ਕੋਲਕਾਤਾ:ਟੀਮ ਇੰਡੀਆ ਦੇ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਟੀ-20 ਅੰਤਰਰਾਸ਼ਟਰੀ ਕ੍ਰਿਕਟ 'ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਪਹਿਲੇ ਭਾਰਤੀ ਗੇਂਦਬਾਜ਼ ਬਣ ਕੇ ਇਤਿਹਾਸ ਰਚ ਦਿੱਤਾ ਹੈ। ਉਸ ਨੇ ਭਾਰਤੀ ਲੈੱਗ ਸਪਿਨਰ ਯੁਜਵੇਂਦਰ ਚਾਹਲ ਨੂੰ ਪਿੱਛੇ ਛੱਡ ਕੇ ਇਹ ਮੁਕਾਮ ਹਾਸਲ ਕੀਤਾ ਹੈ। ਅਰਸ਼ਦੀਪ ਸਿੰਘ ਨੇ ਇਹ ਉਪਲਬਧੀ ਭਾਰਤ ਅਤੇ ਇੰਗਲੈਂਡ ਵਿਚਾਲੇ ਕੋਲਕਾਤਾ ਦੇ ਈਡਨ ਗਾਰਡਨ 'ਚ ਖੇਡੇ ਜਾ ਰਹੇ ਪਹਿਲੇ ਟੀ-20 ਮੈਚ 'ਚ ਹਾਸਲ ਕੀਤੀ ਹੈ।
ਅਰਸ਼ਦੀਪ ਸਿੰਘ ਟੀ-20 ਵਿੱਚ ਭਾਰਤ ਦਾ ਸਭ ਤੋਂ ਵੱਧ ਵਿਕਟ ਲੈਣ ਵਾਲਾ ਗੇਂਦਬਾਜ਼ ਬਣਿਆ
ਇਸ ਮੈਚ ਵਿੱਚ ਪਹਿਲੀ ਵਿਕਟ ਲੈ ਕੇ ਉਸ ਨੇ ਟੀ-20 ਵਿੱਚ ਸਭ ਤੋਂ ਵੱਧ ਅੰਤਰਰਾਸ਼ਟਰੀ ਵਿਕਟਾਂ ਲੈਣ ਦੇ ਯੁਜ਼ਵੇਂਦਰ ਚਾਹਲ (96) ਦੇ ਰਿਕਾਰਡ ਦੀ ਬਰਾਬਰੀ ਕੀਤੀ। ਦੂਜੀ ਵਿਕਟ ਲੈ ਕੇ, ਅਰਸ਼ਦੀਪ ਨੇ ਰਿਕਾਰਡ ਤੋੜ ਦਿੱਤਾ ਅਤੇ ਉਸ ਨੂੰ ਪਿੱਛੇ ਛੱਡ ਦਿੱਤਾ ਅਤੇ ਭਾਰਤ ਲਈ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਵਾਲਾ ਨੰਬਰ 1 ਗੇਂਦਬਾਜ਼ ਬਣ ਗਿਆ।