ਪੰਜਾਬ

punjab

ETV Bharat / politics

ਪੰਜਾਬ 'ਚ ਪੰਚਾਇਤੀ ਚੋਣਾਂ ਦੀਆਂ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ, ਅੰਮ੍ਰਿਤਸਰ 'ਚ ਚੋਣ ਕਮਿਸ਼ਨ ਨੇ ਪ੍ਰਬੰਧ ਕੀਤੇ ਮੁਕੰਮਲ - Nominations for panchayat elections - NOMINATIONS FOR PANCHAYAT ELECTIONS

ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਅੱਜ ਤੋਂ ਚਾਹਵਾਨ ਉਮੀਦਵਾਰ ਲਈ ਨਾਮਜ਼ਦਗੀਆਂ ਦਾਖਿਲ ਕਰਵਾਉਣ ਦਾ ਦੌਰ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਜ਼ਿਲ੍ਹਾ ਚੋਣ ਅਧਿਕਾਰੀ ਨੇ ਨਾਮਜ਼ਦਗੀਆਂ ਸਹਿਜ ਤਰੀਕੇ ਨਾਲ ਕਰਵਾਉਣ ਲਈ ਪ੍ਰਬੰਧ ਮੁਕੰਮਲ ਕੀਤੇ ਹਨ।

PANCHAYAT ELECTIONS IN PUNJAB
ਪੰਜਾਬ 'ਚ ਪੰਚਾਇਤੀ ਚੋਣਾਂ ਦੀਆਂ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ (ETV BHARAT PUNJAB (ਰਿਪੋਟਰ,ਅੰਮ੍ਰਿਤਸਰ))

By ETV Bharat Punjabi Team

Published : Sep 27, 2024, 3:49 PM IST

ਅੰਮ੍ਰਿਤਸਰ: ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਤੋਂ ਪੰਜਾਬ ਵਿੱਚ ਨਾਮਜਦਗੀਆਂ ਭਰੀਆਂ ਜਾ ਰਹੀਆਂ ਹਨ। ਇਸ ਦੇ ਚਲਦੇ ਅੰਮ੍ਰਿਤਸਰ ਦੇ ਬਲਾਕ ਅਜਨਾਲਾ ਅੰਦਰ ਵੀ ਚੋਣ ਕਮਿਸ਼ਨ ਵੱਲੋਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ ਅਤੇ ਵੱਖ-ਵੱਖ ਆਰਓ ਸਥਾਪਿਤ ਕੀਤੇ ਗਏ ਹਨ। ਸਭ ਦੀ ਸੁਵਿਧਾ ਲਈ ਵੱਖ-ਵੱਖ ਪਿੰਡਾਂ ਲਈ ਵੱਖ-ਵੱਖ ਆਰੋ ਸਥਾਪਿਤ ਕੀਤੇ ਗਏ ਹਨ।

ਅੰਮ੍ਰਿਤਸਰ 'ਚ ਚੋਣ ਕਮਿਸ਼ਨ ਨੇ ਪ੍ਰਬੰਧ ਕੀਤੇ ਮੁਕੰਮਲ (ETV BHARAT PUNJAB (ਰਿਪੋਟਰ,ਅੰਮ੍ਰਿਤਸਰ))

ਪ੍ਰਬੰਧ ਮੁਕੰਮਲ

ਸਥਾਪਿਤ ਕੀਤੇ ਗਏ ਇਨ੍ਹਾਂ ਦਫਤਰਾਂ ਵਿੱਚ ਵੱਖ-ਵੱਖ ਪਿੰਡਾਂ ਦੇ ਉਮੀਦਵਾਰ ਆ ਕੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣਗੇ, ਉੱਥੇ ਹੀ ਅੱਜ ਪਹਿਲਾ ਦਿਨ ਹੋਣ ਕਰਕੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਬਹੁਤ ਘੱਟ ਉਮੀਦਵਾਰਾਂ ਆ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਰਓ ਅਸ਼ਨੀਲ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਹਨਾਂ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਜਿਹੜਾ ਵੀ ਉਮੀਦਵਾਰ ਆਵੇਗਾ ਉਸ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾਣਗੇ। ਉਹਨਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਉਹਨਾਂ ਨਾਲ ਸੰਪਰਕ ਕਰੇ ਅਤੇ ਜੇਕਰ ਕੋਈ ਆਪਣੇ ਕਾਗਜ਼ ਵੀ ਨਹੀਂ ਭਰ ਸਕਦਾ ਤਾਂ ਉਸ ਦੇ ਕਾਗਜ਼ ਵੀ ਭਰ ਕੇ ਦਿੱਤੇ ਜਾਣਗੇ।

