ਪੰਜਾਬ

punjab

ETV Bharat / politics

ਗਾਂਧੀ ਜਯੰਤੀ ਅੱਜ, ਰਾਸ਼ਟਰਪਤੀ ਮੁਰਮੂ, ਪੀਐਮ ਮੋਦੀ ਤੇ ਰਾਹੁਲ ਗਾਂਧੀ ਸਣੇ ਹੋਰ ਸਿਆਸੀ ਦਿੱਗਜਾਂ ਨੇ ਭੇਂਟ ਕੀਤੀ ਸ਼ਰਧਾਂਜਲੀ - Gandhi Jayanti 2024

Gandhi Jayanti 2024 : ਅੱਜ 2 ਅਕਤੂਬਰ ਯਾਨੀ ਮਹਾਤਮਾ ਗਾਂਧੀ ਦਾ ਜਨਮ ਦਿਨ ਹੈ ਜਿਸ ਨੂੰ ਗਾਂਧੀ ਜਯੰਤੀ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਜਿੱਥੇ ਮਹਾਤਮਾ ਗਾਂਧੀ ਵਲੋਂ ਦਿੱਤੇ ਸੰਦੇਸ਼ਾਂ ਨੂੰ ਯਾਦ ਕੀਤਾ ਜਾਂਦਾ ਹੈ, ਉੱਥੇ ਹੀ ਸਿਆਸੀ ਦਿੱਗਜਾਂ ਵਲੋਂ ਦਿੱਲੀ ਵਿਖੇ ਰਾਜਘਾਟ ਉੱਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾਂਦੀ ਹੈ। ਪੜ੍ਹੋ ਪੂਰੀ ਖ਼ਬਰ।

Mahatma Gandhi Tribute, Gandhi Jayanti
ਗਾਂਧੀ ਜਯੰਤੀ (Etv Bharat)

By ETV Bharat Punjabi Team

Published : Oct 2, 2024, 9:02 AM IST

Updated : Oct 2, 2024, 9:35 AM IST

ਨਵੀਂ ਦਿੱਲੀ :ਪੀਐਮ ਮੋਦੀ ਤੋਂ ਲੈ ਕੇ ਰਾਹੁਲ ਗਾਂਧੀ ਤੱਕ ਸਾਰੇ ਸਿਆਸੀ ਨੇਤਾਵਾਂ ਨੇ ਗਾਂਧੀ ਜਯੰਤੀ 'ਤੇ 'ਬਾਪੂ' ਨੂੰ ਸ਼ਰਧਾਂਜਲੀ ਦਿੱਤੀ ਹੈ। ਅੱਜ ਪੂਰਾ ਦੇਸ਼ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ ਅਤੇ ਉਨ੍ਹਾਂ ਦੇ ਜਨਮਦਿਨ 'ਤੇ ਵਧਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸ਼ਰਧਾਂਜਲੀ ਵੀ ਦੇ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਹੋਰ ਨੇਤਾਵਾਂ ਨੇ ਦਿੱਲੀ ਦੇ ਰਾਜਘਾਟ 'ਤੇ ਪਹੁੰਚ ਕੇ ਬਾਪੂ ਨੂੰ ਸ਼ਰਧਾਂਜਲੀ ਦਿੱਤੀ।

ਇਸ ਮੌਕੇ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੀ ਰਾਜਘਾਟ ਪਹੁੰਚੇ ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਦਿੱਲੀ ਦੇ ਰਾਜਘਾਟ 'ਤੇ ਪੀਐਮ ਮੋਦੀ ਬਾਪੂ ਨੂੰ ਸ਼ਰਧਾਂਜਲੀ ਦੇਣ ਤੋਂ ਪਹਿਲਾਂ ਸੋਸ਼ਲ ਮੀਡੀਆ ਐਕਸ 'ਤੇ ਲਿਖਿਆ - "ਸਾਰੇ ਦੇਸ਼ ਵਾਸੀਆਂ ਦੀ ਤਰਫੋਂ ਅਸੀਂ ਸਤਿਕਾਰਯੋਗ ਬਾਪੂ ਜੀ ਨੂੰ ਉਹਨਾਂ ਦੇ ਜਨਮ ਦਿਨ 'ਤੇ ਸ਼ਰਧਾਂਜਲੀ ਭੇਂਟ ਕਰਦੇ ਹਾਂ। ਉਨ੍ਹਾਂ ਦਾ ਜੀਵਨ ਅਤੇ ਸੱਚਾਈ, ਸਦਭਾਵਨਾ ਅਤੇ ਸਮਾਨਤਾ 'ਤੇ ਆਧਾਰਿਤ ਆਦਰਸ਼ ਦੇਸ਼ ਵਾਸੀਆਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣੇ ਰਹਿਣਗੇ।"

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਦਿੱਲੀ ਦੀ ਰਾਜਧਾਨੀ ਦਿੱਲੀ ਪਹੁੰਚ ਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਦੇ ਨਾਲ ਹੀ, ਉਨ੍ਹਾਂ ਨੇ ਸਮਾਧੀ ਵਾਲੀ ਜਗ੍ਹਾ ਦਾ ਵੀਡੀਓ ਪੋਸਟ ਕੀਤਾ ਅਤੇ ਲਿਖਿਆ- "ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਜਯੰਤੀ ਦੇ ਸ਼ੁਭ ਮੌਕੇ 'ਤੇ ਉਨ੍ਹਾਂ ਦੀ ਸਮਾਧ 'ਰਾਜਘਾਟ' ਵਿਖੇ ਭਾਵਪੂਰਤ ਸ਼ਰਧਾਂਜਲੀ ਭੇਟ ਕੀਤੀ ਗਈ।"

ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਦੇਣ ਲਈ ਰਾਜਘਾਟ ਪਹੁੰਚੇ।

ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਬਾਪੂ ਨੂੰ ਸ਼ਰਧਾਂਜਲੀ ਦੇਣ ਲਈ ਦਿੱਲੀ ਦੇ ਰਾਜਘਾਟ ਪਹੁੰਚੇ।

ਇਸ ਤੋਂ ਇਲਾਵਾ, ਹਰਿਆਣਾ ਸੀਐਮ ਮਨੋਹਰ ਲਾਲ ਖੱਟਰ ਅਤੇ ਦਿੱਲੀ ਦੇ ਐਲਜੀ ਵੀਕੇ ਸਕਸੈਨਾ ਵੀ ਰਾਜਘਾਟ ਪਹੁੰਚੇ।

Last Updated : Oct 2, 2024, 9:35 AM IST

ABOUT THE AUTHOR

...view details