ਨਵੀਂ ਦਿੱਲੀ—ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਵੀਰਵਾਰ ਨੂੰ ਸ਼੍ਰੀਲੰਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰੇ 'ਤੇ ਭਾਰਤ ਨੂੰ ਸ਼੍ਰੀਲੰਕਾ ਖਿਲਾਫ 3 ਟੀ-20 ਅਤੇ 3 ਵਨਡੇ ਮੈਚ ਖੇਡਣੇ ਹਨ। ਇਸ ਦੇ ਨਾਲ ਹੀ ਬੀਸੀਸੀਆਈ ਨੇ ਟੀਮ ਇੰਡੀਆ ਦੇ ਨਵੇਂ ਟੀ-20 ਕਪਤਾਨ ਦਾ ਵੀ ਐਲਾਨ ਕਰ ਦਿੱਤਾ ਹੈ।
ਸੂਰਿਆਕੁਮਾਰ ਯਾਦਵ ਟੀ-20 ਦੇ ਨਵੇਂ ਕਪਤਾਨ : ਬੀਸੀਸੀਆਈ ਨੇ ਐਲਾਨ ਕੀਤਾ ਹੈ ਕਿ ਸੱਜੇ ਹੱਥ ਦੇ ਬੱਲੇਬਾਜ਼ ਸੂਰਿਆਕੁਮਾਰ ਯਾਦਵ ਭਾਰਤ ਦੇ ਨਵੇਂ ਟੀ-20 ਕਪਤਾਨ ਹੋਣਗੇ। ਉਹ ਰੋਹਿਤ ਸ਼ਰਮਾ ਦੀ ਜਗ੍ਹਾ ਲਵੇਗਾ, ਜਿਸ ਨੇ ਟੀ-20 ਵਿਸ਼ਵ ਕੱਪ 2024 ਜਿੱਤਣ ਤੋਂ ਬਾਅਦ ਟੀ-20 ਤੋਂ ਸੰਨਿਆਸ ਲੈ ਲਿਆ ਸੀ। ਇਸ ਦੇ ਨਾਲ ਹੀ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਟੀ-20 ਅਤੇ ਵਨਡੇ ਸੀਰੀਜ਼ ਦੋਵਾਂ ਲਈ ਟੀਮ ਇੰਡੀਆ ਦੇ ਉਪ ਕਪਤਾਨ ਦੀ ਭੂਮਿਕਾ 'ਚ ਹੋਣਗੇ।
ਸ਼੍ਰੀਲੰਕਾ ਦੌਰੇ ਲਈ ਟੀ-20 ਟੀਮ:ਸ਼ੁਭਮਨ ਗਿੱਲ, ਯਸ਼ਸਵੀ ਜੈਸਵਾਲ, ਸੂਰਿਆਕੁਮਾਰ ਯਾਦਵ, ਰਿੰਕੂ ਸਿੰਘ ਨੂੰ ਸ਼੍ਰੀਲੰਕਾ ਦੇ ਖਿਲਾਫ 3 ਮੈਚਾਂ ਦੀ ਟੀ-20 ਸੀਰੀਜ਼ ਲਈ ਬੱਲੇਬਾਜ਼ ਵਜੋਂ ਜਗ੍ਹਾ ਮਿਲੀ ਹੈ। ਇਸ ਦੇ ਨਾਲ ਹੀ ਰਿਸ਼ਭ ਪੰਤ ਅਤੇ ਸੰਜੂ ਸੈਮਸਨ ਦੋ ਵਿਕਟਕੀਪਰ ਬੱਲੇਬਾਜ਼ ਹੋਣਗੇ। ਇਨ੍ਹਾਂ ਤੋਂ ਇਲਾਵਾ ਰਿਆਨ ਪਰਾਗ, ਹਾਰਦਿਕ ਪੰਡਯਾ, ਵਾਸ਼ਿੰਗਟਨ ਸੁੰਦਰ ਅਤੇ ਅਕਸ਼ਰ ਪਟੇਲ ਨੂੰ ਹਰਫ਼ਨਮੌਲਾ ਖਿਡਾਰੀਆਂ ਵਜੋਂ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਤੇਜ਼ ਗੇਂਦਬਾਜ਼ੀ ਦੀ ਕਮਾਨ ਮੁਹੰਮਦ ਸਿਰਾਜ ਦੇ ਹੱਥਾਂ 'ਚ ਦਿੱਤੀ ਗਈ ਹੈ, ਜਿਸ ਨੂੰ ਅਰਸ਼ਦੀਪ ਸਿੰਘ ਅਤੇ ਖਲੀਲ ਅਹਿਮਦ ਦਾ ਸਾਥ ਮਿਲੇਗਾ। ਰਵੀ ਬਿਸ਼ਨੋਈ ਵੀ ਬਤੌਰ ਸਪਿਨਰ ਟੀਮ ਦਾ ਹਿੱਸਾ ਹਨ।
