ਹੈਦਰਾਬਾਦ—ਇੰਗਲੈਂਡ ਦੇ ਆਲਰਾਊਂਡਰ ਬੇਨ ਸਟੋਕਸ ਟੀ-20 ਵਿਸ਼ਵ ਕੱਪ 'ਚ ਟੀਮ ਲਈ ਖੇਡਦੇ ਨਜ਼ਰ ਨਹੀਂ ਆਉਣਗੇ। ਉਨ੍ਹਾਂ ਨੇ ਇੰਗਲੈਂਡ ਕ੍ਰਿਕਟ ਬੋਰਡ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਖੁਦ ਨੂੰ ਟੀ-20 ਵਿਸ਼ਵ ਕੱਪ ਤੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਰਾਸ਼ਟਰੀ ਟੀਮ ਲਈ ਆਲਰਾਊਂਡਰ ਦੀ ਭੂਮਿਕਾ ਨਿਭਾਉਣ ਲਈ ਆਪਣੀ ਗੇਂਦਬਾਜ਼ੀ ਫਿਟਨੈੱਸ ਨੂੰ ਸੁਧਾਰਨ 'ਤੇ ਕੰਮ ਕਰ ਰਿਹਾ ਹੈ।
ਤੁਹਾਨੂੰ ਦੱਸ ਦੇਈਏ ਕਿ ਸਟੋਕਸ ਨੇ ਟੀ-20 ਵਿਸ਼ਵ ਕੱਪ 2022 'ਚ ਪਾਕਿਸਤਾਨ ਖਿਲਾਫ ਜੇਤੂ ਦੌੜਾਂ ਬਣਾਈਆਂ ਸਨ। ਫਾਈਨਲ ਮੈਚ ਵਿੱਚ ਉਨ੍ਹਾਂ ਨੇ ਅਰਧ ਸੈਂਕੜਾ ਲਗਾ ਕੇ ਆਪਣੀ ਟੀਮ ਨੂੰ ਜਿੱਤ ਦਿਵਾਉਣ ਵਿੱਚ ਮਦਦ ਕੀਤੀ। ਪਾਕਿਸਤਾਨ ਇਹ ਮੈਚ ਪੰਜ ਵਿਕਟਾਂ ਨਾਲ ਹਾਰ ਗਿਆ ਸੀ। ਹਾਲਾਂਕਿ ਉਦੋਂ ਤੋਂ ਉਹ ਸਿਰਫ ਦੋ ਟੀ-20 ਮੈਚ ਖੇਡੇ ਹਨ। ਸਟੋਕਸ ਨੇ ਵਨਡੇ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਸੀ ਪਰ ਉਨ੍ਹਾਂ ਨੇ ਪਿਛਲੇ ਸਾਲ ਵਨਡੇ ਵਿਸ਼ਵ ਕੱਪ ਖੇਡਣ ਦਾ ਫੈਸਲਾ ਵਾਪਸ ਲੈ ਲਿਆ ਸੀ।