ਲੋਕ ਸੰਪਰਕ ਵਿਭਾਗ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ।. ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਸੈਕਟਰ-11 ਦੇ ਹੈੱਡ ਗ੍ਰੰਥੀ ਭਾਈ ਤਰਸੇਮ ਸਿੰਘ ਵੱਲੋਂ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ।. ਇਸ ਦੌਰਾਨ ਪੰਜਾਬ ਮੰਤਰੀਆਂ ਸਣੇ ਹੋਰ ਵੀ ਕਈ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।. ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।. ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ।. ਪੰਜਾਬ ਸਿਵਲ ਸਕੱਤਰੇਤ-1 ਤੇ 2 ਦੇ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਵਿਧਾਨ ਸਭਾ ਦੇ ਸਟਾਫ਼ ਸਣੇ ਡੀ.ਆਈ.ਪੀ.ਆਰ. ਦੇ ਸੇਵਾਮੁਕਤ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ।. ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਸਮਾਗਮ ਦੌਰਾਨ ਕੀਰਤਨ ਸਰਵਣ ਕਰਦੀ ਹੋਈ ਸੰਗਤ।. ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ।. ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ।. ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ-38 ਵੱਲੋਂ ਲੰਗਰ ਤਿਆਰ ਕਰਨ ਦੀ ਸੇਵਾ ਨਿਭਾਈ ਗਈ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।