ਪੰਜਾਬ

punjab

ETV Bharat / politics

ਪੰਜਾਬ ਭਾਜਪਾ ਇੰਚਾਰਜ ਪਹੁੰਚੇ ਬਰਨਾਲਾ, ਵੱਖ-ਵੱਖ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ - POLITICAL ATTACKS ON PB GOVERNMENT

ਪੰਜਾਬ ਭਾਜਪਾ ਇੰਚਾਰਜ ਵਿਜੇ ਰੁਪਾਨੀ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਬਰਨਾਲਾ ਪਹੁੰਚੇ। ਉਨ੍ਹਾਂ ਪੰਜਾਬ ਸਰਕਾਰ ਉੱਤੇ ਤਿੱਖੇ ਨਿਸ਼ਾਨੇ ਵੀ ਸਾਧੇ ਹਨ।

political attacks
ਪੰਜਾਬ ਭਾਜਪਾ ਇੰਚਾਰਜ ਪਹੁੰਚੇ ਬਰਨਾਲਾ (ETV BHARAT PUNJAB (ਰਿਪੋਟਰ,ਬਰਨਾਲਾ))

By ETV Bharat Punjabi Team

Published : Oct 23, 2024, 9:49 PM IST

ਬਰਨਾਲਾ:ਪੰਜਾਬ ਦੀਆਂ ਚਾਰ ਵਿੱਚੋਂ ਤਿੰਨ ਸੀਟਾਂ ਲਈ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਭਾਜਪਾ ਵੱਲੋਂ ਚੋਣ ਪ੍ਰਚਾਰ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਅੱਜ ਬਰਨਾਲਾ ਵਿਖੇ ਬੀਜੇਪੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੁਪਾਨੀ ਬਰਨਾਲਾ ਪਹੁੰਚੇ। ਇਸ ਦੌਰਾਨ ਉਹਨਾਂ ਪੰਜਾਬ ਦੇ ਅਲੱਗ ਅਲੱਗ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਘੇਰਿਆ।

ਵੱਖ-ਵੱਖ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ (ETV BHARAT PUNJAB (ਰਿਪੋਟਰ,ਬਰਨਾਲਾ))



ਜ਼ਿਮਨੀ ਚੋਣਾਂ ਉੱਤੇ ਨਿਸ਼ਾਨਾ
ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਦੱਸਿਆ ਕਿ ਪੰਜਾਬ ਦੀਆਂ ਚਾਰ ਸੀਟਾਂ 'ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ 'ਚੋਂ ਤਿੰਨ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬਾਕੀ ਰਹਿੰਦੀ ਸੀਟ ਉੱਤੇ ਕੱਲ੍ਹ ਨੂੰ ਉਮੀਦਵਾਰ ਦਾ ਐਲਾਨ ਕਰ ਦਿੱਤਾ ਜਾਵੇਗਾ। ਜਦਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਦੀ ਸਥਿਤੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਦੇਣਗੇ, ਉਨ੍ਹਾਂ 'ਆਪ' ਦੇ ਉਸ ਬਿਆਨ ਦਾ ਵੀ ਖੰਡਨ ਕੀਤਾ, ਜਿਸ 'ਚ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਉੱਤੇ ਝੋਨੇ ਦੀ ਖਰੀਦ ਨਾ ਕਰਵਾਉਣ ਦੇ ਇਲਜ਼ਾਮ ਲਗਾ ਰਹੀ ਹੈ।

ਪੰਜਾਬ ਸਰਕਾਰ 'ਤੇ ਨਿਸ਼ਾਨਾ

ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹਮੇਸ਼ਾ ਹੀ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਕਿਸਾਨਾਂ ਨੂੰ ਅੱਗੇ ਵਧਾਉਣ ਦਾ ਕੰਮ ਕਰਦੀ ਰਹੀ ਹੈ ਅਤੇ ਇਸ ਦੇ ਨਾਲ ਹੀ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਇਹ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਬਰਨਾਲਾ ਵਿੱਚ ਭਾਰਤੀ ਜਨਤਾ ਪਾਰਟੀ ਪੂਰੀ ਮਿਹਨਤ ਨਾਲ ਚੋਣ ਲੜੇਗੀ ਅਤੇ ਵੱਡੀ ਲੀਡ ਨਾਲ ਇਸ ਸੀਟ ਨੂੰ ਜਿੱਤੇਗੀ। ਉਨ੍ਹਾਂ ਬਰਨਾਲਾ ਵਿੱਚ ਕਿਸੇ ਵੀ ਕਿਸਮ ਦੀ ਪਾਰਟੀ ਵਿੱਚ ਧੜੇਬੰਦੀ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਰਾਜ ਮੰਤਰੀ ਬਿੱਟੂ ਵੀ ਜਲਦੀ ਹੀ ਪੰਜਾਬ ਦੀਆਂ ਚਾਰੇ ਸੀਟਾਂ 'ਤੇ ਚੋਣ ਪ੍ਰਚਾਰ ਕਰਨਗੇ।

ABOUT THE AUTHOR

...view details