ਟੀ-20 ਟੀਮ:ਸੂਰਿਆਕੁਮਾਰ ਯਾਦਵ (ਕਪਤਾਨ), ਸ਼ੁਭਮਨ ਗਿੱਲ (ਉਪ-ਕਪਤਾਨ), ਯਸ਼ਸਵੀ ਜੈਸਵਾਲ, ਰਿੰਕੂ ਸਿੰਘ, ਰਿਆਨ ਪਰਾਗ, ਰਿਸ਼ਭ ਪੰਤ (ਵਿਕਟਕੀਪਰ), ਸੰਜੂ ਸੈਮਸਨ (ਵਿਕਟਕੀਪਰ), ਹਾਰਦਿਕ ਪੰਡਯਾ, ਸ਼ਿਵਮ ਦੂਬੇ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਖਲੀਲ ਅਹਿਮਦ, ਮੁਹੰਮਦ ਸਿਰਾਜ।
ਸ਼੍ਰੀਲੰਕਾ ਦੌਰੇ ਲਈ ਵਨਡੇ ਟੀਮ: ਸ਼੍ਰੀਲੰਕਾ ਖਿਲਾਫ ਹੋਣ ਵਾਲੀ 3 ਮੈਚਾਂ ਦੀ ਵਨਡੇ ਸੀਰੀਜ਼ 'ਚ ਟੀਮ ਇੰਡੀਆ ਦੀ ਕਮਾਨ ਰੋਹਿਤ ਸ਼ਰਮਾ ਸੰਭਾਲਣਗੇ। ਟੀਮ ਵਿੱਚ ਰੋਹਿਤ ਸ਼ਰਮਾ, ਵਿਰਾਟ ਕੋਹਲੀ, ਸ਼ੁਭਮਨ ਗਿੱਲ, ਸ਼੍ਰੇਅਸ ਅਈਅਰ ਬਤੌਰ ਬੱਲੇਬਾਜ਼ ਸ਼ਾਮਲ ਹਨ। ਕੇਐਲ ਰਾਹੁਲ ਅਤੇ ਰਿਸ਼ਭ ਪੰਤ ਦੋ ਵਿਕਟਕੀਪਰ ਬੱਲੇਬਾਜ਼ ਹੋਣਗੇ। ਇਸ ਦੇ ਨਾਲ ਹੀ ਤਿੰਨ ਆਲਰਾਊਂਡਰ ਸ਼ਿਵਮ ਦੂਬੇ, ਰਿਆਨ ਪਰਾਗ ਅਤੇ ਵਾਸ਼ਿੰਗਟਨ ਸੁੰਦਰ ਨੂੰ ਟੀਮ 'ਚ ਜਗ੍ਹਾ ਮਿਲੀ ਹੈ। ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਵਨਡੇ ਸੀਰੀਜ਼ ਤੋਂ ਆਰਾਮ ਦਿੱਤਾ ਗਿਆ ਹੈ, ਅਜਿਹੇ 'ਚ ਤੇਜ਼ ਗੇਂਦਬਾਜ਼ੀ ਦੀ ਕਮਾਨ ਮੁਹੰਮਦ ਸਿਰਾਜ ਦੇ ਹੱਥ ਹੋਵੇਗੀ, ਜਿਸ ਨੂੰ ਅਰਸ਼ਦੀਪ ਸਿੰਘ, ਖਲੀਲ ਅਹਿਮਦ ਅਤੇ ਡੈਬਿਊ ਕਰਨ ਵਾਲੇ ਹਰਸ਼ਿਤ ਰਾਣਾ ਦਾ ਪੂਰਾ ਸਹਿਯੋਗ ਮਿਲੇਗਾ।
ਵਨਡੇ ਟੀਮ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ (ਉਪ ਕਪਤਾਨ), ਵਿਰਾਟ ਕੋਹਲੀ, ਕੇਐਲ ਰਾਹੁਲ (ਵਿਕਟਕੀਪਰ), ਰਿਸ਼ਭ ਪੰਤ (ਵਿਕਟਕੀਪਰ), ਸ਼੍ਰੇਅਸ ਅਈਅਰ, ਸ਼ਿਵਮ ਦੂਬੇ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਵਾਸ਼ਿੰਗਟਨ ਸੁੰਦਰ, ਅਰਸ਼ਦੀਪ ਸਿੰਘ, ਰਿਆਨ ਪਰਾਗ, ਅਕਸ਼ਰ ਪਟੇਲ, ਖਲੀਲ ਅਹਿਮਦ, ਹਰਸ਼ਿਤ ਰਾਣਾ।
ਭਾਰਤ ਦੇ ਸ਼੍ਰੀਲੰਕਾ ਦੌਰੇ ਦਾ ਪੂਰਾ ਸਮਾਂ-ਸਾਰਣੀ: ਟੀਮ ਇੰਡੀਆ ਇਸ ਸੀਰੀਜ਼ 'ਚ 3 ਟੀ-20 ਅਤੇ ਇੰਨੇ ਹੀ ਵਨਡੇ ਮੈਚ ਖੇਡੇਗੀ। ਸੀਰੀਜ਼ ਦੇ ਸਾਰੇ ਟੀ-20 ਮੈਚ ਪੱਲੇਕੇਲੇ 'ਚ ਖੇਡੇ ਜਾਣਗੇ। ਟੀ-20 ਸੀਰੀਜ਼ 27 ਜੁਲਾਈ ਤੋਂ ਸ਼ੁਰੂ ਹੋਵੇਗੀ ਅਤੇ 30 ਜੁਲਾਈ ਨੂੰ ਖਤਮ ਹੋਵੇਗੀ। ਉਥੇ ਹੀ ਵਨਡੇ ਮੈਚ 2 ਅਗਸਤ ਤੋਂ ਕੋਲੰਬੋ 'ਚ ਖੇਡੇ ਜਾਣਗੇ।