ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨੇ ਖੁਦ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਬੱਚੇ ਦੀ ਫੋਟੋ ਵੀ ਸ਼ੇਅਰ ਕੀਤੀ ਹੈ।. ਬੱਚੇ ਦਾ ਜਨਮ ਸਵੇਰੇ ਕਰੀਬ 5 ਵਜੇ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਹੋਇਆ।. ਮਾਂ ਬਣਨ ਲਈ ਚਰਨ ਕੌਰ ਨੇ ਇਨ ਵਿਟਰੋ ਫਰਟੀਲਾਈਜ਼ੇਸ਼ਨ (IVF) ਤਕਨੀਕ ਦੀ ਮਦਦ ਲਈ।. ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। 29 ਮਈ 2022 ਨੂੰ ਸਿੱਧੂ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ।. ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਇਕੱਲੇ ਰਹਿ ਗਏ। ਇਸ ਤੋਂ ਬਾਅਦ ਉਸ ਨੇ ਦੂਜੇ ਬੱਚੇ ਨੂੰ ਜਨਮ ਦੇਣ ਦਾ ਫੈਸਲਾ ਕੀਤਾ।