ਨਵੀਂ ਦਿੱਲੀ— ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਦੁਬਈ 'ਚ ਬੰਗਲਾਦੇਸ਼ ਖਿਲਾਫ ਮੈਚ ਤੋਂ ਪਹਿਲਾਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਇਸ ਦੇ ਨਾਲ ਰੋਹਿਤ ਨੇ ਚੈਂਪੀਅਨਸ ਟਰਾਫੀ 2025 'ਚ ਆਪਣਾ ਇਰਾਦਾ ਜ਼ਾਹਰ ਕਰ ਦਿੱਤਾ ਹੈ। ਉਨ੍ਹਾਂ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ 'ਚੈਂਪੀਅਨਸ ਟਰਾਫੀ ਸਾਡੇ ਲਈ ਵੱਡਾ ਟੂਰਨਾਮੈਂਟ ਹੈ ਅਤੇ ਅਸੀਂ ਇਸ ਨੂੰ ਜਿੱਤਣਾ ਚਾਹੁੰਦੇ ਹਾਂ। ਅਸੀਂ ਇਸ ਨੂੰ ਉਸੇ ਤਰ੍ਹਾਂ ਖੇਡਾਂਗੇ ਜਿਸ ਤਰ੍ਹਾਂ ਅਸੀਂ ਸਾਰੇ ਟੂਰਨਾਮੈਂਟ ਖੇਡੇ ਹਨ। ਦਰਅਸਲ, ਚੈਂਪੀਅਨਸ ਟਰਾਫੀ ਦਾ ਦੂਜਾ ਮੈਚ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਵੀਰਵਾਰ 20 ਫਰਵਰੀ ਨੂੰ ਦੁਪਹਿਰ 2:30 ਵਜੇ ਤੋਂ ਖੇਡਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਅੱਜ ਭਾਵ ਬੁੱਧਵਾਰ (19 ਫਰਵਰੀ) ਨੂੰ ਰੋਹਿਤ ਸ਼ਰਮਾ ਨੇ ਦੁਬਈ ਵਿੱਚ ਮੀਡੀਆ ਨਾਲ ਗੱਲਬਾਤ ਕੀਤੀ। ਇਸ ਦੌਰਾਨ ਰੋਹਿਤ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ ਹਨ।
ਗਿੱਲ ਨੂੰ ਕਪਤਾਨ ਕਿਉਂ ਬਣਾਇਆ
ਰੋਹਿਤ ਸ਼ਰਮਾ ਨੇ ਟੀਮ ਇੰਡੀਆ ਦੇ ਉਪ ਕਪਤਾਨ ਸ਼ੁਭਮਨ ਗਿੱਲ ਬਾਰੇ ਵੀ ਗੱਲ ਕੀਤੀ ਹੈ। ਗਿੱਲ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, ‘ਸ਼ੁਭਮਨ ਗਿੱਲ ਇੱਕ ਸ਼ਾਨਦਾਰ ਖਿਡਾਰੀ ਹੈ। ਉਸ ਦੇ ਅੰਕੜੇ ਹੈਰਾਨੀਜਨਕ ਹਨ। ਇਸ ਕਾਰਨ ਉਨ੍ਹਾਂ ਨੂੰ ਉਪ ਕਪਤਾਨ ਬਣਾਇਆ ਗਿਆ ਹੈ।