ਬਰਨਾਲਾ:ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਸਿਆਸੀ ਅਖਾੜਾ ਸਿਖਰਾਂ ਉੱਤੇ ਹੈ। 20 ਨਵੰਬਰ ਨੂੰ ਹੋਣ ਵਾਲੀ ਇਸ ਚੋਣ ਵਿੱਚ ਸਿਰਫ ਚਾਰ ਦਿਨ ਬਾਕੀ ਬਚੇ ਹਨ। ਜਿਸ ਕਰਕੇ ਸਾਰੇ ਹੀ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਚੋਣ ਪ੍ਰਚਾਰ ਵਿੱਚ 'ਚ ਝੋਕ ਦਿੱਤੀ ਹੈ। ਇਸੇ ਤਹਿਤ ਅੱਜ ਬਰਨਾਲਾ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਆਪ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਹੱਕ ਵਿੱਚ ਰੈਲੀ ਕਰਨਗੇ, ਉੱਥੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪਿੰਡਾਂ ਵਿੱਚ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਲਈ ਪ੍ਰਚਾਰ ਕਰਨਗੇ।
ਫਰਵਾਹੀ ਬਾਜ਼ਾਰ ਵਿੱਚ 'ਆਪ' ਦੀ ਰੈਲੀ
ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਵੱਲੋਂ ਰੈਲੀ ਬਰਨਾਲਾ ਸ਼ਹਿਰ ਦੇ ਫਰਵਾਹੀ ਬਜ਼ਾਰ ਵਿੱਚ ਰੱਖੀ ਗਈ ਹੈ। ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਰੈਲੀ ਵਿੱਚ ਸ਼ਿਰਕਤ ਕਰਨਗੇ। ਬਰਨਾਲਾ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਸਖਤ ਕੀਤਾ ਗਿਆ ਹੈ। ਉੱਥੇ ਹੀ ਬਜ਼ਾਰ ਵਿੱਚ ਟੈਂਟ ਲਗਾ ਕੇ ਵੱਡਾ ਪੰਡਾਲ ਰੈਲੀ ਲਈ ਸਜਾਇਆ ਗਿਆ ਹੈ।