ਬੈਂਗਲੁਰੂ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ 'ਚ ਖੇਡੇ ਗਏ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਟੀਮ ਨੇ ਇਤਿਹਾਸ ਰਚ ਦਿੱਤਾ ਹੈ। ਨਿਊਜ਼ੀਲੈਂਡ ਨੇ 8 ਵਿਕਟਾਂ ਨਾਲ ਜਿੱਤ ਦਰਜ ਕੀਤੀ ਅਤੇ 36 ਸਾਲ ਬਾਅਦ ਭਾਰਤੀ ਧਰਤੀ 'ਤੇ ਭਾਰਤ ਨੂੰ ਹਰਾ ਕੇ ਇਤਿਹਾਸ ਰਚ ਦਿੱਤਾ। ਪਹਿਲੀ ਪਾਰੀ 'ਚ 46 ਦੌੜਾਂ 'ਤੇ ਆਲ ਆਊਟ ਹੋਈ ਭਾਰਤੀ ਕ੍ਰਿਕਟ ਟੀਮ ਲਈ ਇਹ ਹਾਰ ਬੇਹੱਦ ਸ਼ਰਮਨਾਕ ਹੈ।
ਨਿਊਜ਼ੀਲੈਂਡ ਨੇ ਭਾਰਤ ਨੂੰ 8 ਵਿਕਟਾਂ ਨਾਲ ਹਰਾਇਆ
ਮੀਂਹ ਨਾਲ ਪ੍ਰਭਾਵਿਤ ਬੈਂਗਲੁਰੂ ਟੈਸਟ ਦੇ ਆਖਰੀ ਦਿਨ ਨਿਊਜ਼ੀਲੈਂਡ ਨੂੰ ਜਿੱਤ ਲਈ 107 ਦੌੜਾਂ ਦੀ ਲੋੜ ਸੀ। ਇਸ ਦੇ ਨਾਲ ਹੀ ਭਾਰਤ ਨੂੰ 10 ਵਿਕਟਾਂ ਦੀ ਲੋੜ ਸੀ। ਭਾਰਤ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਪਹਿਲੇ ਹੀ ਓਵਰ 'ਚ ਨਿਊਜ਼ੀਲੈਂਡ ਦੇ ਕਪਤਾਨ ਟਾਲ ਲੈਥਮ ਨੂੰ ਜ਼ੀਰੋ 'ਤੇ ਆਊਟ ਕਰਕੇ ਭਾਰਤੀ ਪ੍ਰਸ਼ੰਸਕਾਂ ਦੀਆਂ ਉਮੀਦਾਂ ਵਧਾ ਦਿੱਤੀਆਂ । ਪਰ ਇਸ ਤੋਂ ਬਾਅਦ ਵਿਲ ਯੰਗ ਨੇ ਨਾਬਾਦ 48 ਦੌੜਾਂ ਬਣਾਈਆਂ ਅਤੇ ਰਚਿਨ ਰਵਿੰਦਰਾ ਨੇ ਨਾਬਾਦ 39 ਦੌੜਾਂ ਦੀ ਸ਼ਾਨਦਾਰ ਪਾਰੀ ਖੇਡ ਕੇ ਨਿਊਜ਼ੀਲੈਂਡ ਨੂੰ ਇਤਿਹਾਸਕ ਜਿੱਤ ਦਿਵਾਈ।
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਹੋਇਆ ਗਲਤ
ਟਾਸ ਜਿੱਤ ਕੇ ਭਾਰਤੀ ਟੀਮ ਨੇ ਮੈਦਾਨ 'ਤੇ ਬੱਦਲਵਾਈ ਹੋਣ ਦੇ ਬਾਵਜੂਦ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਨੂੰ ਆਪਣੇ ਫੈਸਲੇ ਦਾ ਨਤੀਜਾ ਭੁਗਤਣਾ ਪਿਆ ਕਿਉਂਕਿ ਭਾਰਤੀ ਬੱਲੇਬਾਜ਼ਾਂ ਨੂੰ ਕੀਵੀ ਤੇਜ਼ ਗੇਂਦਬਾਜ਼ਾਂ ਦੀ ਅਨੁਸ਼ਾਸਿਤ ਗੇਂਦਬਾਜ਼ੀ ਦਾ ਸਾਹਮਣਾ ਕਰਨਾ ਮੁਸ਼ਕਿਲ ਹੋ ਗਿਆ। ਮੈਟ ਹੈਨਰੀ ਅਤੇ ਵਿਲੀਅਮ ਓ'ਰੂਰਕੇ ਨੇ ਕ੍ਰਮਵਾਰ 5 ਅਤੇ 4 ਵਿਕਟਾਂ ਲੈ ਕੇ ਭਾਰਤ ਨੂੰ 46 ਦੌੜਾਂ 'ਤੇ ਪਹੁੰਚਾਇਆ। ਜਵਾਬ 'ਚ ਨਿਊਜ਼ੀਲੈਂਡ ਨੇ ਰਚਿਨ ਰਵਿੰਦਰਾ ਦੀ 134 ਦੌੜਾਂ ਦੀ ਸ਼ਾਨਦਾਰ ਪਾਰੀ ਦੀ ਬਦੌਲਤ ਪਹਿਲੀ ਪਾਰੀ 'ਚ 402 ਦੌੜਾਂ ਬਣਾ ਕੇ 356 ਦੌੜਾਂ ਦੀ ਮਹੱਤਵਪੂਰਨ ਬੜ੍ਹਤ ਹਾਸਲ ਕਰ ਲਈ।
ਭਾਰਤ ਨੇ ਦੂਜੀ ਪਾਰੀ ਵਿੱਚ ਸ਼ਾਨਦਾਰ ਵਾਪਸੀ ਕੀਤੀ