ਨਵੀਂ ਦਿੱਲੀ: ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਖ਼ਿਲਾਫ਼ ਅਪਮਾਨਜਨਕ ਬਿਆਨ ਦੇਣ ਦੇ ਮਾਮਲੇ ਵਿੱਚ ਕੇਂਦਰੀ ਮੰਤਰੀ ਰਵਨੀਤ ਬਿੱਟੂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਹਿੰਦੂ ਸੈਨਾ ਦੇ ਮੁਖੀ ਸੁਰਜੀਤ ਸਿੰਘ ਯਾਦਵ ਨੇ ਦਾਇਰ ਕੀਤੀ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਰਵਨੀਤ ਸਿੰਘ ਬਿੱਟੂ ਨੇ 15 ਸਤੰਬਰ ਨੂੰ ਪ੍ਰੈੱਸ ਬ੍ਰੀਫਿੰਗ 'ਚ ਰਾਹੁਲ ਗਾਂਧੀ ਖਿਲਾਫ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ।
ਰਾਹੁਲ ਗਾਂਧੀ ਉੱਤੇ ਗੰਭੀਰ ਟਿੱਪਣੀ
ਪਟੀਸ਼ਨ 'ਚ ਰਵਨੀਤ ਸਿੰਘ ਬਿੱਟੂ ਦੇ ਬਿਆਨ ਦਾ ਜ਼ਿਕਰ ਕੀਤਾ ਗਿਆ ਹੈ,'ਜਿਸ 'ਚ ਕਿਹਾ ਗਿਆ ਸੀ ਕਿ,'ਰਾਹੁਲ ਗਾਂਧੀ ਭਾਰਤੀ ਨਹੀਂ ਹਨ। ਉਸ ਨੇ ਆਪਣਾ ਜ਼ਿਆਦਾਤਰ ਸਮਾਂ ਬਾਹਰ ਬਿਤਾਇਆ ਹੈ। ਉਹ ਦੇਸ਼ ਨੂੰ ਬਹੁਤਾ ਪਿਆਰ ਨਹੀਂ ਕਰਦੇ। ਇਹੀ ਕਾਰਨ ਹੈ ਕਿ ਵਿਦੇਸ਼ ਜਾਣ ਸਮੇਂ ਉਹ ਗ਼ਲਤ ਬੋਲਦੇ ਹਨ। ਜਿਹੜੇ ਲੋਕ ਮੋਸਟ ਵਾਂਟੇਡ, ਵੱਖਵਾਦੀ, ਬੰਬ, ਬੰਦੂਕ ਅਤੇ ਬਾਰੂਦ ਬਣਾਉਣ ਦੇ ਮਾਹਿਰ ਹਨ, ਉਹ ਰਾਹੁਲ ਗਾਂਧੀ ਦੀ ਤਰੀਫ਼ ਕਰ ਰਹੇ ਹਨ। ਦੇਸ਼ ਦੇ ਦੁਸ਼ਮਣ ਜੋ ਜਹਾਜ਼ਾਂ, ਰੇਲਾਂ ਅਤੇ ਸੜਕਾਂ ਨੂੰ ਉਡਾਉਣ ਦੀ ਇੱਛਾ ਰੱਖਦੇ ਹਨ, ਉਹ ਰਾਹੁਲ ਗਾਂਧੀ ਦੇ ਸਮਰਥਕ ਹਨ। ਜੇਕਰ ਕੋਈ ਅਜਿਹਾ ਪੁਰਸਕਾਰ ਜਾਂ ਇਨਾਮ ਹੈ ਜਿਸ ਵਿੱਚ ਦੇਸ਼ ਦੇ ਨੰਬਰ ਇੱਕ ਅੱਤਵਾਦੀ ਨੂੰ ਫੜਨ ਦੀ ਗੱਲ ਕੀਤੀ ਗਈ ਹੈ, ਤਾਂ ਉਹ ਰਾਹੁਲ ਗਾਂਧੀ ਦੇ ਖਿਲਾਫ ਹੋਵੇਗਾ, ਕਿਉਂਕਿ ਉਹ ਦੇਸ਼ ਦਾ ਸਭ ਤੋਂ ਵੱਡਾ ਦੁਸ਼ਮਣ ਹੈ।'