ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ 19 ਸਤੰਬਰ ਤੋਂ ਬੰਗਲਾਦੇਸ਼ ਖਿਲਾਫ ਦੋ ਟੈਸਟ ਮੈਚਾਂ ਦੀ ਸੀਰੀਜ਼ ਖੇਡਣ ਜਾ ਰਹੀ ਹੈ। ਇਸ ਤੋਂ ਪਹਿਲਾਂ ਸ਼ਿਵ ਸੈਨਾ (ਊਧਵ ਧੜੇ) ਦੇ ਨੇਤਾ ਆਦਿਤਿਆ ਠਾਕਰੇ ਭਾਰਤ-ਬੰਗਲਾਦੇਸ਼ ਸੀਰੀਜ਼ ਦਾ ਵਿਰੋਧ ਕਰ ਚੁੱਕੇ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਦੇ ਹੋਏ ਕਿਹਾ ਹੈ ਕਿ ਬੰਗਲਾਦੇਸ਼ 'ਚ ਹਿੰਦੂਆਂ 'ਤੇ ਹੋ ਰਹੇ ਅੱਤਿਆਚਾਰਾਂ ਵਿਚਕਾਰ ਕੋਈ ਖੇਡਾਂ ਨਹੀਂ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਬੀਸੀਸੀਆਈ ਅਤੇ ਸਰਕਾਰ ਦੋਵਾਂ 'ਤੇ ਨਿਸ਼ਾਨਾ ਸਾਧਿਆ ਹੈ।
ਆਦਿਤਿਆ ਠਾਕਰੇ ਨੇ ਭਾਰਤ-ਬੰਗਲਾਦੇਸ਼ ਸੀਰੀਜ਼ ਦਾ ਕੀਤਾ ਵਿਰੋਧ
ਆਦਿਤਿਆ ਠਾਕਰੇ ਨੇ ਐਕਸ 'ਤੇ ਪੋਸਟ ਕੀਤਾ ਅਤੇ ਲਿਖਿਆ, 'ਬੰਗਲਾਦੇਸ਼ ਕ੍ਰਿਕਟ ਟੀਮ ਭਾਰਤ ਦੌਰੇ 'ਤੇ ਹੈ। ਵਿਦੇਸ਼ ਮੰਤਰਾਲੇ ਤੋਂ ਸਿਰਫ ਇਹ ਜਾਣਨਾ ਚਾਹੁੰਦੇ ਹਾਂ ਕਿ ਕੀ ਬੰਗਲਾਦੇਸ਼ ਵਿੱਚ ਹਿੰਦੂਆਂ ਨੂੰ ਪਿਛਲੇ 2 ਮਹੀਨਿਆਂ ਵਿੱਚ ਹਿੰਸਾ ਦਾ ਸਾਹਮਣਾ ਕਰਨਾ ਪਿਆ, ਜਿਵੇਂ ਕਿ ਕੁਝ ਮੀਡੀਆ ਅਤੇ ਸੋਸ਼ਲ ਮੀਡੀਆ ਨੇ ਸਾਨੂੰ ਦੱਸਿਆ ਹੈ? ਜੇਕਰ ਹਾਂ, ਅਤੇ ਹਿੰਦੂਆਂ ਅਤੇ ਹੋਰ ਘੱਟ-ਗਿਣਤੀਆਂ ਨੂੰ ਹਿੰਸਾ ਦਾ ਸਾਹਮਣਾ ਕਰਨਾ ਪਿਆ, ਤਾਂ ਭਾਜਪਾ ਦੀ ਅਗਵਾਈ ਵਾਲੀ ਭਾਰਤ ਸਰਕਾਰ ਬੀਸੀਸੀਆਈ ਪ੍ਰਤੀ ਇੰਨੀ ਨਰਮ ਕਿਉਂ ਹੈ ਅਤੇ ਦੌਰੇ ਦੀ ਇਜਾਜ਼ਤ ਕਿਉਂ ਦੇ ਰਹੀ ਹੈ?'