ਨਵੀਂ ਦਿੱਲੀ: ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ 'ਚ ਸ਼ਾਮਲ ਹੋਣ ਲਈ ਕ੍ਰਿਕਟ ਜਗਤ ਦੇ ਵੱਡੇ ਸਿਤਾਰੇ ਲਗਾਤਾਰ ਗੁਜਰਾਤ ਦੇ ਜਾਮਨਗਰ ਪਹੁੰਚ ਰਹੇ ਹਨ। ਇਸ ਪ੍ਰੀ-ਵੈਡਿੰਗ ਲਈ ਪਹੁੰਚੇ ਕ੍ਰਿਕਟਰਾਂ 'ਚ ਇੰਡੀਅਨ ਪ੍ਰੀਮੀਅਰ ਲੀਗ ਦੀ ਮੁੰਬਈ ਇੰਡੀਅਨਜ਼ ਟੀਮ ਦੇ ਕਈ ਕ੍ਰਿਕਟਰ ਵੀ ਪਹੁੰਚੇ। ਦੱਸ ਦੇਈਏ ਕਿ ਮੁੰਬਈ ਇੰਡੀਅਨ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੀ ਟੀਮ ਹੈ। ਇਸ ਵਾਰ ਇਸ ਦੀ ਕਪਤਾਨੀ ਹਾਰਦਿਕ ਪੰਡਯਾ ਦੇ ਹੱਥਾਂ 'ਚ ਹੈ, ਜਦਕਿ ਮੁੰਬਈ ਨੇ ਰੋਹਿਤ ਸ਼ਰਮਾ ਦੀ ਕਪਤਾਨੀ 'ਚ ਪੰਜ ਵਾਰ ਆਈ.ਪੀ.ਐੱਲ. ਦਾ ਖਿਤਾਬ ਜਿੱਤ ਚੁੱਕੀ ਹੈ।
ਧੋਨੀ ਜਾਮਨਗਰ ਪਹੁੰਚੇ: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਆਪਣੀ ਪਤਨੀ ਸਾਕਸ਼ੀ ਧੋਨੀ ਨਾਲ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ 'ਚ ਸ਼ਾਮਲ ਹੋਣ ਲਈ ਪਹੁੰਚੇ ਹਨ। ਇਸ ਤੋਂ ਇਲਾਵਾ ਮੁੰਬਈ ਇੰਡੀਅਨਜ਼ ਦੇ ਕਪਤਾਨ ਹਾਰਦਿਕ ਪੰਡਯਾ ਅਤੇ ਟੀਮ ਦੇ ਸਾਬਕਾ ਕ੍ਰਿਕਟਰ ਕਰੁਣਾਲ ਪੰਡਯਾ ਵੀ ਇਸ ਸਮਾਰੋਹ 'ਚ ਹਿੱਸਾ ਲੈਣ ਪਹੁੰਚੇ। ਇਸ ਪ੍ਰੋਗਰਾਮ ਲਈ ਪੰਡਯਾ ਭਰਾ ਇਕੱਠੇ ਪਹੁੰਚੇ ਹਨ।
ਸਚਿਨ ਰੋਹਿਤ ਵੀ ਪਹੁੰਚੇ: ਇਨ੍ਹਾਂ ਤੋਂ ਇਲਾਵਾ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਅਤੇ ਮੁੰਬਈ ਇੰਡੀਅਨਜ਼ ਦੇ ਸਾਬਕਾ ਕਪਤਾਨ ਰੋਹਿਤ ਸ਼ਰਮਾ ਵੀ ਇਸ ਪ੍ਰੋਗਰਾਮ 'ਚ ਹਿੱਸਾ ਲੈਣ ਪਹੁੰਚੇ ਹਨ। ਸਚਿਨ ਤੇਂਦੁਲਕਰ ਵੀ ਜਾਮਨਗਰ ਪਹੁੰਚ ਚੁੱਕੇ ਹਨ। ਉਹ ਆਪਣੇ ਪਰਿਵਾਰ ਸਮੇਤ ਇਸ ਸਮਾਗਮ ਵਿੱਚ ਪੁੱਜੇ ਹਨ। ਸਚਿਨ ਆਈਪੀਐਲ ਦੇ ਪਹਿਲੇ ਸੀਜ਼ਨ ਵਿੱਚ ਮੁੰਬਈ ਇੰਡੀਅਨਜ਼ ਟੀਮ ਦੇ ਕਪਤਾਨ ਸਨ। ਭਾਰਤੀ ਕ੍ਰਿਕਟ ਟੀਮ ਦੇ ਕੋਚ ਰਾਹੁਲ ਦ੍ਰਾਵਿੜ ਵੀ ਜਾਮਨਗਰ ਪਹੁੰਚ ਚੁੱਕੇ ਹਨ।