਾਰ ਹੈ, ਤਾਂ ਪਹਿਲਾਂ ਆਪਣੇ ਡਾਕਟਰ ਨਾਲ ਗੱਲ ਕਰੋ। ਇਸ ਤੋਂ ਇਲਾਵਾ, ਤੁਹਾਨੂੰ ਪਹਿਲਾਂ ਆਪਣੇ ਸਰੀਰ ਦੀਆਂ ਜ਼ਰੂਰਤਾਂ ਅਤੇ ਸੁਭਾਅ ਨੂੰ ਸਮਝਣਾ ਹੋਵੇਗਾ।

ਇਹ ਖਬਰ ਇਸ ਵੈੱਬਸਾਈਟ ਤੋਂ ਲਈ ਗਈ ਹੈ।

ਇਹ ਵੀ ਪੜ੍ਹੋ:-

ABOUT THE AUTHOR

...view details