ਪੰਜਾਬ

punjab

ETV Bharat / politics

ਪੰਚਾਇਤੀ ਚੋਣਾਂ ਨੂੰ ਲੈਕੇ ਅੰਮ੍ਰਿਤਸਰ ਵਿੱਚ 133 ਸੰਵੇਦਲਸ਼ੀਲ ਬੂਥ ਸਥਾਪਿਤ,ਸੁਰੱਖਿਆ ਦੇ ਪ੍ਰਬੰਧ ਪੁਖਤਾ

ਅੰਮ੍ਰਿਤਸਰ ਵਿੱਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਬਿਜਲੀ ਬੋਰਡ ਵੱਲੋਂ ਤਿਆਰੀ ਕਰ ਲਈ ਗਈ ਹੈ। ਸੰਵੇਦਨਸ਼ੀਲ ਥਾਵਾਂ ਉੱਤੇ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ।

BOOTHS ESTABLISHED IN AMRITSAR
ਅੰਮ੍ਰਿਤਸਰ ਵਿੱਚ 133 ਸੰਵੇਦਲਸ਼ੀਲ ਬੂਥ ਸਥਾਪਿਤ (ETV BHARAT PUNJAB (ਰਿਪੋਟਰ,ਅੰਮ੍ਰਿਤਸਰ))

By ETV Bharat Punjabi Team

Published : Oct 12, 2024, 11:37 AM IST

ਅੰਮ੍ਰਿਤਸਰ: ਪੰਜਾਬ ਵਿੱਚ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਅੰਮ੍ਰਿਤਸਰ ਦੇ ਪੁਲਿਸ ਅਧਿਕਾਰੀਆਂ ਵੱਲੋਂ ਵੀ ਸੁਰੱਖਿਆ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਐਸਐਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਅਤੇ ਪੁਲਿਸ ਟੀਮਾਂ ਵੱਲੋਂ ਸਰਪੰਚੀ ਚੋਣਾਂ ਨੂੰ ਲੈ ਕੇ ਤਿਆਰੀ ਪੂਰੀ ਕਰ ਲਈ ਗਈ ਹੈ। 133 ਦੇ ਕਰੀਬ ਸੰਵੇਦਦੀਸ਼ੀਲ ਬੂਥ ਹਨ, ਜਿੱਥੇ ਉਹਨਾਂ ਵੱਲੋਂ ਪਹਿਲਾਂ ਹੀ ਆਪਣੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।

ਸੁਰੱਖਿਆ ਦੇ ਪ੍ਰਬੰਧ ਪੁਖਤਾ (ETV BHARAT PUNJAB (ਰਿਪੋਟਰ,ਅੰਮ੍ਰਿਤਸਰ))

ਸੰਵੇਦਨਸ਼ੀਲ ਬੂਥਾਂ ਉੱਤੇ ਸੁਰੱਖਿਆ ਸਖ਼ਤ

ਐੱਸਐੱਸਪੀ ਨੇ ਦੱਸਿਆ ਕਿ 133 ਦੇ ਕਰੀਬ ਸੰਵੇਦਨਸ਼ੀਲ ਬੂਥ ਹਨ ਅਤੇ ਅਸੀਂ ਉਹਨਾਂ ਨੂੰ ਦੇਖਦੇ ਹੋਏ ਆਪਣੀ ਪੁਲਿਸ ਪ੍ਰਸ਼ਾਸਨ ਦੀ ਟੀਮ ਨੂੰ ਪੁਖਤਾ ਪ੍ਰਬੰਧ ਕਰਨ ਵਾਸਤੇ ਕਹਿ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈਕੇ ਅਸੀਂ ਹਰ ਇੱਕ ਵਿਅਕਤੀ ਦੇ ਨਾਲ ਹਾਂ ਅਤੇ ਜੇਕਰ ਕਿਸੇ ਨੂੰ ਵੀ ਸਾਡੀ ਜਰੂਰਤ ਹੋਵੇ ਤਾਂ ਉਹ ਸਾਡੇ ਨਿੱਜੀ ਮੋਬਾਇਲ ਨੰਬਰ ਉੱਤੇ ਫੋਨ ਕਰਕੇ ਆਪਣੀ ਜਾਣਕਾਰੀ ਦੇ ਸਕਦੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਪੰਚਾਇਤੀ ਚੋਣਾਂ ਹੋ ਰਹੀਆਂ ਹਨ ਅਤੇ ਇਸ ਦੌਰਾਨ ਸਾਰੀ ਦੁਨੀਆਂ ਵਿੱਚ ਇੱਕ ਵਧੀਆ ਮੈਸੇਜ ਜਾਣਾ ਚਾਹੀਦਾ ਹੈ। ਜਿਸ ਕਰਕੇ ਪੁਲਿਸ ਵੱਲੋਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।



ਸੀਸੀਟੀਵੀ ਕੈਮਰਿਆਂ ਨਾਲ ਨਿਗਰਾਨੀ
ਇੱਥੇ ਦੱਸਣਯੋਗ ਹੈ ਕਿ 15 ਅਕਤੂਬਰ ਨੂੰ ਪੂਰੇ ਪੰਜਾਬ ਵਿੱਚ ਸਰਪੰਚੀ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਕਈ ਥਾਵਾਂ ਉੱਤੇ ਮੰਦਭਾਗੀਆਂ ਘਟਨਾਵਾਂ ਵੀ ਹੋ ਚੁੱਕੀਆਂ ਹਨ। ਅੰਮ੍ਰਿਤਸਰ ਦੀ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਵੱਲੋਂ ਸੰਵੇਦਨਸ਼ੀਲ ਥਾਵਾਂ ਉੱਤੇ ਨਫਰੀ ਵਧਾਈ ਗਈ ਹੈ ਅਤੇ ਹਰ ਪਾਸੇ ਪੁਲਿਸ ਨੇ ਸੀਸੀਟੀਵੀ ਕੈਮਰੇ ਵੀ ਲਗਾਏ ਹਨ ਤਾਂ ਜੋ ਸ਼ਰਾਰਤੀ ਅਨਸਰ ਕਿਸੇ ਵੀ ਤਰ੍ਹਾਂ ਨਾਲ ਸ਼ਾਂਤੀ ਭੰਗ ਨਾ ਕਰ ਸਕਣ।

ABOUT THE AUTHOR

...view details