ਲੁਧਿਆਣਾ,ਸੰਗਰੂਰ,ਜਲੰਧਰ: ਪੰਜਾਬ ਕੈਬਿਨਟ ਵਿੱਚ ਅੱਜ ਵਿਸਥਾਰ ਹੋਇਆ ਅਤੇ ਨਾਲ ਹੀ ਲੁਧਿਆਣਾ ਤੋਂ ਸਾਹਨੇਵਾਲ ਹਲਕੇ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਕੈਬਿਨਟ ਵਿੱਚ ਅਹੁਦੇ ਦੀ ਸਹੁੰ ਚੁੱਕ ਕੇ ਸ਼ਮੂਲੀਅਤ ਵੀ ਕੀਤੀ ਹੈ। ਦੂਜੇ ਪਾਸੇ ਕੈਬਨਿਟ ਮੰਤਰੀ ਹਰਦੀਪ ਮੁੰਡਿਆਂ ਦੇ ਘਰ ਵਿਆਹ ਵਰਗਾ ਮਹੌਲ ਬਣਿਆ ਹੋਇਆ ਹੈ। ਪਰਿਵਾਰ ਦੇ ਵਿੱਚ ਜਿੱਥੇ ਖੁਸ਼ੀ ਦੀ ਲਹਿਰ ਹੈ ਉੱਥੇ ਹੀ ਦੂਜੇ ਪਾਸੇ ਵਰਕਰ ਵੀ ਇੱਕ ਦੂਜੇ ਦਾ ਮੂੰਹ ਮਿੱਠਾ ਕਰਕੇ ਵਧਾਈਆਂ ਦੇ ਰਹੇ ਹਨ। ਹਰਦੀਪ ਸਿੰਘ ਮੁੰਡੀਆਂ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਪਹਿਲੇ ਮੰਤਰੀ ਬਣੇ ਹਨ। ਲੁਧਿਆਣਾ ਤੋਂ 13 ਐਮਐਲਏ ਹੋਣ ਦੇ ਬਾਵਜੂਦ ਪਹਿਲੇ ਵਿਸਥਾਰ ਦੇ ਵਿੱਚ ਕੋਈ ਮੰਤਰੀ ਦੀ ਚੋਣ ਨਹੀਂ ਹੋਈ ਸੀ ਪਰ ਅੱਜ ਖੰਨਾ ਅਤੇ ਸਾਨ੍ਹੇਵਾਲ ਤੋਂ ਵਿਧਾਇਕਾਂ ਨੂੰ ਮੰਤਰੀ ਮੰਡਲ ਦੇ ਵਿੱਚ ਸ਼ਾਮਿਲ ਕੀਤਾ ਗਿਆ ਹੈ।
ਪਰਿਵਾਰ ਅਤੇ ਵਰਕਰਾਂ ਨੇ ਮਨਾਈ ਖੁਸ਼ੀ
ਇੱਕ ਪਾਸੇ ਜਿੱਥੇ ਵਰਕਰ ਖੁਸ਼ੀ ਮਨਾ ਰਹੇ ਨੇ ਉੱਥੇ ਹੀ ਦੂਜੇ ਪਾਸੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਵੀ ਇਸ ਉੱਤੇ ਖੁਸ਼ੀ ਜਾਹਿਰ ਕੀਤੀ ਹੈ। ਹਰਦੀਪ ਸਿੰਘ ਮੁੰਡੀਆਂ ਦੀ ਬੇਟੀ, ਧਰਮ ਪਤਨੀ ਅਤੇ ਉਨ੍ਹਾਂ ਦੀ ਮਾਂ ਨੇ ਜਿੱਥੇ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ ਹੈ, ਉੱਥੇ ਹੀ ਲੋਕਾਂ ਦਾ ਵੀ ਵਿਸ਼ੇਸ਼ ਤੌਰ ਉੱਤੇ ਸ਼ੁਕਰੀਆ ਕੀਤਾ। ਪਰਿਵਾਰ ਨੇ ਕਿਹਾ ਕਿ ਇਹ ਲੋਕਾਂ ਦਾ ਪਿਆਰ ਹੀ ਹੈ ਅਤੇ ਲੋਕਾਂ ਦੇ ਲਈ ਹੀ ਹੁਣ ਕੰਮ ਵੀ ਕਰਨੇ ਹਨ। ਜਿਸ ਕਰਕੇ ਉਹਨਾਂ ਦੀ ਇਹ ਚੋਣ ਹੋਈ ਹੈ, ਉਹਨਾਂ ਨੇ ਕਿਹਾ ਕਿ ਅਸੀਂ ਆਪਣੀ ਖੁਸ਼ੀ ਸ਼ਬਦਾਂ ਦੇ ਵਿੱਚ ਬਿਆਨ ਨਹੀਂ ਕਰ ਸਕਦੇ ਸਾਡੇ ਲਈ ਅੱਜ ਇਹ ਬਹੁਤ ਵੱਡਾ ਦਿਨ ਹੈ। ਕਦੇ ਸੋਚਿਆ ਵੀ ਨਹੀਂ ਸੀ ਕਿ ਹਰਦੀਪ ਸਿੰਘ ਮੰਤਰੀ ਬਣਨਗੇ। ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਉਹ ਹੁਣ ਸਾਡੇ ਨਾਲੋਂ ਜ਼ਿਆਦਾ ਸਮਾਂ ਆਪਣੇ ਪਾਰਟੀ ਦੇ ਵਰਕਰਾਂ ਅਤੇ ਲੋਕਾਂ ਨੂੰ ਦਿੰਦੇ ਹਨ ਕਿਉਂਕਿ ਲੋਕਾਂ ਦੀ ਸੇਵਾ ਲਈ ਹੀ ਉਹ ਸਿਆਸਤ ਦੇ ਵਿੱਚ ਆਏ ਸਨ ਅਤੇ ਹੁਣ ਲੋਕਾਂ ਦੀ ਸੇਵਾ ਦੇ ਵਿੱਚ ਹੀ ਲੱਗੇ ਹੋਏ ਹਨ।
- ਮੁੱਖ ਮੰਤਰੀ ਦੀ ਟੀਮ 'ਚ 5 ਨਵੇਂ ਮੰਤਰੀਆਂ ਦੀ ਹੋਈ ਐਂਟਰੀ, ਵੇਖੋ ਕਿਸ-ਕਿਸ ਨਵੇਂ ਮੰਤਰੀ ਨੇ ਚੁੱਕੀ ਸਹੁੰ? ਜਾਣਨ ਲਈ ਕਰੋ ਇੱਕ ਕਲਿੱਕ - PUNJAB CABINET RESHUFFLE
- ਬਠਿੰਡਾ ਨੂੰ ਮਿਲੇ 30 ਨਵੇਂ ਆਮ ਆਦਮੀ ਕਲੀਨਿਕ, ਮੁੱਖ ਮੰਤਰੀ ਮਾਨ ਨੇ ਕੀਤਾ ਉਦਘਾਟਨ - CM Mann at 30 Aam Aadmi Clinics
- ਰੋਪੜ 'ਚ ਵਾਪਰਿਆ ਵੱਡਾ ਹਾਦਸਾ: ਬੱਚਿਆਂ ਨੂੰ ਸਕੂਲ ਲੈ ਕੇ ਜਾ ਰਿਹਾ ਆਟੋ ਪਲਟਿਆ, ਵਿਦਿਆਰਥੀਆਂ ਨੂੰ ਲੱਗੀਆਂ ਸੱਟਾਂ - accident happened in Ropar
ਸੰਗਰੂਰ:ਇਸ ਤੋਂ ਇਲਾਵਾ ਸੰਗਰੂਰ ਦੇ ਲਹਿਰਾਗਾਗਾ ਵਿੱਚ ਵੀ ਉਸ ਸਮੇਂ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿਧਾਇਕ ਵਰਿੰਦਰ ਗੋਇਲ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਘਰ ਅਤੇ ਦਫਤਰ ਦੇ ਸਾਹਮਣੇ ਪਾਰਟੀ ਵਰਕਰਾਂ ਅਤੇ ਪਰਿਵਾਰਿਕ ਮੈਂਬਰਾਂ ਵੱਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਲੱਡੂ ਵੰਡ ਕੇ ਅਤੇ ਢੋਲ ਵਜਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਗਿਆ। ਮੰਤਰੀ ਗੋਇਲ ਦੇ ਪਰਿਵਾਰ ਨੇ ਆਖਿਆ ਕਿ ਮਿਲੀ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।