ਪੰਜਾਬ

punjab

ETV Bharat / politics

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੰਗਨਾ ਰਨੋਤ ਦੀ ਫਿਲਮ ਐਮਰਜੰਸੀ 'ਤੇ ਰੋਕ ਲਾਉਣ ਦੀ ਕੀਤੀ ਮੰਗ, ਕਿਹਾ- ਸਿੱਖਾਂ ਦਾ ਅਕਸ ਖਰਾਬ ਕਰਨ ਦਾ ਯਤਨ - ban on film Emergency - BAN ON FILM EMERGENCY

ਲੁਧਿਆਣਾ ਵਿੱਚ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਨੋਤ ਦੀ ਫਿਲਮ ਐਂਮਰਜੰਸੀ ਨੂੰ ਸਿੱਖ ਦਾ ਅਕਸ ਖਰਾਬ ਕਰਨ ਦਾ ਇੱਕ ਸਾਧਨ ਕਰਾਰ ਦਿੱਤਾ ਹੈ।

AKALI DAL DEMANDED
ਫਿਲਮ ਐਮਰਜੰਸੀ 'ਤੇ ਰੋਕ ਲਾਉਣ ਦੀ ਕੀਤੀ ਮੰਗ (ETV BHARAT PUNJAB (ਰਿਪੋਟਰ,ਲੁਧਿਆਣਾ))

By ETV Bharat Punjabi Team

Published : Sep 20, 2024, 3:49 PM IST

'ਸਿੱਖਾਂ ਦਾ ਅਕਸ ਖਰਾਬ ਕਰਨ ਦਾ ਯਤਨ' (ETV BHARAT PUNJAB (ਰਿਪੋਟਰ,ਲੁਧਿਆਣਾ))

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਸਿੰਘ ਗਰੇਵਾਲ ਵੱਲੋਂ ਅੱਜ ਬਾਲੀਵੁੱਡ ਅਦਾਕਾਰਾ ਅਤੇ ਮੈਂਬਰ ਪਾਰਲੀਮੈਂਟ ਕੰਗਨਾ ਰਨੋਤ ਦੀ ਫਿਲਮ ਐਮਰਜੰਸੀ ਨੂੰ ਲੈ ਕੇ ਸਵਾਲ ਖੜੇ ਕੀਤੇ ਗਏ ਅਤੇ ਉਹਨਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਫਿਲਮ ਉੱਤੇ ਮੁਕੰਮਲ ਪਾਬੰਦੀ ਲਗਾਏ। ਪੂਰੇ ਦੇਸ਼ ਵਿੱਚ ਕਿਤੇ ਵੀ ਇਸ ਨੂੰ ਸਿਨੇਮਾ ਘਰਾਂ ਦੇ ਵਿੱਚ ਨਾ ਲਵਾਇਆ ਜਾਵੇ ਕਿਉਂਕਿ ਇਹ ਫਿਲਮ ਦੇ ਵਿੱਚ ਸਿੱਖਾਂ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇੱਥੋਂ ਤੱਕ ਕਿ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ।

ਅਕਾਲੀ ਦਲ ਦੇ ਸੰਘਰਸ਼ ਦਾ ਨਹੀਂ ਕੋਈ ਜ਼ਿਕਰ

ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਜਿਸ ਵੇਲੇ ਐਮਰਜੰਸੀ ਲੱਗੀ ਸੀ ਉਸ ਵੇਲੇ ਅਕਾਲੀ ਦਲ ਵੱਲੋਂ ਮੋਰਚੇ ਲਗਾਏ ਗਏ ਸਨ ਅਤੇ ਧਰਨੇ ਪ੍ਰਦਰਸ਼ਨ ਕੀਤੇ ਗਏ ਸਨ ਪਰ ਇਸ ਫਿਲਮ ਵਿੱਚ ਉਸ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ। ਮਹੇਸ਼ ਇੰਦਰ ਗਰੇਵਾਲ ਨੇ ਕਿਹਾ ਕਿ ਉਸ ਵੇਲੇ ਖਾਲੀਸਤਾਨ ਦੀ ਕੋਈ ਵੀ ਮੰਗ ਨਹੀਂ ਸੀ, ਜਿਸ ਨੂੰ ਲੈ ਕੇ ਇਹ ਵਿਵਾਦ ਪੂਰਾ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਐਮਰਜੰਸੀ ਦੇ ਵੇਲੇ ਦੇਸ਼ ਦੇ ਵਿੱਚ ਜਿਸ ਤਰ੍ਹਾਂ ਦੇ ਹਾਲਾਤ ਬਣੇ ਉਸ ਦੇ ਖਿਲਾਫ ਅਕਾਲੀ ਦਲ ਨੇ ਸਭ ਤੋਂ ਜ਼ਿਆਦਾ ਅਵਾਜ਼ ਚੁੱਕੀ ਸੀ।

ਸਿੱਖਾਂ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼

ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਕੰਗਨਾ ਰਨੋਤ ਨੂੰ ਪਹਿਲਾਂ ਇਤਿਹਾਸ ਉੱਤੇ ਝਾਤ ਪਾ ਲੈਣੀ ਚਾਹੀਦੀ ਸੀ। ਆਜ਼ਾਦੀ ਦੇ ਸਮੇਂ ਜਿੰਨੀਆਂ ਕੁਰਬਾਨੀਆਂ ਸਿੱਖ ਕੌਮ ਨੇ ਦਿੱਤੀਆਂ ਹਨ ਉਹ ਕਿਸੇ ਹੋਰ ਨੇ ਨਹੀਂ ਦਿੱਤੀਆਂ। ਇਸ ਤਰ੍ਹਾਂ ਦੀਆਂ ਫਿਲਮਾਂ ਉੱਤੇ ਪਾਬੰਦੀ ਲਾਈ ਜਾਣੀ ਚਾਹੀਦੀ ਹੈ। ਇਸ ਪਿੱਛੇ ਕੰਗਨਾ ਦੇ ਰਾਜਨੀਤਕ ਆਕਾ ਵੀ ਸ਼ਾਮਿਲ ਹਨ। ਜੋ ਕਿ ਸਿੱਖਾਂ ਦਾ ਅਕਸ ਖਰਾਬ ਕਰਨਾ ਚਾਹੁੰਦੇ ਹਨ। ਇਸ ਫਿਲਮ ਦੇ ਨਾਲ ਪੂਰੇ ਦੇਸ਼ ਦੇ ਵਿੱਚ ਗਲਤ ਮੈਸੇਜ ਜਾਵੇਗਾ। ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਬੰਬੇ ਹਾਈਕੋਰਟ ਵੱਲੋਂ ਫਿਲਮ ਦੀ ਰਿਲੀਜ਼ ਨੂੰ ਲੈ ਕੇ ਸੈਂਸਰ ਬੋਰਡ ਉੱਤੇ ਫੈਸਲਾ ਸੁੱਟਣਾ ਮੰਦਭਾਗਾ ਹੈ। ਇਸ ਉੱਤੇ ਅਦਾਲਤ ਨੂੰ ਖੁਦ ਫੈਸਲਾ ਲੈਣਾ ਚਾਹੀਦਾ ਸੀ ਕਿਉਂਕਿ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣਾ ਪ੍ਰਸ਼ਾਸਨ ਦਾ ਅਦਾਲਤਾਂ ਦਾ ਕੰਮ ਹੈ ਨਾ ਕਿ ਸੈਂਸਰ ਬੋਰਡ ਦਾ।




ABOUT THE AUTHOR

...view details