ਪਰਥ (ਆਸਟਰੇਲੀਆ) : ਭਾਰਤ ਅਤੇ ਆਸਟਰੇਲੀਆ ਵਿਚਾਲੇ ਬਾਰਡਰ ਗਾਵਸਕਰ ਟਰਾਫੀ ਸੀਰੀਜ਼ ਸ਼ੁੱਕਰਵਾਰ 22 ਨਵੰਬਰ ਤੋਂ ਸ਼ੁਰੂ ਹੋਵੇਗੀ। 5 ਮੈਚਾਂ ਦੀ ਸੀਰੀਜ਼ ਦਾ ਪਹਿਲਾ ਟੈਸਟ ਮੈਚ ਪਰਥ 'ਚ ਖੇਡਿਆ ਜਾਵੇਗਾ। ਇਸ ਬਹੁ-ਚਰਚਿਤ ਲੜੀ ਦੇ ਸ਼ੁਰੂ ਹੋਣ ਤੋਂ ਇੱਕ ਦਿਨ ਪਹਿਲਾਂ, ਨਿਯਮਤ ਕਪਤਾਨ ਰੋਹਿਤ ਸ਼ਰਮਾ ਦੀ ਗੈਰ-ਮੌਜੂਦਗੀ ਵਿੱਚ, ਭਾਰਤ ਦੇ ਕਾਰਜਕਾਰੀ ਕਪਤਾਨ ਜਸਪ੍ਰੀਤ ਬੁਮਰਾਹ ਅਤੇ ਆਸਟਰੇਲੀਆ ਦੇ ਕਪਤਾਨ ਪੈਟ ਕਮਿੰਸ ਨੇ ਚਮਕਦਾਰ ਟਰਾਫੀ ਦੇ ਨਾਲ ਇੱਕ ਫੋਟੋਸ਼ੂਟ ਕਰਵਾਇਆ।
ਆਸਟ੍ਰੇਲੀਆ ਨੂੰ ਬੁਮਰਾਹ ਦੀ ਸਖ਼ਤ ਚਿਤਾਵਨੀ
ਇਸ ਤੋਂ ਬਾਅਦ ਭਾਰਤੀ ਕਪਤਾਨ ਜਸਪ੍ਰੀਤ ਬੁਮਰਾਹ ਨੇ ਆਸਟ੍ਰੇਲੀਅਨ ਟੀਮ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਉਹ ਅਗਾਮੀ 5 ਮੈਚਾਂ ਦੀ ਸੀਰੀਜ਼ ਦੇ ਪਹਿਲੇ ਟੈਸਟ ਵਿੱਚ ਭਾਰਤ ਨੂੰ ਹਲਕੇ ਵਿੱਚ ਨਾ ਲੈਣ। ਓਪਟਸ ਸਟੇਡੀਅਮ 'ਚ ਸੀਰੀਜ਼ ਦੇ ਸ਼ੁਰੂਆਤੀ ਮੈਚ ਤੋਂ ਪਹਿਲਾਂ ਵੀਰਵਾਰ ਨੂੰ ਪ੍ਰੀ-ਮੈਚ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ 30 ਸਾਲਾ ਬੁਮਰਾਹ, ਜੋ ਟੈਸਟ ਕ੍ਰਿਕਟ 'ਚ ਦੂਜੀ ਵਾਰ ਭਾਰਤ ਦੀ ਅਗਵਾਈ ਕਰਨਗੇ, ਉਨ੍ਹਾਂ ਕਿਹਾ ਕਿ ਭਾਰਤੀ ਟੀਮ ਪੂਰੀ ਤਰ੍ਹਾਂ ਤਿਆਰ ਹੈ।
ਜਲਦੀ ਆਸਟ੍ਰੇਲੀਆ ਆਉਣ ਦਾ ਹੋਵੇਗਾ ਫਾਇਦਾ