15 ਅਕਤੂਬਰ ਨੂੰ ਹੋਣਗੀਆਂ ਚੋਣਾਂ

ਦੱਸ ਦਈਏ ਚੋਣ ਕਮਿਸ਼ਨ ਨੇ ਬੀਤੇ ਦਿਨੀਂ ਐਲਾਨ ਕੀਤਾ ਸੀ ਕਿ ਪੰਜਾਬ ਵਿੱਚ ਪੰਚਾਇਤੀ ਚੋਣਾਂ ਅਕਤੂਬਰ ਮਹੀਨੇ ਦੀ 15 ਤਰੀਕ ਨੂੰ ਹੋਣਗੀਆਂ ਅਤੇ ਇਸ ਦਿਨ ਹੀ ਵੋਟਾਂ ਦੀ ਗਿਣਤੀ ਵੀ ਹੋਵੇਗੀ। ਨੌਮੀਨੇਸ਼ਨ ਦੀ ਆਖਰੀ ਤਰੀਕ 4 ਅਕਤੂਬਰ ਹੋਵੇਗੀ। ਸਵੇਰੇ 8 ਵਜੇ ਤੋਂ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਉਸੇ ਦਿਨ ਹੀ ਵੋਟਾਂ ਦੀ ਗਿਣਤੀ ਹੋਵੇਗੀ। ਪੰਜਾਬ ‘ਚ ਕੁੱਲ੍ਹ 13237 ਗ੍ਰਾਮ ਪੰਚਾਇਤਾਂ ਅਤੇ 19110 ਪੋਲਿੰਗ ਬੂਥ ਬਣਨਗੇ। ਵੋਟਾਂ ਬੈਲਟ ਪੇਪਰ ਰਾਹੀਂ ਵੋਟਾਂ ਪੈਣਗੀਆਂ। ਜਰਨਲ ਪੰਚਾਂ ਅਤੇ ਸਰਪੰਚਾਂ ਨੂੰ ਨੌਮੀਨੇਸ਼ਨ ਫ਼ੀਸ 100 ਰੁਪਏ ਦੇਣੀ ਪਵੇਗੀ ਅਤੇ ਐਸੀ -ਬੀਸੀ ਪੰਚਾਂ ਅਤੇ ਸਰਪੰਚਾਂ ਨੂੰ ਨੌਮੀਨੇਸ਼ਨ ਫ਼ੀਸ 50 ਰੁਪਏ ਰੱਖੀ ਗਈ ਹੈ। ਪੰਜਾਬ ‘ਚ 1 ਕਰੋੜ 33 ਲੱਖ 97 ਹਜ਼ਾਰ 9 ਸੋ 32 ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ। ਸਰਪੰਚਾਂ ਲਈ 40 ਹਜ਼ਾਰ ਅਤੇ ਪੰਚ ਲਈ 30 ਹਜ਼ਾਰ ਰੁਪਏ ਚੋਣ ਖਰਚ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਸਰਪੰਚ ਲਈ ਗੁਲਾਬੀ ਅਤੇ ਪੰਚ ਲਈ ਚਿੱਟੇ ਰੰਗ ਦਾ ਬੈਲਟ ਪੇਪਰ ਹੋਵੇਗਾ। ਜਿਸ ਇਲਾਕੇ ਵਿੱਚ ਵੋਟਿੰਗ ਹੋਵੇਗੀ, ਉਹ ਡਰਾਈ ਡੇਅ ਹੋਵੇਗਾ। ਪੰਚਾਇਤੀ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਵੱਖਰੇ ਤੌਰ ’ਤੇ ਭੇਜਿਆ ਜਾਵੇਗਾ। ਆਦਰਸ਼ ਚੋਣ ਜ਼ਾਬਤਾ ਸਿਰਫ਼ ਉਸ ਖੇਤਰ ਵਿੱਚ ਲਾਗੂ ਹੋਵੇਗਾ ਜਿੱਥੇ ਚੋਣਾਂ ਹੋ ਰਹੀਆਂ ਹਨ।




ABOUT THE AUTHOR

...view details