ਸੀਐਮ ਭਗਵੰਤ ਮਾਨ ਖੁਦ ਪਰਿਵਾਰ ਨੂੰ ਲੈਣ ਹਸਪਤਾਲ ਪਹੁੰਚੇ ਸਨ ਤੇ ਉਹਨਾਂ ਨੇ ਨਵਜੰਮੀ ਬੱਚੀ ਨੂੰ ਆਪਣੀ ਗੋਦ ਵਿੱਚ ਫੜਿਆ ਹੋਇਆ ਸੀ।. ਧੀ-ਪਤਨੀ ਦਾ ਫੁੱਲਾਂ ਦੀ ਵਰਖਾ ਅਤੇ ਢੋਲ ਦੀ ਥਾਪ ਨਾਲ ਸਵਾਗਤ ਕੀਤਾ ਗਿਆ।. ਭਗਵੰਤ ਮਾਨ ਨੇ ਆਪਣੀ ਬੇਟੀ ਦਾ ਨਾਂ ਨਿਆਮਤ ਰੱਖਿਆ ਹੈ।. ਬੱਚਾ ਅਤੇ ਮਾਂ ਦੋਵੇਂ ਤੰਦਰੁਸਤ ਹਨ।. ਭਗਵੰਤ ਮਾਨ ਨੇ ਜੁਲਾਈ 2022 ਵਿੱਚ ਹਰਿਆਣਾ ਦੀ ਡਾਕਟਰ ਗੁਰਪ੍ਰੀਤ ਕੌਰ ਨਾਲ ਦੂਜਾ ਵਿਆਹ ਕੀਤਾ ਸੀ।. ਸੀਐਮ ਭਗਵੰਤ ਮਾਨ ਨੇ ਖੁਦ ਡਾਕਟਰ ਗੁਰਪ੍ਰੀਤ ਕੌਰ ਦੇ ਗਰਭ ਅਵਸਥਾ ਦੀ ਜਾਣਕਾਰੀ ਆਮ ਲੋਕਾਂ ਨਾਲ ਸਾਂਝੀ ਕੀਤੀ ਸੀ।. ਮੁੱਖ ਮੰਤਰੀ 26 ਜਨਵਰੀ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਲਈ ਲੁਧਿਆਣਾ ਗਏ ਸਨ।. CM ਮਾਨ ਤੀਜੀ ਵਾਰ ਪਿਤਾ ਬਣੇ ਹਨ। ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਤੋਂ ਦੋ ਬੱਚੇ ਪੁੱਤਰ ਦਿਲਸ਼ਾਨ ਅਤੇ ਬੇਟੀ ਸੀਰਤ ਸਨ।. 2015 ਵਿੱਚ ਇੰਦਰਪ੍ਰੀਤ ਕੌਰ ਤੋਂ ਤਲਾਕ ਹੋ ਗਿਆ। ਜਿਸ ਤੋਂ ਬਾਅਦ ਪਤਨੀ ਬੱਚਿਆਂ ਨਾਲ ਅਮਰੀਕਾ ਚਲੀ ਗਈ।. Unseen pictures of CM Bhagwant Mann newborn daughter